Kotkapura Firing (ਨਰੇਸ਼ ਸੇਠੀ): ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਸਬੰਧੀ ਫ਼ਰੀਦਕੋਟ ਅਦਾਲਤ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਚਿੱਠੀ  ਲਿਖੀ ਜਾ ਰਹੀ ਹੈ ਜਿਸ ਵਿੱਚ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਸਬੰਧੀ ਸਥਿਤੀ ਸਪੱਸ਼ਟ ਕਰਨ ਬਾਰੇ ਹਾਈ ਕੋਰਟ ਤੋਂ ਰਾਏ ਲਈ ਜਾ ਰਹੀ ਹੈ।


COMMERCIAL BREAK
SCROLL TO CONTINUE READING

ਸਾਲ 2015 ਵਿੱਚ ਫ਼ਰੀਦਕੋਟ ਜ਼ਿਲ੍ਹੇ ਵਿੱਚ ਵਾਪਰੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਸੁਪਰੀਮ ਕੋਰਟ ਵੱਲੋਂ ਫ਼ਰੀਦਕੋਟ ਦੀ ਥਾਂ ਚੰਡੀਗੜ੍ਹ ਤਬਦੀਲ ਕਰਨ ਤੋਂ ਬਾਅਦ ਹੁਣ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਵੀ ਚੰਡੀਗੜ੍ਹ ਹੋਣ ਦੀ ਸੰਭਾਵਨਾ ਹੈ ਕਿਉਂਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਇਸ ਕੇਸ ਵਿੱਚ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲਿਆਂ ਦੀ ਸੁਣਵਾਈ ਇੱਕੋ ਅਦਾਲਤ ਹੀ ਕਰੇਗੀ।
ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਬਹਿਬਲ ਅਤੇ ਕੋਟਕਪੂਰਾ ਗੋਲੀ ਕਾਂਡ ਦਾ ਚਲਾਨ ਪਿਛਲੇ ਤਿੰਨ ਸਾਲ ਤੋਂ ਸੁਣਵਾਈ ਅਧੀਨ ਹੈ। ਕੁਝ ਸਮਾਂ ਪਹਿਲਾਂ ਅਦਾਲਤ ਨੇ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਬਹਿਬਲ ਗੋਲੀ ਕਾਂਡ ਦੀ ਫਾਈਲ ਚੰਡੀਗੜ੍ਹ ਭੇਜ ਦਿੱਤੀ ਸੀ ਅਤੇ ਹੁਣ ਕੋਟਕਪੂਰਾ ਗੋਲੀ ਕਾਂਡ ਦੀ ਫਾਈਲ ਚੰਡੀਗੜ੍ਹ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। 


ਗੌਰਤਲਬ ਹੈ ਕੇ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਕੀਤੇ ਸਨ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਨਾਲੋਂ ਨਾਲ ਜਾਰੀ ਰੱਖੀ ਜਾਵੇ ਪਰ ਬੀਤੇ ਦਿਨੀਂ ਬਹਿਬਲ ਗੋਲੀ ਕਾਂਡ ਮਾਮਲੇ ਵਿੱਚ ਮੁਲਜ਼ਮ ਬਣਾਏ ਗਏ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਵੱਲੋਂ ਦਾਇਰ ਕੀਤੀ ਅਰਜ਼ੀ ਉਤੇ ਫੈਸਲਾ ਦਿੰਦੇ ਹੋਏ ਹਾਈ ਕੋਰਟ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਸਬੰਧੀ ਕੇਸ ਚੰਡੀਗੜ੍ਹ ਅਦਾਲਤ ਵਿੱਚ ਟਰਾਂਸਫਰ ਕੀਤਾ ਗਿਆ ਸੀ।


ਇਹ ਵੀ ਪੜ੍ਹੋ : Breaking News Live Updates: ਹਰਿਆਣਾ 'ਚ ਆਮ ਆਦਮੀ ਪਾਰਟੀ ਨੇ ਦਿੱਤੀਆਂ ਪੰਜ ਗਰੰਟੀਆਂ


ਹੁਣ ਫਰੀਦਕੋਟ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਨੂੰ ਪਹਿਲਾਂ ਵਾਲੇ ਹੁਕਮਾਂ ਦੀ ਤਰਜ਼ ਉਤੇ ਚੰਡੀਗੜ੍ਹ ਟਰਾਂਸਫਰ ਕਰਨ ਜਾਂ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਫ਼ਰੀਦਕੋਟ ਅਦਾਲਤ ਵਿੱਚ ਹੀ ਕਰਨ ਬਾਰੇ ਸਥਿਤੀ ਸਪੱਸ਼ਟ ਕਰਨ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਚਿੱਠੀ ਲਿਖੀ ਜਾ ਰਹੀ ਹੈ।


ਇਹ ਵੀ ਪੜ੍ਹੋ : Faridkot News: ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ 'ਚ ਬੀਐਸਸੀ ਐਗਰੀਕਲਚਰ ਦਾ ਡਿਗਰੀ ਕੋਰਸ ਮੁੜ ਹੋਇਆ ਬੰਦ