Haryana Kurukshetra Farmers Protest news in Punjabi Today: ਹਰਿਆਣਾ ਦੇ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਸੰਘਰਸ਼ ਕੀਤਾ ਜਾ ਰਿਹਾ ਸੀ ਤੇ  ਹੁਣ ਉਨ੍ਹਾਂ ਸੰਘਰਸ਼ ਕਾਮਿਆਬ ਹੋ ਗਿਆ ਹੈ ਕਿਉਂਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਹੋ ਗਈ ਹੈ।     


COMMERCIAL BREAK
SCROLL TO CONTINUE READING

ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਸੀ। ਅੱਜ ਯਾਨੀ ਮੰਗਲਵਾਰ ਨੂੰ ਕਿਸਾਨ ਆਗੂ ਕਰਮ ਸਿੰਘ ਮਥਾਣਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਐਮਐਸਪੀ ਦਾ ਵੱਡਾ ਮੁੱਦਾ ਅਜੇ ਵੀ ਹੱਲ ਨਹੀਂ ਹੋਇਆ ਹੈ ਪਰ ਸਰਕਾਰ ਨਾਲ ਉਨ੍ਹਾਂ ਦੀ ਮੀਟਿੰਗ ਸਫਲ ਰਹੀ ਹੈ।  


ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਯਾਨੀ ਮੰਗਲਵਾਰ ਨੂੰ ਸਰਕਾਰ ਉਨ੍ਹਾਂ ਦੀ ਮੰਗ ਪੂਰੀ ਕਰਨ ਲਈ ਰਾਜ਼ੀ ਹੋ ਗਈ ਹੈ।  ਇਸ ਦੌਰਾਨ ਕੁਰੂਕਸ਼ੇਤਰ ਦੇ ਡੀਸੀ ਸ਼ਾਂਤਨੂ ਸ਼ਰਮਾ ਵੱਲੋਂ ਕਿਹਾ ਗਿਆ ਕਿ ਹਰਿਆਣਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਸਮਰਥਨ ਵਿੱਚ ਖੜ੍ਹੀ ਹੈ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਸੂਰਜਮੁਖੀ ਦੀ ਫਸਲ ਲਈ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਲਈ ਸਹਿਮਤੀ ਦਿੱਤੀ ਗਈ ਹੈ।  


ਇਹ ਵੀ ਪੜ੍ਹੋ: ਮੰਤਰੀ ਕਟਾਰੂਚੱਕ ਦੀ ਵਾਇਰਲ ਕਥਿਤ ਵੀਡੀਓ ਦਾ ਮਾਮਲਾ; ਸ਼ਿਕਾਇਤਕਰਤਾ ਨੇ ਲਿਆ U-Turn, ਕਾਰਵਾਈ ਕਰਨ ਤੋਂ ਕੀਤਾ ਇਨਕਾਰ


ਇਸੇ ਤਰ੍ਹਾਂ ਕੁਰੂਕਸ਼ੇਤਰ ਦੇ ਐਸਪੀ ਸੁਰਿੰਦਰ ਸਿੰਘ ਭੋਰੀਆ ਨੇ ਦੱਸਿਆ ਕਿ "ਅਸੀਂ ਕਿਸਾਨਾਂ ਨੂੰ ਇਸ ਧਰਨੇ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ ਤੇ ਹਰਿਆਣਾ ਸਰਕਾਰ ਅਤੇ ਪੁਲਿਸ ਕਿਸਾਨਾਂ ਦੇ ਨਾਲ ਖੜੀ ਹੈ।" 


ਉਨ੍ਹਾਂ ਅੱਗੇ ਕਿਹਾ ਕਿ "ਅਸੀਂ ਉਮੀਦ ਕਰਦੇ ਹਾਂ ਕਿ ਧਰਨਾ ਜਲਦੀ ਹੀ ਖਤਮ ਹੋ ਜਾਵੇਗਾ।" ਹਰਿਆਣਾ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਵਿੱਚ ਭਾਰਤ ਦੇ ਕਈ ਪਹਿਲਵਾਨਾਂ ਨੇ ਵੀ ਉਨ੍ਹਾਂ ਨੂੰ ਸਮਰਥਨ ਦਿੱਤਾ।  ਸਾਕਸ਼ੀ ਮਲਿਕ ਤੋਂ ਲੈ ਕੇ ਵਿਨੇਸ਼ ਫੋਗਾਟ ਤੱਕ ਕਈ ਪਹਿਲਵਾਨਾਂ ਨੇ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਚੁੱਕੀ।     


ਇਹ ਵੀ ਪੜ੍ਹੋ: ਭਾਰਤੀ ਫੌਜ 'ਚ ਤਾਇਨਾਤ ਮਾਨਸਾ ਦੇ ਇੱਕ ਹੋਰ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ