Haryana CM Manohar Lal Khattar on SYL Canal issue: ਐਸਵਾਈਐਲ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ ਹੈ ਜਿੱਥੇ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਹਰਿਆਣਾ ਨੂੰ ਐਸਵਾਈਐਲ ਦੇ ਪਾਣੀ ਦੀ ਇੱਕ ਬੂੰਦ ਵੀ ਨਾ ਦੇਣ ਦਾ ਫੈਸਲਾ ਕੀਤਾ ਹੈ, ਉੱਥੇ ਹੀ ਹਰਿਆਣਾ ਵਿੱਚ ਸਿਆਸਤ ਵੀ ਗਰਮ ਹੋ ਗਈ ਹੈ। ਜਿੱਥੇ ਇੱਕ ਹੋਰ ਸੁਪਰੀਮ ਕੋਰਟ ਨੇ ਐੱਸਵਾਈਐੱਲ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਇਸ ਮੁੱਦੇ 'ਤੇ ਸਿਆਸਤ ਨਾ ਕਰਨ ਦਾ ਸੁਝਾਅ ਦਿੱਤੈ ਉੱਥੇ ਹੀ ਹਰਿਆਣਾ ਦੀ ਭਾਜਪਾ ਵੀ ਐੱਸਵਾਈਐੱਲ ਦੇ ਮੁੱਦੇ 'ਤੇ ਸਰਗਰਮ ਹੋ ਗਈ ਹੈ।


COMMERCIAL BREAK
SCROLL TO CONTINUE READING

ਅੱਜ SYL ਮਾਮਲੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੇ ਵੱਡਾ ਬਿਆਨ ਦਿੱਤਾ ਹੈ। ਸਭ ਤੋਂ ਪਹਿਲਾਂ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮੈਂ ਸੁਪਰੀਮ ਕੋਰਟ ਦਾ ਧੰਨਵਾਦੀ ਹਾਂ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਇਸ ਦਾ ਹੱਲ ਕੱਢਣ ਲਈ ਕਿਹਾ ਗਿਆ ਹੈ। ਅਜਿਹੇ 'ਚ ਕੇਂਦਰ ਸਰਕਾਰ ਕੋਈ ਹੱਲ ਕੱਢੇਗੀ। ਹੁਣ ਮਾਮਲੇ ਦੀ ਅਗਲੀ ਸੁਣਵਾਈ ਜਨਵਰੀ ਨੂੰ ਹੋਵੇਗੀ।


ਮਨੋਹਰ ਲਾਲ ਖੱਟਰ (Manohar Lal Khattar) ਨੇ  ਕਿਹਾ ਕਿ ਪੰਜਾਬ ਦਾ ਸਟੈਂਡ ਜੋ ਵੀ ਹੋਵੇ, ਪੰਜਾਬ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਮੰਨਣਾ ਪਵੇਗਾ। ਦੂਜੇ ਪਾਸੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਮਨੋਹਰ ਲਾਲ ਖੱਟਰ  (Manohar Lal Khattar) ਨੇ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੀਆਂ ਆਮ ਆਦਮੀ ਪਾਰਟੀ ਦੀਆਂ ਇਕਾਈਆਂ ਐਸਵਾਈਐਲ 'ਤੇ ਆਪਸੀ ਖੇਡ- ਖੇਡ ਰਹੀਆਂ ਹਨ। ਆਮ ਆਦਮੀ ਪਾਰਟੀ ਦਾ ਦੋਹਰਾ ਚਿਹਰਾ ਦੇਖਣ ਨੂੰ ਮਿਲ ਰਿਹਾ ਹੈ।


ਇਹ ਵੀ ਪੜ੍ਹੋ:  SYL History: ਪੰਜਾਬ ਲਈ ਐਸਵਾਈਐਲ ਨਹਿਰ ਦੇ ਅਸਲ ਮਾਇਨੇ; ਜਾਣੋ SYL ਵਿਵਾਦ ਦਾ ਪੂਰਾ ਇਤਿਹਾਸ


ਇਸ ਦੇ ਨਾਲ ਹੀ ਪੰਜਾਬ ਦੇ ਵਿੱਤ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਇੱਕ ਗੱਲ ਕਹਿੰਦੇ ਹਨ ਅਤੇ ਹਰਿਆਣੇ ਦੀ ਆਮ ਆਦਮੀ ਪਾਰਟੀ ਦੇ ਆਗੂ ਕੁੱਝ ਹੋਰ ਕਹਿੰਦੇ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਤੁਰੰਤ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇਗੀ। ਸੀਐਮ ਖੱਟਰ ਨੇ 'ਐਕਸ' (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਵਿੱਚ ਕਿਹਾ, “ਮੈਂ ਮਾਨਯੋਗ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹਾਂ।


SYL ਹਰਿਆਣਾ ਦੀ ਜੀਵਨ ਰੇਖਾ ਅਤੇ ਹਰਿਆਣਾ ਦੇ ਲੋਕਾਂ ਦਾ ਹੱਕ ਹੈ ਅਤੇ ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਤੁਰੰਤ ਲਾਗੂ ਕਰੇਗੀ। ਉਨ੍ਹਾਂ ਕਿਹਾ, “ਅਸੀਂ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਐਸਵਾਈਐਲ ਦੇ ਸਰਵੇਖਣ ਦੇ ਕੰਮ ਨੂੰ ਪੂਰਾ ਕਰਨ ਅਤੇ ਹਰਿਆਣਾ ਨੂੰ ਇਸਦੇ ਲੰਬੇ ਸਮੇਂ ਤੋਂ ਲਟਕਦੇ ਅਧਿਕਾਰ ਪ੍ਰਦਾਨ ਕਰਨ ਲਈ ਕੰਮ ਕਰਨ ਦੀ ਵੀ ਬੇਨਤੀ ਕਰਦੇ ਹਾਂ।


ਇਹ ਵੀ ਪੜ੍ਹੋ: Supreme Court: ਐਸਵਾਈਐਲ ਨਹਿਰ ਦੇ ਵਿਵਾਦ ਉਤੇ ਸੁਪਰੀਮ ਕੋਰਟ ਦੀ ਤਿੱਖੀ ਟਿੱਪਣੀ


ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਸੀ ਕਿ ਸੂਬੇ ਕੋਲ ਵਾਧੂ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ ਜੋ ਕਿਸੇ ਹੋਰ ਸੂਬੇ ਨੂੰ ਦਿੱਤੀ ਜਾ ਸਕੇ। ਮਾਨ ਨੇ ਮੁੱਖ ਮੰਤਰੀ ਨਿਵਾਸ 'ਤੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਤੋਂ ਬਾਅਦ ਟਵੀਟ ਕਰਕੇ ਇਹ ਗੱਲ ਕਹੀ ਸੀ। ਉਨ੍ਹਾਂ ਕਿਹਾ, “ਕਿਸੇ ਵੀ ਕੀਮਤ ‘ਤੇ ਕਿਸੇ ਹੋਰ ਰਾਜ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਬੁਲਾਇਆ ਜਾਵੇਗਾ।


ਬੁੱਧਵਾਰ ਨੂੰ ਸੁਪਰੀਮ ਕੋਰਟ ਨੇ SYL ਨਹਿਰ ਦੀ ਉਸਾਰੀ ਵਿੱਚ ਸਹਿਯੋਗ ਨਾ ਦੇਣ ਲਈ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ ਅਤੇ ਕਿਹਾ ਸੀ ਕਿ ਜੇਕਰ ਉਨ੍ਹਾਂ ਦਾ ਰਵੱਈਆ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਅਦਾਲਤ ਸਖ਼ਤ ਹਦਾਇਤਾਂ ਜਾਰੀ ਕਰਨ ਲਈ ਮਜ਼ਬੂਰ ਹੋਵੇਗੀ। ਇਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੀ ਸਿਆਸਤ ਵਿੱਚ ਕਾਫੀ ਉਬਾਲ ਆ ਗਿਆ ਹੈ।