Punjab Dengue Case: ਹੜ੍ਹਾਂ ਤੋਂ ਬਾਅਦ ਡੇਂਗੂ ਦਾ ਕਹਿਰ, 440 ਕੇਸ ਆਏ ਸਾਹਮਣੇ, ਲੋਕਾਂ ਲਈ ਐਡਵਾਇਜ਼ਰੀ ਜਾਰੀ
Advertisement
Article Detail0/zeephh/zeephh1805116

Punjab Dengue Case: ਹੜ੍ਹਾਂ ਤੋਂ ਬਾਅਦ ਡੇਂਗੂ ਦਾ ਕਹਿਰ, 440 ਕੇਸ ਆਏ ਸਾਹਮਣੇ, ਲੋਕਾਂ ਲਈ ਐਡਵਾਇਜ਼ਰੀ ਜਾਰੀ

Punjab Dengue Cases: ਬਲਬੀਰ ਸਿੰਘ ਨੇ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਵਿਭਾਗਾਂ ਨੂੰ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਮਿਲ ਕੇ ਕੰਮ ਕਰਨ ਦੀ ਹਦਾਇਤ ਕੀਤੀ।

 

Punjab Dengue Case: ਹੜ੍ਹਾਂ ਤੋਂ ਬਾਅਦ ਡੇਂਗੂ ਦਾ ਕਹਿਰ, 440 ਕੇਸ ਆਏ ਸਾਹਮਣੇ, ਲੋਕਾਂ ਲਈ ਐਡਵਾਇਜ਼ਰੀ ਜਾਰੀ

Punjab Dengue Cases: ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਉਣ ਤੋਂ ਬਾਅਦ ਹੁਣ ਡੇਂਗੂ (Dengue Cases) ਨੇ ਦਹਿਸ਼ਤ ਪੈਦਾ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਹਿਰੀ ਖੇਤਰਾਂ ਵਿੱਚ ਵੀ ਡੇਂਗੂ ਦਾ ਪ੍ਰਕੋਪ ਦਿਖਾਈ ਦੇਣ ਲੱਗਾ ਹੈ ਅਤੇ ਲਗਾਤਾਰ ਨਵੇਂ ਕੇਸ ਸਾਹਮਣੇ ਆ ਰਹੇ ਹਨ।  ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਅੰਤਰ-ਵਿਭਾਗੀ ਤਾਲਮੇਲ ਮੀਟਿੰਗ ਹੋਈ ਤਾਂ ਜੋ ਸੂਬੇ ਵਿੱਚ ਪਾਣੀ ਅਤੇ ਵੈਕਟਰ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾ ਸਕਣ। 

ਬਲਬੀਰ ਸਿੰਘ ਨੇ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਵਿਭਾਗਾਂ ਨੂੰ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਮਿਲ ਕੇ ਕੰਮ ਕਰਨ ਦੀ ਹਦਾਇਤ ਕੀਤੀ।

ਡੇਂਗੂ, ਮਲੇਰੀਆ ਤੋਂ ਨਜਿੱਠਣ ਲਈ ਰਹੋ ਸਾਵਧਾਨ
ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਅਤੇ ਘਰ ਅਤੇ ਦਫ਼ਤਰ ਵਿੱਚ ਫਰਿੱਜਾਂ, ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਆਦਿ ਸਮੇਤ ਹਰ ਸੰਭਵ ਥਾਵਾਂ ਜਿੱਥੇ ਪਾਣੀ ਖੜ੍ਹਾ ਹੋ ਸਕਦਾ ਹੈ, ਨੂੰ ਸਾਫ਼ ਰੱਖਣ ਲਈ ਕਿਹਾ। 

-ਕੂਲਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰੋ ਅਤੇ ਇੱਕ ਦਿਨ ਲਈ ਸੁੱਕਾ ਰੱਖੋ। 
-ਪਾਣੀ ਖੜ੍ਹਾ ਹੋਣ ਤੋਂ ਰੋਕਣ ਲਈ ਛੱਤਾਂ 'ਤੇ ਗਮਲੇ, ਟੁੱਟੀਆਂ ਚੀਜ਼ਾਂ, ਟਾਇਰ ਆਦਿ ਨਾ ਰੱਖੋ।
-ਸਾਰੇ ਸੰਭਾਵਿਤ ਸਰੋਤਾਂ ਅਤੇ ਸਾਈਟਾਂ ਦੀ ਪਛਾਣ ਕਰੋ ਜਿੱਥੇ ਮੱਛਰ ਪੈਦਾ ਹੋਣ ਦੀ ਸੰਭਾਵਨਾ ਹੈ ਅਤੇ ਪਹਿਲਾਂ ਤੋਂ ਹੀ ਢੁਕਵੇਂ ਉਪਾਅ ਕਰੋ।
-ਘਰ ਦੇ ਆਲੇ-ਦੁਆਲੇ ਕੀਟਨਾਸ਼ਕਾਂ ਦਾ ਛਿੜਕਾਅ ਕਰੋ
-ਟੀਮਾਂ ਵੱਲੋਂ ਕੀਟਨਾਸ਼ਕਾਂ ਦਾ ਛਿੜਕਾਅ ਕਰਦੇ ਸਮੇਂ ਘਰ ਦੇ ਦਰਵਾਜ਼ੇ ਅਤੇ ਖਿੜਕੀਆਂ ਬੰਦ ਨਾ ਕਰੋ

ਇਹ ਵੀ ਪੜ੍ਹੋ: Punjab Dengue Cases: ਹੜ੍ਹਾਂ ਤੋਂ ਬਾਅਦ ਡੇਂਗੂ ਨੇ ਦਿੱਤੀ ਦਸਤਕ, ਇਸ ਜ਼ਿਲ੍ਹੇ 'ਚ ਹੁਣ ਤੱਕ ਆਏ 74 ਕੇਸ

ਡੇਂਗੂ ਦੇ ਕੁੱਲ 440 ਮਾਮਲੇ 

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੀ ਸਥਿਤੀ ਇਸ ਸਮੇਂ ਪੂਰੀ ਤਰ੍ਹਾਂ ਕਾਬੂ ਹੇਠ ਹੈ। ਸੀਜ਼ਨ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਵਿੱਚ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 114 ਡੇਂਗੂ ਦੇ ਐਕਟਿਵ ਕੇਸ ਹਨ। ਜ਼ਿਕਰਯੋਗ ਹੈ ਕਿ ਹੁਣ ਤੱਕ ਡੇਂਗੂ ਨਾਲ ਕਿਸੇ ਦੀ ਵੀ ਮੌਤ ਨਹੀਂ ਹੋਈ ਹੈ। ਵਿਭਾਗ ਨੇ ਪੰਜਾਬ ਵਿੱਚ 10 ਹੌਟਸਪੌਟਸ ਦੀ ਸ਼ਨਾਖਤ ਕੀਤੀ ਹੈ ਜਿੱਥੇ ਨਿਗਰਾਨੀ ਲਈ ਸਿਹਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਰਾਜ ਦੇ ਅਧਿਕਾਰੀਆਂ ਦੁਆਰਾ ਰੋਜ਼ਾਨਾ ਅਧਾਰ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 855 ਬਰੀਡਿੰਗ ਚੈਕਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ।

ਸਿਹਤ ਵਿਭਾਗ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਕੇਸਾਂ ਵਿੱਚ ਵਾਧਾ ਹੋਣ ਦੀ ਸੂਰਤ ਵਿੱਚ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਜਿੱਠਣ ਲਈ 1300 ਬਿਸਤਰਿਆਂ ਵਾਲੇ ਵਿਸ਼ੇਸ਼ ਵਾਰਡ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦਾ ਟੈਸਟ ਅਤੇ ਇਲਾਜ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਬਿਲਕੁਲ ਮੁਫ਼ਤ ਹੈ।

ਅੱਖਾਂ ਦੇ ਫਲੂ
ਇਸ ਤੋਂ ਇਲਾਵਾ ਅੱਖਾਂ ਦੇ ਫਲੂ ਅਤੇ ਸਕਿਨ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਸਿਹਤ ਮੰਤਰੀ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਇਸ ਇਨਫੈਕਸ਼ਨ ਤੋਂ ਬਚਣ ਲਈ ਜਨਤਕ ਥਾਵਾਂ 'ਤੇ ਕਿਸੇ ਨਾਲ ਹੱਥ ਮਿਲਾਉਣ ਜਾਂ ਕਿਸੇ ਚੀਜ਼ ਨੂੰ ਛੂਹਣ ਤੋਂ ਬਾਅਦ ਆਪਣੀਆਂ ਅੱਖਾਂ ਨੂੰ ਹੱਥ ਨਾ ਲਗਾਉਣ। ਉਨ੍ਹਾਂ ਕਿਹਾ ਕਿ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਕੇ ਹੀ ਅੱਖਾਂ ਨੂੰ ਛੂਹਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Amritsar News: ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਅਗਵਾ ਕਰਨ ਦੀ ਕੀਤੀ ਗਈ ਕੋਸ਼ਿਸ਼, ਜਾਂਚ 'ਚ ਜੁਟੀ ਪੁਲਿਸ
 

Trending news