Supreme Court:  ਖਨੌਰੀ ਸਰਹੱਦ 'ਤੇ 36 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ  ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਡੱਲੇਵਾਲ ਨੂੰ ਹਸਪਤਾਲ 'ਚ ਦਾਖਲ ਕਰਵਾਉਣ ਵਿੱਚ ਨਾਕਾਮ ਰਹੀ। 70 ਸਾਲਾ ਡੱਲੇਵਾਲ ਕੈਂਸਰ ਦੇ ਮਰੀਜ਼ ਵੀ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।


COMMERCIAL BREAK
SCROLL TO CONTINUE READING

ਅਦਾਲਤ ਨੇ ਇਹ ਸਮਾਂ ਸੀਮਾ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੀ ਹੈ। ਜਿਸ ਵਿੱਚ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੇ ਉਨ੍ਹਾਂ ਦੇ ਪਿਛਲੇ ਹੁਕਮਾਂ ਨੂੰ ਲਾਗੂ ਨਹੀਂ ਕੀਤਾ ਗਿਆ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਮਾਣਹਾਨੀ ਦੇ ਕੇਸ ਦੀ ਵੀ ਇਸੇ ਸੁਣਵਾਈ ਵਿੱਚ ਸੁਣਵਾਈ ਹੋਵੇਗੀ। ਅਜਿਹੇ 'ਚ ਦੋਵਾਂ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।


ਹਾਲ ਹੀ 'ਚ ਸੁਪਰੀਮ ਕੋਰਟ 'ਚ ਸੁਣਵਾਈ ਤੋਂ ਬਾਅਦ ਡੱਲੇਵਾਲ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕੋਈ ਨਿਰਦੇਸ਼ ਨਹੀਂ ਦੇ ਰਹੀ ਅਤੇ ਇਸ ਮੁੱਦੇ ਨੂੰ ਜਾਣਬੁੱਝ ਕੇ ਰਾਜ ਸਰਕਾਰ ਤੱਕ ਸੀਮਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਦਕਿ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ | .


ਇਹ ਵੀ ਪੜ੍ਹੋ : Punjab Breaking Live Updates: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ , ਜਾਣੋ ਹੁਣ ਤੱਕ ਦੇ ਅਪਡੇਟਸ


ਅਧਿਕਾਰੀਆਂ ਦੀਆਂ ਕੋਸ਼ਿਸ਼ਾਂ ਬੇਕਾਰ
ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨਾਂ ਅਤੇ ਡੱਲੇਵਾਲ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। 29 ਅਤੇ 30 ਦਸੰਬਰ ਨੂੰ ਪਟਿਆਲਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਸੇਵਾਮੁਕਤ ਏਡੀਜੀਪੀ ਜਸਕਰਨ ਸਿੰਘ ਦੇ ਨਾਲ ਭੇਜਿਆ ਗਿਆ ਸੀ। ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਵੀ ਗੱਲ ਕੀਤੀ ਪਰ ਉਹ ਨਹੀਂ ਮੰਨੇ। ਪੁਲਸ ਨੇ ਐਤਵਾਰ ਰਾਤ ਨੂੰ ਵੀ ਤਿਆਰੀਆਂ ਕਰ ਲਈਆਂ ਸਨ ਪਰ ਇਸ ਦੀ ਹਵਾ ਲੱਗਣ ਤੋਂ ਬਾਅਦ ਕਿਸਾਨਾਂ ਨੂੰ ਜ਼ਬਰਦਸਤੀ ਚੁੱਕਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ।


ਇਹ ਵੀ ਪੜ੍ਹੋ : Immigration Fraud News: ਵੀਜ਼ਾ ਤੇ ਪਾਸਪੋਰਟ ਰਾਹੀਂ ਧੋਖਾਧੜੀ ਕਰਨ ਵਾਲੇ 203 ਜਣੇ ਗ੍ਰਿਫ਼ਤਾਰ; ਸਭ ਤੋਂ ਵੱਧ ਪੰਜਾਬ ਦੇ ਲੋਕ ਗ੍ਰਿਫਤਾਰ