ਹਰਿਆਣਾ `ਚ ਧਰਮ ਪਰਿਵਰਤਨ ਖਿਲਾਫ ਸਖਤ ਕਾਨੂੰਨ, ਉਲੰਘਣਾ ਕਰਨ `ਤੇ ਹੋਵੇਗੀ ਸਜ਼ਾ
ਹਰਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ `ਚ ਧਰਮ ਪਰਿਵਰਤਨ ਦੇ ਖ਼ਿਲਾਫ਼ ਹਰਿਆਣਾ ਸਰਕਾਰ ਵੱਲੋਂ ਇੱਕ ਸਖਤ ਨਿਯਮ ਲਾਗੂ ਕੀਤਾ ਗਿਆ ਹੈ। ਹਰਿਆਣਾ ਦੇ ਰਾਜਪਾਲ ਵੱਲੋਂ ਹਰਿਆਣਾ ਰੋਕਥਾਮ ਦੇ ਗੈਰਕਾਨੂੰਨੀ ਧਰਮ ਪਰਿਵਰਤਨ ਦੇ ਨਿਯਮ, 2022 (Haryana Prevention of Unlawful Conversion of Religion Rules
Haryana Religion Conversion news: ਹਰਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ 'ਚ ਧਰਮ ਪਰਿਵਰਤਨ ਦੇ ਖ਼ਿਲਾਫ਼ ਹਰਿਆਣਾ ਸਰਕਾਰ ਵੱਲੋਂ ਇੱਕ ਸਖਤ ਨਿਯਮ ਲਾਗੂ ਕੀਤਾ ਗਿਆ ਹੈ। ਹਰਿਆਣਾ ਦੇ ਰਾਜਪਾਲ ਵੱਲੋਂ ਹਰਿਆਣਾ ਰੋਕਥਾਮ ਦੇ ਗੈਰਕਾਨੂੰਨੀ ਧਰਮ ਪਰਿਵਰਤਨ ਦੇ ਨਿਯਮ, 2022 (Haryana Prevention of Unlawful Conversion of Religion Rules, 2022) ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਧਰਮ ਪਰਿਵਰਤਨ ਰੋਕੂ ਕਾਨੂੰਨ 2022 ਲਾਗੂ ਹੋਣ ਤੋਂ ਬਾਅਦ ਹੁਣ ਕੋਈ ਵੀ ਵਿਅਕਤੀ ਸਿਰਫ਼ ਵਿਆਹ ਲਈ ਧਰਮ ਨਹੀਂ ਬਦਲ ਸਕੇਗਾ ਅਤੇ ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਵਿਰੁੱਧ ਸਜ਼ਾ ਦੀ ਵਿਵਸਥਾ ਵੀ ਕੀਤੀ ਗਈ ਹੈ।
ਜੇਕਰ ਕੋਈ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਹੋ ਸਕਦੀ ਹੈ। ਇੰਨਾ ਹੀ ਨਹੀਂ ਪੀੜਤ ਨੂੰ ਵੱਖਰੇ ਤੌਰ 'ਤੇ ਗੁਜਾਰਾ-ਭੱਤਾ ਵੀ ਦੇਣਾ ਹੋਵੇਗਾ ਅਤੇ ਜੇਕਰ ਦੋਸ਼ੀ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਪੀੜਤ ਦੀ ਆਰਥਿਕ ਮਦਦ ਲਈ ਉਸ ਦੀ ਜਾਇਦਾਦ ਵੇਚ ਦਿੱਤੀ ਜਾਵੇਗੀ।
ਇਸੇ ਦੇ ਨਾਲ ਹੀ ਧਰਮ ਪਰਿਵਰਤਨ ਤੋਂ ਬਾਅਦ ਵਿਆਹ ਤੋਂ ਪੈਦਾ ਹੋਏ ਨਾਬਾਲਗ ਦੇ ਗੁਜ਼ਾਰੇ ਲਈ ਦੋਸ਼ੀ ਵਿਅਕਤੀ ਨੂੰ ਵਿੱਤੀ ਸਹਾਇਤਾ ਦੇਣੀ ਹੋਵੇਗੀ। ਦੱਸ ਦਈਏ ਕਿ ਜਬਰੀ ਧਰਮ ਪਰਿਵਰਤਨ ਦੇ ਖ਼ਿਲਾਫ਼ ਹਰਿਆਣਾ ਸਰਕਾਰ ਵੱਲੋਂ ਮਾਰਚ ਦੇ ਬਜਟ ਸੈਸ਼ਨ ਦੌਰਾਨ ਬਿੱਲ ਪਾਸ ਕੀਤਾ ਗਿਆ ਸੀ ਅਤੇ ਬਾਅਦ ਵਿੱਚ 1 ਦਸੰਬਰ 2022 ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਇਸ ਦੇ ਨਿਯਮ ਤੈਅ ਕੀਤੇ ਗਏ ਸਨ।
ਇਹ ਕਾਨੂੰਨ ਲਾਗੂ ਹੋਣ ਤੋਂ ਬਾਅਦ ਕੋਈ ਵੀ ਵਿਅਕਤੀ ਆਪਣੀ ਮਰਜ਼ੀ ਨਾਲ ਧਰਮ ਪਰਿਵਰਤਨ ਕਰਵਾ ਸਕਦਾ ਹੈ ਹਾਲਾਂਕਿ ਉਸਨੂੰ ਪਹਿਲਾਂ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਇਜਾਜ਼ਤ ਲੈਣੀ ਹੋਵੇਗੀ।
ਹੋਰ ਪੜ੍ਹੋ: ਪੰਜਾਬ 'ਚ ਛਾਈ ਸੰਘਣੀ ਧੁੰਦ, ਵਿਜ਼ੀਬਿਲਟੀ ਹੋਈ ਜ਼ੀਰੋ, ਜਾਣੋ ਆਪਣੇ ਸ਼ਹਿਰ ਦਾ ਹਾਲ
ਨਵੇਂ ਕਾਨੂੰਨ (Haryana Prevention of Unlawful Conversion of Religion Rules, 2022) ਦੇ ਤਹਿਤ ਜੇਕਰ ਧਰਮ ਪਰਿਵਰਤਨ ਲਈ ਕਿਸੇ ਵੀ ਤਰ੍ਹਾਂ ਦਾ ਉਕਸਾਉਣ, ਤਾਕਤ ਦੀ ਵਰਤੋਂ, ਜਾਂ ਸਾਜ਼ਿਸ਼ ਰਚੀ ਜਾਂਦੀ ਹੈ ਤਾਂ ਦੋਸ਼ੀ ਦੇ ਖ਼ਿਲਾਫ਼ ਘੱਟੋ-ਘੱਟ 5 ਸਾਲ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਜੁਰਮਾਨਾ ਹੋਵੇਗਾ। ਵਿਆਹ ਲਈ ਧਰਮ ਛੁਪਾਉਣ 'ਤੇ 3-10 ਸਾਲ ਦੀ ਜੇਲ੍ਹ ਅਤੇ ਘੱਟੋ-ਘੱਟ ਤਿੰਨ ਲੱਖ ਰੁਪਏ ਦਾ ਜੁਰਮਾਨਾ ਹੋਵੇਗਾ।
ਇਸੇ ਤਰ੍ਹਾਂ ਸਮੂਹਿਕ ਧਰਮ ਪਰਿਵਰਤਨ 'ਚ ਨਿਯਮਾਂ ਦੀ ਉਲੰਘਣਾ 'ਤੇ 5-10 ਸਾਲ ਦੀ ਕੈਦ ਅਤੇ ਘੱਟੋ-ਘੱਟ ਚਾਰ ਲੱਖ ਰੁਪਏ ਜੁਰਮਾਨਾ ਅਤੇ ਇੱਕ ਤੋਂ ਵੱਧ ਵਾਰ ਜ਼ਬਰਨ ਧਰਮ ਪਰਿਵਰਤਨ ਕਰਨ 'ਤੇ 10 ਸਾਲ ਦੀ ਕੈਦ ਅਤੇ ਪੰਜ ਲੱਖ ਤੋਂ ਘੱਟ ਜੁਰਮਾਨਾ ਹੋਵੇਗਾ।
ਹੋਰ ਪੜ੍ਹੋ: ਜ਼ੀਰਾ 'ਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ 2 ਟੁੱਕ
(Apart from news related to Haryana's Religion Conversion, stay tuned to Zee PHH for more updates)