Balwant Singh Rajoana: ਰਾਜੋਆਣਾ ਦੀ ਪਟੀਸ਼ਨ `ਤੇ SC `ਚ ਸੁਣਵਾਈ 18 ਨਵੰਬਰ ਤੱਕ ਮੁਲਤਵੀ
Balwant Singh Rajoana: ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਾਜੋਆਣਾ ਦੀ ਰਹਿਮ ਦੀ ਅਪੀਲ ਪਿਛਲੇ 12 ਸਾਲਾਂ ਤੋਂ ਪੈਂਡਿੰਗ ਹੈ। ਉਸ ਨੂੰ ਅੰਤਰਿਮ ਰਾਹਤ ਵਜੋਂ ਘੱਟੋ-ਘੱਟ 6 ਮਹੀਨਿਆਂ ਲਈ ਜੇਲ੍ਹ ਤੋਂ ਬਾਹਰ ਰਹਿਣ ਦਿੱਤਾ ਜਾਣਾ ਚਾਹੀਦਾ ਹੈ।
Balwant Singh Rajoana: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ 18 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਾਜੋਆਣਾ ਦੀ ਰਹਿਮ ਦੀ ਅਪੀਲ ਪਿਛਲੇ 12 ਸਾਲਾਂ ਤੋਂ ਪੈਂਡਿੰਗ ਹੈ। ਉਸ ਨੂੰ ਅੰਤਰਿਮ ਰਾਹਤ ਵਜੋਂ ਘੱਟੋ-ਘੱਟ 6 ਮਹੀਨਿਆਂ ਲਈ ਜੇਲ੍ਹ ਤੋਂ ਬਾਹਰ ਰਹਿਣ ਦਿੱਤਾ ਜਾਣਾ ਚਾਹੀਦਾ ਹੈ।
ਜਸਟਿਸ ਗਵਈ ਨੇ ਕਿਹਾ ਕਿ ਸੁਣਵਾਈ ਤੋਂ ਬਿਨਾਂ ਅੰਤਰਿਮ ਰਾਹਤ ਨਹੀਂ ਦਿੱਤੀ ਜਾ ਸਕਦੀ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰਨ ਲਈ 2 ਹਫ਼ਤਿਆਂ ਦਾ ਸਮਾਂ ਮੰਗਿਆ, ਜਿਸ ਤੋਂ ਬਾਅਦ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਲਈ ਟਾਲ ਦਿੱਤੀ ਗਈ।
ਬਲਵੰਤ ਸਿੰਘ ਰਾਜੋਆਣਾ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹਨ। ਹੁਣ ਉਸ ਨੇ ਰਹਿਮ ਦੀ ਅਪੀਲ ਦੇ ਨਿਪਟਾਰੇ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਰਿਹਾਈ ਦੀ ਮੰਗ ਕੀਤੀ ਹੈ। ਪਿਛਲੇ ਸਾਲ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ।
ਇਹ ਵੀ ਪੜ੍ਹੋ: Canada News: ਬਰੈਂਪਟਨ 'ਚ ਹਿੰਦੂ ਮੰਦਿਰ ਦੇ ਬਾਹਰ ਹੋਈ ਹਿੰਸਕ ਝੜਪ, ਗਰਮਖਿਆਲੀਆਂ ਤੇ ਭਾਰਤ ਸਮਰਥਕ ਹੋਏ ਆਹਮੋ-ਸਾਹਮਣੇ
ਅਦਾਲਤ ਨੇ ਕੋਈ ਰਾਹਤ ਨਾ ਦਿੰਦੇ ਹੋਏ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣਾ ਕੇਂਦਰੀ ਗ੍ਰਹਿ ਮੰਤਰਾਲੇ 'ਤੇ ਛੱਡ ਦਿੱਤਾ ਹੈ। ਅਜੇ ਤੱਕ ਕੇਂਦਰ ਸਰਕਾਰ ਨੇ ਰਾਜੋਆਣਾ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ।
ਇਹ ਵੀ ਪੜ੍ਹੋ: Stubble Burning: ਪਰਾਲੀ ਸਾੜਨ ਦੇ ਪੰਜਾਬ 'ਚ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰ