Kisan Andolan 2.0: ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ `ਚ ਹੋਈ ਸੁਣਵਾਈ; ਕੇਂਦਰ, ਪੰਜਾਬ ਤੇ ਹਰਿਆਣਾ ਨੇ ਸਟੇਟਸ ਰਿਪੋਰਟ ਕੀਤੀ ਦਾਖ਼ਲ
Kisan Andolan 2.0: ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ ਵਿੱਚ ਦਾਖ਼ਲ ਦੋਵੇਂ ਪਟੀਸ਼ਨਾਂ ਉਤੇ ਸੁਣਵਾਈ ਹੋਈ। ਕੇਂਦਰ ਸਮੇਤ ਪੰਜਾਬ ਤੇ ਹਰਿਆਣਾ ਨੇ ਆਪਣੀ ਸਟੇਟਸ ਰਿਪੋਰਟ ਦਾਖ਼ਲ ਕੀਤੀ।
Kisan Andolan 2.0: ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ ਵਿੱਚ ਦਾਖ਼ਲ ਦੋਵੇਂ ਪਟੀਸ਼ਨਾਂ ਉਤੇ ਸੁਣਵਾਈ ਹੋਈ। ਕੇਂਦਰ ਸਮੇਤ ਪੰਜਾਬ ਤੇ ਹਰਿਆਣਾ ਨੇ ਆਪਣੀ ਸਟੇਟਸ ਰਿਪੋਰਟ ਦਾਖ਼ਲ ਕੀਤੀ। ਕੇਂਦਰ ਸਰਕਾਰ ਵੱਲੋਂ ਐਡੀਸ਼ਨਲ ਸਾਲਿਸਿਟਰ ਜਨਰਲ ਆਫ ਇੰਡੀਆ ਨੇ ਦੱਸਿਆ ਕਿ ਅੱਜ ਸ਼ਾਮ ਨੂੰ ਕਿਸਾਨ ਨੇਤਾਵਾਂ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਹੋਣ ਜਾ ਰਹੀ ਹੈ।
ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਅਜੇ ਤੱਕ ਸਾਰੇ ਪ੍ਰਦਰਸ਼ਨਕਾਰੀ ਪੰਜਾਬ ਵਿੱਚ ਹੀ ਹਨ। ਹਰਿਆਣਾ ਵਿੱਚ ਦਾਖਲ ਨਹੀਂ ਹੋਏ ਹਨ ਅਤੇ ਅਸੀਂ ਉਨ੍ਹਾਂ ਦੀ ਪੂਰੀ ਦੇਖਭਾਲ ਕਰ ਰਹੇ ਹਾਂ। ਪਟੀਸ਼ਨਕਰਤਾ ਨੇ ਯੂਐਨਓ ਨੂੰ ਪੱਤਰ ਲਿਖਿਆ ਸੀ।
ਇਸ ਉਤੇ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਵੀ ਫਟਕਾਰ ਲਗਾਈ ਅਤੇ ਕਿਹਾ ਕਿ ਤੁਸੀਂ ਇਸ ਮਾਮਲੇ ਨੂੰ ਉਥੇ ਲੈ ਜਾਣਾ ਚਾਹੁੰਦੇ ਹੋ। ਤੁਸੀ ਇਸ ਅਦਾਲਤ ਤੋਂ ਬਾਹਰ ਇਹ ਮੁੱਦਾ ਚੁੱਕੋਗੇ ਤਾਂ ਹਾਈ ਕੋਰਟ ਕਿਸ ਤਰ੍ਹਾਂ ਇਸ ਉਤੇ ਸੁਣਵਾਈ ਕਰੇਗਾ।
ਇਹ ਵੀ ਪੜ੍ਹੋ : Punjab Kisan Andolan Live Update: ਪੰਜਾਬ 'ਚ ਕਿਸਾਨਾਂ ਨੇ ਕੀਤੇ ਰੇਲਾਂ ਦੇ ਚੱਕੇ ਜਾਮ, ਟੋਲ ਪਲਾਜ਼ੇ ਕਰਵਾਏ ਟੋਲ ਮੁਕਤ
ਪਟੀਸ਼ਨਕਰਤਾ ਐਡਵੋਕੇਟ ਉਦੈ ਪ੍ਰਤਾਪ ਸਿੰਘ ਨੇ ਯੂਐਨਓ ਨੂੰ ਪੱਤਰ ਲਿਖ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਸੀ। ਇਸ ਉਤੇ ਹਾਈ ਕੋਰਟ ਨੇ ਫਟਕਾਰ ਲਗਾਈ ਹੈ। ਹਾਈ ਕੋਰਟ ਨੇ ਕਿਹਾ ਕਿ ਅੱਜ ਕਿਸਾਨ ਨੇਤਾਵਾਂ ਅਤੇ ਕੇਂਦਰ ਸਰਕਾਰ ਦੀ ਮੀਟਿੰਗ ਹੋਣੀ ਹੈ। ਇਸ ਲਈ ਅੱਜ ਮੀਟਿੰਗ ਵਿੱਚ ਕੀ ਹੁੰਦਾ ਹੈ, ਪਹਿਲਾਂ ਉਸ ਨੂੰ ਦੇਖ ਲਈਏ। ਉਸ ਤੋਂ ਬਾਅਦ ਸੋਮਵਾਰ ਨੂੰ ਸੁਣਵਾਈ ਹੋਵੇਗੀ।
ਦੂਜੇ ਪਾਸੇ ਅੱਜ ਕਿਸਾਨ ਅੰਦੋਲਨ ਦਾ ਤੀਜਾ ਹੈ ਅਤੇ ਕਿਸਾਨ ਹਰਿਆਣਾ ਦੀਆਂ ਸਰਹੱਦਾਂ ਉਪਰ ਡਟੇ ਹੋਏ ਹਨ। ਸ਼ੰਭੂ ਬਾਰਡਰ ਉਪਰ ਬੀਤੇ ਦੋ ਦਿਨ ਹਾਲਾਤ ਤਣਾਅਪੂਰਨ ਬਣੇ ਰਹੇ ਸਨ ਪਰ ਵੀਰਵਾਰ ਨੂੰ ਹਾਲਾਤ ਸ਼ਾਂਤ ਰਹੇ। ਵੀਰਵਾਰ ਸ਼ਾਮ ਨੂੰ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਕਿਸਾਨ ਆਪਣੀ ਅਗਲੀ ਰਣਨੀਤੀ ਉਲੀਕਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਉਕਸਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Kisan Andolan: ਸਾਬਕਾ CM ਚੰਨੀ ਨੇ ਕਿਸਾਨ ਅੰਦੋਲਨ 'ਤੇ ਦਿੱਤਾ ਬਿਆਨ, ਆਖ ਦਿੱਤੀਆਂ ਵੱਡੀਆਂ ਗੱਲਾਂ