Kullad Pizza Couple: ਨਿਹੰਗ ਸਿੰਘ ਦੇ ਵਿਰੋਧ ਕਾਰਨ ਜੋੜੇ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
Trending Photos
Kullad Pizza Couple: ਕੁੱਲ੍ਹੜ ਪੀਜ਼ਾ ਜੋੜੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੁੱਲ੍ਹੜ ਪੀਜ਼ਾ ਜੋੜੇ ਨੂੰ ਸਕਿਓਰਿਟੀ ਦਿੱਤੀ ਹੈ। ਹਾਈਕੋਰਟ ਨੇ ਸਕਿਓਰਿਟੀ ਦੇਣ ਲਈ ਪੰਜਾਬ ਪੁਲਿਸ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਨਾਲ ਹੀ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਵੀ ਨੋਟਿਸ ਜਾਰੀ ਕੀਤਾ ਹੈ।
ਦੱਸ ਦੇਈਏ ਕਿ ਨਿਹੰਗ ਸਿੰਘ ਦੇ ਵਿਰੋਧ ਕਾਰਨ ਜੋੜੇ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ।
ਕੁੱਲ੍ਹੜ ਪੀਜ਼ਾ ਕਪਲ ਨੇ ਨਿਹੰਗਾਂ ਨੂੰ ਦਿੱਤਾ ਸੀ ਮੋੜਵਾਂ ਜਵਾਬ
ਇਸ ਤੋਂ ਬਾਅਦ ਕੁੱਲ੍ਹੜ ਪੀਜ਼ਾ ਜੋੜੇ ਨੇ ਇਕ ਵੀਡੀਓ ਜਾਰੀ ਕੀਤੀ ਸੀ। ਜਿਸ ਵਿੱਚ ਜੋੜੇ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਜਮਾਂ ਕਰਵਾਉਣਗੇ। ਸਹਿਜ ਅਰੋੜਾ ਨੇ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹ ਪੁੱਛਣਗੇ ਕਿ ਉਹ ਦਸਤਾਰ ਸਜਾਉਣਗੇ ਜਾਂ ਨਹੀਂ ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ ‘ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਸੀ।