Harsimrat Kaur Badal on kisan protest:  ਚੰਡੀਗੜ੍ਹ ਏਅਰਪੋਰਟ 'ਤੇ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਦੀ ਸੰਸਦ ਕੰਗਨਾ ਰਣੌਤ ਦੇ ਥੱਪੜ ਮਾਮਲੇ ਵਿੱਚ ਲਗਾਤਾਰ ਬਿਆਨਬਾਜੀ ਜਾਰੀ ਹੈ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਬਿਆਨ ਨੂੰ ਲੈ ਕੇ ਹੁਣ ਹੰਗਾਮਾ ਹੋ ਰਿਹਾ ਹੈ। ਕੰਗਣਾ ਨੇ ਕਿਹਾ ਸੀ ਕਿ ਪੰਜਾਬ 'ਚ ਵਧ ਰਹੀ ਅੱਤਵਾਦੀ ਸੋਚ ਚਿੰਤਾ ਦਾ ਵਿਸ਼ਾ ਹੈ। ਇਸ 'ਤੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal)  ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ।


COMMERCIAL BREAK
SCROLL TO CONTINUE READING

ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ (Harsimrat Kaur Badal tweet)
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬੀ ਸਭ ਤੋਂ ਵੱਡੇ ਦੇਸ਼ ਭਗਤ ਹਨ, ਜੋ ਸਰਹੱਦਾਂ 'ਤੇ ਦੇਸ਼ ਦੀ ਸੇਵਾ ਕਰ ਰਹੇ ਹਨ। ਅਸੀਂ ਬਿਹਤਰ ਦੇ ਹੱਕਦਾਰ ਹਾਂ। ਹਰਸਿਮਰਤ ਕੌਰ ਬਾਦਲ ਨੇ ਐਕਸ 'ਤੇ ਲਿਖਿਆ, ਮੈਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸ਼ਿਕਾਇਤਾਂ 'ਤੇ ਧਿਆਨ ਦੇਣ ਅਤੇ ਕੀਤੇ ਵਾਅਦੇ ਪੂਰੇ ਕਰਨ ਦੀ ਅਪੀਲ ਕਰਦੀ ਹਾਂ।



ਕਿਸੇ ਨੂੰ ਵੀ ਪੰਜਾਬੀਆਂ ਨੂੰ ਅੱਤਵਾਦੀ ਜਾਂ ਕੱਟੜਪੰਥੀ ਕਹਿਣ ਅਤੇ ਫਿਰਕੂ ਵੰਡ ਨੂੰ ਉਤਸ਼ਾਹਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਪੰਜਾਬੀ ਸਭ ਤੋਂ ਵੱਡੇ ਦੇਸ਼ ਭਗਤ ਹਨ, ਜੋ ਸਰਹੱਦਾਂ 'ਤੇ ਦੇਸ਼ ਦੀ ਸੇਵਾ ਕਰ ਰਹੇ ਹਨ ਅਤੇ ਅੰਨਦਾਤਾ ਬਣ ਕੇ ਰਹਿ ਰਹੇ ਹਨ। ਅਸੀਂ ਬਿਹਤਰ ਦੇ ਹੱਕਦਾਰ ਹਾਂ।


ਇਹ ਵੀ ਪੜ੍ਹੋ: Kangana Ranaut Slapped: ਕੌਣ ਹੈ ਕੁਲਵਿੰਦਰ ਕੌਰ? ਕੰਗਨਾ ਰਣੌਤ ਥੱਪੜ ਮਾਮਲੇ 'ਚ ਕੀਤਾ ਗਿਆ ਹੈ ਮੁਅੱਤਲ 

ਗੌਰਤਲਬ ਹੈ ਕਿ ਦਰਅਸਲ, ਵੀਰਵਾਰ ਨੂੰ ਜਦੋਂ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਚੰਡੀਗੜ੍ਹ ਏਅਰਪੋਰਟ ਪਹੁੰਚੀ ਤਾਂ ਸੀਆਈਐਸਐਫ ਦੀ ਮਹਿਲਾ ਸੁਰੱਖਿਆ ਕਰਮਚਾਰੀ ਕੁਲਵਿੰਦਰ ਕੌਰ ਨੇ ਥੱਪੜ ਮਾਰ ਦਿੱਤਾ। ਇਸ ਘਟਨਾ ਤੋਂ ਬਾਅਦ ਮਹਿਲਾ ਕਰਮਚਾਰੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਸੀ। ਉਸ ਵਿਰੁੱਧ ਐਫਆਈਆਰ ਨਹੀਂ ਦਰਜ ਕੀਤੀ ਗਈ ਹੈ  ਪਰ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੀਆਈਐਸਐਫ ਨੇ ਘਟਨਾ ਦੀ ਅਦਾਲਤੀ ਜਾਂਚ ਦੇ ਹੁਕਮ ਦਿੱਤੇ ਹਨ।