ਕਾਂਸਟੇਬਲਾਂ ਦੀ ਭਰਤੀ ’ਤੇ ਗਰਮਾਈ ਸਿਆਸਤ, ਕਾਂਗਰਸ ਨੇ ਚੁੱਕਿਆ ਮੁੱਦਾ
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੁਆਰਾ 4,358 ਨਵੇਂ ਭਰਤੀ ਹੋਏ ਕਾਂਸਟੇਬਲਾਂ ਨੂੰ ਨਿਯੁਕਤੀ-ਪੱਤਰ ਸੌਂਪੇ ਗਏ। ਇਨ੍ਹਾਂ ਪੰਜਾਬ ਪੁਲਿਸ ’ਚ ਕਾਂਸਟੇਬਲਾਂ ਦੀ ਭਰਤੀ ਮਾਮਲੇ ’ਤੇ ਵੀ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ `ਕ੍ਰੇਡਿਟ ਵਾਰ` ਸ਼ੁਰ ਹੋ ਗਈ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੁਆਰਾ 4,358 ਨਵੇਂ ਭਰਤੀ ਹੋਏ ਕਾਂਸਟੇਬਲਾਂ ਨੂੰ ਨਿਯੁਕਤੀ-ਪੱਤਰ ਸੌਂਪੇ ਗਏ। ਇਨ੍ਹਾਂ ਪੰਜਾਬ ਪੁਲਿਸ ’ਚ ਕਾਂਸਟੇਬਲਾਂ ਦੀ ਭਰਤੀ ਮਾਮਲੇ ’ਤੇ ਵੀ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ 'ਕ੍ਰੇਡਿਟ ਵਾਰ' ਸ਼ੁਰ ਹੋ ਗਈ ਹੈ।
ਸਰਕਾਰ ਪਾਰਦਰਸ਼ੀ ਢੰਗ ਨਾਲ ਨਿਯੁਕਤੀਆਂ ਕਰ ਰਹੀ ਹੈ: CM ਮਾਨ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਪਾਰਦਰਸ਼ੀ ਢੰਗ ਤੇ ਈਮਾਨਦਾਰੀ ਨਾਲ ਨਿਯੁਕਤੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ’ਚ ਲੱਗੀ ਹੋਈ ਹੈ।
CM ਮਾਨ ਸਾਡੇ ਕੀਤੇ ਕੰਮਾਂ ਦਾ ਸਿਹਰਾ ਆਪਣੇ ਸਿਰ ਬੰਨ੍ਹ ਰਹੇ ਹਨ: ਰੰਧਾਵਾ
ਉੱਧਰ 4,358 ਕਾਂਸਟੇਬਲਾਂ ਨੂੰ ਵੰਡੇ ਗਏ ਨਿਯੁਕਤੀ-ਪੱਤਰਾਂ ਦੇ ਮਾਮਲੇ ’ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਮਾਨ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਟਵਿੱਟਰ ਅਕਾਊਂਟੇ ’ਤੇ ਟਵੀਟ ਕਰਦਿਆਂ ਲਿਖਿਆ ਕਿ "ਮੁੱਖ ਮੰਤਰੀ ਭਗਵੰਤ ਮਾਨ ਜੀ!, ਕਾਂਸਟੇਬਲਾਂ ਦੀਆਂ ਭਰਤੀਆਂ ਕਾਂਗਰਸ ਸਰਕਾਰ ਦੇ ਸਮੇਂ ’ਚ ਹੀ ਕਰ ਦਿੱਤੀਆਂ ਗਈਆਂ ਸਨ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਤੁਸੀਂ 5 ਮਹੀਨੇ ਜਾਣਬੁੱਝ ਕੇ ਫ਼ਾਈਲਾਂ ਰੋਕਦੇ ਹੋਏ ਬੇਰੁਜ਼ਗਾਰਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ। ਲਗਦਾ ਹੈ ਤੁਹਾਨੂੰ ਪਿਛਲੀ ਸਰਕਾਰ ਦੇ ਉਪਰਾਲਿਆਂ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਆਦਤ ਪੈ ਗਈ ਹੈ।