ਚੰਡੀਗੜ: ਸੂਬੇ ਦੀ 'ਆਪ' ਸਰਕਾਰ 'ਚ ਨਵੇਂ ਬਣੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਵਿਚ ਸਿਹਤ ਮੰਤਰੀ ਦੁਪਹਿਰ ਨੂੰ ਸਿਵਲ ਹਸਪਤਾਲ ਜਲੰਧਰ ਦਾ ਦੌਰਾ ਕਰਨ  ਪਹੁੰਚੇ।


COMMERCIAL BREAK
SCROLL TO CONTINUE READING

 


ਮੰਤਰੀ ਨੇ ਚੰਡੀਗੜ ਵਿਚ ਸਿਵਲ ਸਰਜਨਾਂ ਨਾਲ ਮੀਟਿੰਗ ਕੀਤੀ


ਦੱਸ ਦੇਈਏ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਜਲੰਧਰ ਦੌਰੇ ਦੀ ਸੂਚਨਾ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਤਾਇਨਾਤ ਡਾਕਟਰਾਂ ਅਤੇ ਕਰਮਚਾਰੀਆਂ ਵਿੱਚ ਜੰਗਲ ਦੀ ਅੱਗ ਵਾਂਗ ਫੈਲ ਗਈ ਹੈ। ਉਸ ਤੋਂ ਬਾਅਦ ਸਾਰੇ ਅਲਰਟ ਹੋ ਗਏ ਹਨ। ਸਟਾਫ 'ਚ ਹਫੜਾ-ਦਫੜੀ ਦਾ ਮਾਹੌਲ ਹੈ ਅਤੇ ਹਰ ਕੋਈ ਸਫਾਈ ਵੱਲ ਧਿਆਨ ਦੇ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਚੰਡੀਗੜ ਵਿਖੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਕਰੀਬ ਤਿੰਨ ਘੰਟੇ ਚੱਲੀ ਇਸ ਮੀਟਿੰਗ ਵਿਚ ਉਨ੍ਹਾਂ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਕੰਮਕਾਜ ਦੇ ਨਾਲ ਬਿਹਤਰ ਸਿਹਤ ਪ੍ਰਦਾਨ ਕਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਮੰਤਰੀ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਜਾਣਨਗੇ। ਉਨ੍ਹਾਂ ਮੰਗਲਵਾਰ ਨੂੰ ਸਿਵਲ ਹਸਪਤਾਲ ਜਲੰਧਰ ਦਾ ਦੌਰਾ ਕਰਨ ਦੀ ਗੱਲ ਕਹੀ ਸੀ।


 


ਜੌੜਾਮਾਜਰਾ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ 'ਆਪ' ਤੋਂ ਕੀਤੀ


ਵਰਨਣਯੋਗ ਹੈ ਕਿ ਭਗਵੰਤ ਮਾਨ ਸਰਕਾਰ ਵਿੱਚ ਚੇਤਨ ਸਿੰਘ ਜਾੜਮਾਜਰਾ ਨੂੰ ਮੰਤਰੀ ਬਣਾਇਆ ਗਿਆ ਹੈ। ਜੌੜਾਮਾਜਰਾ ਨੇ ਆਪਣੀ ਸਿਆਸੀ ਪਾਰੀ ਆਮ ਆਦਮੀ ਪਾਰਟੀ ਨਾਲ ਸ਼ੁਰੂ ਕੀਤੀ ਸੀ। ਜੌੜਾਮਾਜਰਾ ਨੇ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਉਮੀਦਵਾਰ ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਹਰਾਇਆ ਸੀ।