Mansa News: ਬੋਹਾ ਕਸਬੇ ਦੇ ਥਾਣਾ ਇੰਚਾਰਜ ਨੇ ਦੇਰ ਰਾਤ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਅਤੇ ਗਾਲੀ-ਗਲੋਚ ਕਰਨ ਮਗਰੋਂ ਇਲਾਕਾ ਵਾਸੀਆਂ ਨੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ।
Trending Photos
Mansa News: ਮਾਨਸਾ ਦੇ ਬੋਹਾ ਕਸਬੇ ਦੇ ਥਾਣਾ ਇੰਚਾਰਜ ਨੇ ਦੇਰ ਰਾਤ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਅਤੇ ਗਾਲੀ-ਗਲੋਚ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ। ਪਿੰਡ ਵਾਸੀਆਂ ਵੱਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਾਨਸਾ ਜ਼ਿਲ੍ਹੇ ਦੇ ਬੋਹਾ ਕਸਬੇ ਦੇ ਗੁਰੂਘਰ 'ਚ ਦੇਰ ਰਾਤ ਬੋਹਾ ਥਾਣਾ ਇੰਚਾਰਜ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਕੰਧ ਟੱਪ ਕੇ ਅੰਦਰ ਵੜ੍ਹ ਕੇ ਸੇਵਾਦਾਰਾਂ ਨਾਲ ਬਦਸਲੂਕੀ ਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਧਰਨਾ ਦਿੱਤਾ।
ਪੁਲਿਸ ਥਾਣਾ ਬੋਹਾ ਦੇ ਸਾਹਮਣੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਪੁਲਿਸ ਥਾਣਾ ਮੁਖੀ ਬੋਹਾ ਨੇ ਦੇਰ ਰਾਤ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਬੇਅਦਬੀ ਕੀਤੀ ਹੈ, ਜਦਕਿ ਉਨ੍ਹਾਂ ਨੇ ਸੇਵਾਦਾਰਾਂ ਨਾਲ ਵੀ ਕੁੱਟਮਾਰ ਤੇ ਦੁਰਵਿਵਹਾਰ ਕੀਤਾ, ਜਿਸ ਦੀ ਪੂਰੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਤੇ ਪਿੰਡ ਵਾਸੀਆਂ ਨੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Punjab Governor Resign News: ਪੰਜਾਬ ਦੇ ਰਾਜਪਾਲ ਨੇ ਦਿੱਤਾ ਅਸਤੀਫ਼ਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ
ਦੂਜੇ ਪਾਸੇ ਡੀਐਸਪੀ ਗੁਰਪ੍ਰੀਤ ਸਿੰਘ ਨੇ ਇਸ ਪੂਰੇ ਮਾਮਲੇ ’ਤੇ ਗੱਲ ਕਰਦਿਆਂ ਕਿਹਾ ਕਿ ਬੋਹਾ ਗੁਰਦੁਆਰਾ ਸਾਹਿਬ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਡੀਐਸਪੀ ਨੇ ਖੁਦ ਮੰਨਿਆ ਕਿ ਬੋਹਾ ਥਾਣੇ ਦਾ ਇੰਚਾਰਜ ਸ਼ਰਾਬ ਦੇ ਨਸ਼ੇ ਵਿੱਚ ਗੁਰਦੁਆਰਾ ਸਾਹਿਬ ਵਿੱਚ ਵੜ੍ਹ ਗਿਆ ਸੀ ਅਤੇ ਉਥੇ ਸੇਵਾਦਾਰਾਂ ਨਾਲ ਬਦਸਲੂਕੀ ਕੀਤੀ ਅਤੇ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Bhana Sidhu News: ਪਟਿਆਲਾ 'ਚ ਨੌਜਵਾਨਾਂ ਨੇ ਹਾਈਵੇ ਕੀਤਾ ਜਾਮ, ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦਾ ਕਰ ਰਹੇ ਵਿਰੋਧ