Jagjit Dallewal: ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਟਲ ਗਈ। ਇਹ ਸੁਣਵਾਈ ਅੱਜ ਡੱਲੇਵਾਲ ਦੇ ਨਾਲ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਹੋਣ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਹੁਣ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗਾ। ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਸੋਮਵਾਰ ਦੁਪਹਿਰ ਬਾਅਦ ਹੋਣ ਵਾਲੀ ਹਾਈ ਪਾਵਰ ਕਮੇਟੀ ਦੀ ਖਨੌਰੀ ਵਿਖੇ ਡੱਲੇਵਾਲ ਨਾਲ ਮੁਲਾਕਾਤ ਦੌਰਾਨ ਹਾਂ-ਪੱਖੀ ਨਤੀਜਾ ਨਿਕਲ ਸਕਦਾ ਹੈ। ਇਸ ਲਈ ਉਨ੍ਹਾਂ ਨੂੰ ਕੁਝ ਹੋਰ ਸਮਾਂ ਦਿੱਤਾ ਜਾਵੇ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ ਲਈ ਅਗਲੀ ਤਰੀਕ 10 ਜਨਵਰੀ ਸ਼ੁੱਕਰਵਾਰ ਨੂੰ ਦਿੱਤੀ ਹੈ।


ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ ਦੇ ਰੁਖ ਉਤੇ ਸਵਾਲ ਚੁੱਕੇ ਸਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਕਿਉਂ ਨਹੀਂ ਮਨਾ ਸਕੀ। ਸਰਕਾਰ ਉਨ੍ਹਾਂ ਨੂੰ ਇਹ ਕਿਉਂ ਨਹੀਂ ਸਮਝਾ ਰਹੀ ਕਿ ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਬਾਅਦ ਵੀ ਕਿਸਾਨ ਆਗੂ ਦਾ ਅੰਦੋਲਨ ਅਤੇ ਮਰਨ ਵਰਤ ਜਾਰੀ ਰਹੇਗਾ? ਸੁਪਰੀਮ ਕੋਰਟ ਨੇ ਕੁਝ ਕਿਸਾਨ ਆਗੂਆਂ ਦੇ ਬਿਆਨਾਂ 'ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਸੁਨੇਹਾ ਦਿੱਤਾ ਜਾਵੇ ਕਿ ਇਹ ਸਹੀ ਨਹੀਂ ਹੈ।


ਇਹ ਵੀ ਪੜ੍ਹੋ : Punjab Breaking Live Updates: ਪੰਜਾਬ ਭਰ 'ਚ ਅੱਜ ਪਨਬਸ ਤੇ ਪੀਆਰਟੀਸੀ ਦਾ ਰਹੇਗਾ ਚੱਕਾ ਜਾਮ; ਜਾਣੋ ਹੋਰ ਵੱਡੀਆਂ ਖ਼ਬਰਾਂ


ਸਾਡੀਆਂ ਹਦਾਇਤਾਂ ਇਹ ਨਹੀਂ ਸਨ ਕਿ ਡੱਲੇਵਾਲ ਮਰਨ ਵਰਤ ਤੋੜ ਲਵੇ, ਸਗੋਂ ਇਹ ਸੀ ਕਿ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਲਗਾਤਾਰ ਯਤਨ ਕੀਤੇ ਜਾਣ। ਜ਼ਿਕਰਯੋਗ ਹੈ ਕਿ ਸਾਬਕਾ ਜਸਟਿਸ ਨਵਾਬ ਸਿੰਘ ਦੀ ਅਗਵਾਈ ’ਚ ਖੇਤੀ ਮਾਹਰ ਦੇਵੇਂਦਰ ਸ਼ਮਰਾ, ਖੇਤੀ ਆਰਥਿਕ ਨੀਤੀਆਂ ਦੇ ਮਾਹਰ ਆਰਐੱਸ ਘੁੰਮਣ, ਪੰਜਾਬ ਕਿਸਾਨ ਕਮਿਸ਼ਨ ਦੇ ਮੁਖੀ ਡਾਕਟਰ ਸੁਖਪਾਲ ਸਿੰਘ ਤੇ ਸਾਬਕਾ ਡੀਜੀਪੀ ਬੀਐੱਸ ਸੰਧੂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਦੁਪਹਿਰ 3 ਵਜੇ ਮੁਲਾਕਾਤ ਕਰਨਗੇ।


ਇਹ ਵੀ ਪੜ੍ਹੋ : Chandigarh Building Collapses: ਚੰਡੀਗੜ੍ਹ ਦੇ ਸੈਕਟਰ 17 ਵਿੱਚ ਸਥਿਤ ਬਿਲਡਿੰਗ ਢਹਿ ਢੇਰੀ; ਜਾਨੀ ਨੁਕਸਾਨ ਤੋਂ ਬਚਾਅ