Amritsar News: ਹਵਾਲਾ ਰੈਕੇਟ ਦਾ ਪਰਦਾਫਾਸ਼, 19 ਲੱਖ ਰੁਪਏ ਦੀ ਹਵਾਲਾ ਰਾਸ਼ੀ ਤੇ ਨੋਟ ਕਾਊਂਟਿੰਗ ਮਸ਼ੀਨ ਸਣੇ ਮੁਲਜ਼ਮ ਗ੍ਰਿਫ਼ਤਾਰ
Amritsar News: ਪੁਲਿਸ ਨੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 19 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।
Amritsar News (ਭਰਤ ਸ਼ਰਮਾ) : ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 19 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਸਤਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਪ੍ਰਾਪਤ ਹਦਾਇਤਾਂ ਉਤੇ ਕੰਮ ਕਰਦਿਆ ਡੀਐਸਪੀ ਅਟਾਰੀ ਦੀ ਜ਼ੇਰੇ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਘਰਿੰਡਾ ਵੱਲੋਂ ਗੁਪਤ ਸੂਚਨਾ ਉਤੇ ਕਾਰਵਾਈ ਕੀਤੀ ਗਈ।
ਪੁਲਿਸ ਨੇ ਆਕਾਸ਼ਬੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਨਸ਼ਿਹੈਰਾ ਢਾਲਾ ਜ਼ਿਲ੍ਹਾ ਤਰਨ ਤਾਰਨ ਅਤੇ ਬੰਟੀ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਖਾਪੜਖੇੜੀ ਥਾਣਾ ਘਰਿੰਡਾ ਨੂੰ 510 ਗ੍ਰਾਮ ਹੈਰੋਇਨ, ਇੱਕ ਮੋਟਰਸਾਈਕਲ ਤੇ ਇੱਕ ਮੋਬਾਈਲ ਫੋਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਸਬੰਧੀ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਥਾਣਾ ਘਰਿੰਡਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਉਕਤ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਜਦ ਖੰਘਾਲਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ ਹੈਰੋਇਨ ਉਨ੍ਹਾਂ ਨੂੰ ਕਾਸਿਮ ਢਿੱਲੋਂ ਨਾਮਕ ਪਾਕਿਸਤਾਨੀ ਸਮੱਗਲਰ ਵੱਲੋਂ ਪਾਕਿਸਤਾਨ ਤੋਂ ਸਪਲਾਈ ਕੀਤੀ ਗਈ ਸੀ।
ਉਕਤ ਮੁਲਜ਼ਮਾਂ ਕੋਲੋਂ ਅੱਗੇ ਕੀਤੀ ਪੁੱਛਗਿਛ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਖ਼ਰੀਦ ਕੀਤੀ ਹੈਰੋਇਨ ਲਈ ਪੈਸਿਆਂ ਦਾ ਭੁਗਤਾਨ ਹਵਾਲਾ ਰਾਹੀਂ ਕੀਤਾ ਜਾਂਦਾ ਸੀ ਜਿਸ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮਾਨਿਕ ਪੁੱਤਰ ਅਸ਼ੋਕ ਕੁਮਾਰ ਅਰੋੜਾ ਵਾਸੀ ਮਕਾਨ ਨੰ. 60 ਚੰਦ ਐਵੀਨਿਊ ਅੰਮ੍ਰਿਤਸਰ ਨੂੰ 19,26,800/- ਰੁਪਏ ਹਵਾਲਾ ਦੀ ਰਕਮ ਅਤੇ ਇੱਕ ਨੋਟ ਕਾਊਂਟਿੰਗ ਮਸ਼ੀਨ ਸਮੇਤ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ : Lok Sabha Elections 2024: ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ ਮਾਣ ਭੱਤਾ
ਉਕਤ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਕਈ ਖੁਲਾਸੇ ਹੋਣ ਦੀ ਉਮੀਦ ਹੈ। ਉਕਤ ਗ੍ਰਿਫਤਾਰ ਮੁਲਜ਼ਾਂ ਦੀ ਕਾਲੀ ਕਮਾਈ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਵੀ ਆਈਡੈਂਟੀਫਾਈ ਕਰਵਾਇਆ ਜਾ ਰਿਹਾ ਹੈ ਅਤੇ ਜੇਕਰ ਅਜਿਹੀ ਕੋਈ ਵੀ ਪ੍ਰਾਪਰਟੀ ਸਾਹਮਣੇ ਆਉਂਦੀ ਹੈ ਤਾਂ ਉਹ ਤੁਰੰਤ ਫ੍ਰੀਜ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਇੱਥੇ ਇੱਕ ਲਿੰਕ ਵਿੱਚ