ਕਾਨੂੰਨੀ ਤੌਰ `ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲੀ ਮਾਨਤਾ, ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਿਜ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੱਖਰੀ ਹੋਂਦ ਖ਼ਿਲਾਫ਼ ਪਾਈ ਗਈ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤੀ ਹੈ। ਇਸ ਨਾਲ ਹੁਣ ਕਾਨੂੰਨੀ ਤੌਰ `ਤੇ ਹਰਿਆਣਾ ਵਿੱਚ ਗੁਰਦੁਆਰਿਆਂ ਦੀ ਸਾਂਭ-ਸੰਭਾਲ ਅਤੇ ਪ੍ਰਬੰਧ ਚਲਾਉਣ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਮਿਲ ਗਈ ਹੈ।
ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ। ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਵਿਚਲੇ ਬਣੇ ਇਤਿਹਾਸਕ ਗੁਰੂ ਘਰਾਂ ਦੇ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਹੀ ਆਉਂਦੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਗੁਰੂ ਘਰਾਂ ਦੀ ਦੇਖ-ਭਾਲ ਸੰਭਾਲ ਕੀਤੀ ਜਾਂਦੀ ਸੀ।
ਦੱਸਦੇਈਏ ਕਿ ਹਰਿਆਣਾ ਦੇ ਕਈ ਸਿੱਖ ਆਗੂਆਂ ਦਾ ਇਹ ਇਲਜ਼ਾਮ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਸਿੱਖਾਂ ਨਾਲ ਮਤਭੇਦ ਕੀਤਾ ਜਾਂਦਾ ਹੈ। ਜਿਸ ਤੋਂ ਬਾਅਦ ਹਰਿਆਣਾ ਦੇ ਸਿੱਖਾਂ ਵੱਲੋਂ ਇੱਕ ਵੱਖਰੀ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਵੱਲੋਂ ਹਰਿਆਣਾ ਅਧੀਨ ਆਉਣ ਵਾਲੇ ਇਤਿਹਾਸਕ ਗੁਰੂ ਘਰਾਂ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲਿਆ ਗਿਆ ਸੀ। ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਹਰਿਆਣਾ ਕਮੇਟੀ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ ਸੀ।