Weather Update: ਪੰਜਾਬ ਵਿੱਚ, ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂ ਕਿ ਫਰੀਦਕੋਟ ਵਿੱਚ ਇਹ 43 ਡਿਗਰੀ ਸੈਲਸੀਅਸ ਰਿਹਾ। ਪਟਿਆਲਾ ਅਤੇ ਪਠਾਨਕੋਟ ਵਿੱਚ ਪਾਰਾ 44.4 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Trending Photos
Weather Update: ਉੱਤਰੀ ਭਾਰਤ ਵਿੱਚ ਗਰਮੀ ਨੇ ਇੱਕ ਵਾਰ ਫਿਰ ਕਹਿਰ ਮਚਾਇਆ ਹੋਇਆ ਹੈ। ਉੱਤਰੀ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਗਰਮੀ ਦੀ ਮਾਰ ਝੱਲਣੀ ਪਈ ਅਤੇ ਦਿੱਲੀ ਦੇ ਨਜਫਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 47.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਦੇਸ਼ ਵਿੱਚ ਇਸ ਸੀਜ਼ਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਰਾਜਸਥਾਨ ਵਿੱਚ 19, ਹਰਿਆਣਾ ਵਿੱਚ 18, ਦਿੱਲੀ ਵਿੱਚ ਅੱਠ ਅਤੇ ਪੰਜਾਬ ਵਿੱਚ ਦੋ ਥਾਵਾਂ ’ਤੇ ਪਾਰਾ 44 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।
ਚੰਡੀਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਰਿਕਾਰਡ ਚੰਡੀਗੜ੍ਹ, 17 ਮਈ - ਹਰਿਆਣਾ ਅਤੇ ਪੰਜਾਬ 'ਚ ਗਰਮੀ ਦਾ ਕਹਿਰ ਬਰਕਰਾਰ ਰਹਿਣ ਕਾਰਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ 'ਤੇ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਸੀਜ਼ਨ ਦੇ ਆਮ ਦਿਨਾਂ ਨਾਲੋਂ ਛੇ ਡਿਗਰੀ ਵੱਧ ਗਰਮ ਸੀ।
ਪੰਜਾਬ ਵਿੱਚ, ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂ ਕਿ ਫਰੀਦਕੋਟ ਵਿੱਚ ਇਹ 43 ਡਿਗਰੀ ਸੈਲਸੀਅਸ ਰਿਹਾ। ਪਟਿਆਲਾ ਅਤੇ ਪਠਾਨਕੋਟ ਵਿੱਚ ਪਾਰਾ 44.4 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ 43 ਡਿਗਰੀ ਸੈਲਸੀਅਸ ਅਤੇ ਮੋਹਾਲੀ ਵਿੱਚ ਵੱਧ ਤੋਂ ਵੱਧ 43.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਹਰਿਆਣਾ ਦੇ ਰੋਹਤਕ ਅਤੇ ਸਿਰਸਾ ਵਿੱਚ ਇੱਕੋ ਜਿਹਾ ਤਾਪਮਾਨ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਹੀਟਵੇਵ ਨੇ ਹਿਸਾਰ, ਕਰਨਾਲ ਅਤੇ ਅੰਬਾਲਾ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜਿੱਥੇ ਤਾਪਮਾਨ ਕ੍ਰਮਵਾਰ 45.5, 43.4 ਅਤੇ 43.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਭਿਵਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 43.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।