Punjab News: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਪੰਜਾਬ ਦੇ ਕਾਰਜਕਾਰੀ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਚਾਰਜ ਮਿਲਣ ਦੀਆਂ ਕਨਸੋਆਂ ਚੱਲ ਰਹੀਆਂ ਹਨ।
Trending Photos
Punjab News: ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਅਜੇ ਸਵੀਕਾਰ ਨਹੀਂ ਹੋਇਆ ਹੈ। ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਬਾਅਦ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਪੰਜਾਬ ਦੇ ਕਾਰਜਕਾਰੀ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਚਾਰਜ ਮਿਲ ਸਕਦਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਕਪਤਾਨ ਸਿੰਘ ਸੋਲੰਕੀ ਤੋਂ ਬਾਅਦ ਦੱਤਾਤ੍ਰੇਯ ਪੰਜਾਬ ਦੇ ਦੂਜੇ ਕਾਰਜਕਾਰੀ ਰਾਜਪਾਲ ਹੋਣਗੇ।
ਇਸ ਜ਼ਿੰਮੇਵਾਰੀ ਦੇ ਨਾਲ-ਨਾਲ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਕੰਮ ਵੀ ਦੇਖਣਗੇ। ਸੋਮਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਹੋ ਸਕਦੇ ਹਨ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ਨਿੱਚਵਾਰ (3 ਫਰਵਰੀ) ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਬੀਐੱਲ ਪੁਰੋਹਿਤ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਕਾਰਨ ਦੱਸੇ ਹਨ।
ਲੰਬੇ ਸਮੇਂ ਤੋਂ ਭਾਜਪਾ ਨਾਲ ਜੁੜੇ ਪੁਰੋਹਿਤ ਨੂੰ 21 ਅਗਸਤ 2021 ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ 1 ਸਤੰਬਰ 2021 ਨੂੰ ਆਪਣਾ ਅਹੁਦਾ ਸੰਭਾਲ ਲਿਆ ਸੀ। ਉਹ 2 ਸਾਲ 5 ਮਹੀਨੇ 2 ਦਿਨ ਪੰਜਾਬ ਦੇ ਗਵਰਨਰ ਰਹੇ। ਇਸ ਤੋਂ ਪਹਿਲਾਂ ਉਹ 2017 ਤੋਂ 2021 ਤੱਕ ਤਾਮਿਲਨਾਡੂ ਅਤੇ 2016 ਤੋਂ 2017 ਤੱਕ ਅਸਾਮ ਦੇ ਰਾਜਪਾਲ ਸਨ।
ਪੁਰੋਹਿਤ ਦਾ ਜਨਮ 16 ਅਪ੍ਰੈਲ 1940 ਨੂੰ ਰਾਜਸਥਾਨ ਦੇ ਨਵਲਗੜ੍ਹ ਵਿੱਚ ਹੋਇਆ ਸੀ। ਬਨਵਾਰੀ ਲਾਲ ਪੁਰੋਹਿਤ ਨੇ ਇੱਕ ਦਿਨ ਪਹਿਲਾਂ 2 ਫਰਵਰੀ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ : Punjab News: ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ- ਬਰੀ ਹੋਣ ਤੋਂ ਬਾਅਦ ਵੀ ਕਿੰਨੇ ਕੈਦੀ ਜੇਲ੍ਹ 'ਚ ਹਨ?
ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਭੇਜੇ ਆਪਣੇ 3 ਲਾਈਨਾਂ ਦੇ ਅਸਤੀਫ਼ੇ ਦੇ ਪੱਤਰ ਵਿੱਚ ਲਿਖਿਆ - "ਨਿੱਜੀ ਕਾਰਨਾਂ ਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦਿੰਦਾ ਹਾਂ, ਕਿਰਪਾ ਕਰਕੇ ਇਸਨੂੰ ਸਵੀਕਾਰ ਕਰੋ।
ਇਹ ਵੀ ਪੜ੍ਹੋ : Sikh Turbans: ਸਿਰ 'ਚ ਹੋਣ ਵਾਲੇ ਫ੍ਰੈਕਚਰ ਦੇ ਖਤਰੇ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ ਪੱਗ, ਹੋਇਆ ਵੱਡਾ ਖ਼ੁਲਾਸਾ