Patiala News: ਪਟਿਆਲਾ 'ਚ ਭਾਰੀ ਮੀਂਹ, ਮਕਾਨ ਦੀ ਛੱਤ ਡਿੱਗਣ ਨਾਲ 2 ਦੀ ਮੌਤ, ਤਿੰਨ ਜ਼ਖ਼ਮੀ
Advertisement
Article Detail0/zeephh/zeephh1786755

Patiala News: ਪਟਿਆਲਾ 'ਚ ਭਾਰੀ ਮੀਂਹ, ਮਕਾਨ ਦੀ ਛੱਤ ਡਿੱਗਣ ਨਾਲ 2 ਦੀ ਮੌਤ, ਤਿੰਨ ਜ਼ਖ਼ਮੀ

Patiala News: ਬੁੱਧਵਾਰ ਨੂੰ ਪਟਿਆਲਾ ਵਿੱਚ ਭਾਰੀ ਮੀਂਹ ਮਗਰੋਂ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ।

 Patiala News: ਪਟਿਆਲਾ 'ਚ ਭਾਰੀ ਮੀਂਹ, ਮਕਾਨ ਦੀ ਛੱਤ ਡਿੱਗਣ ਨਾਲ 2 ਦੀ ਮੌਤ, ਤਿੰਨ ਜ਼ਖ਼ਮੀ

Patiala News: ਪਟਿਆਲਾ ਵਿੱਚ ਸਵੇਰੇ ਭਾਰੀ ਮੀਂਹ ਕਾਰਨ ਸ਼ਹਿਰ ਜਲਥਲ ਹੋ ਗਿਆ। ਮੀਂਹ ਕਾਰਨ ਰਾਘੋਮਾਜਰਾ ਇਲਾਕੇ ਵਿੱਚ ਇੱਕ ਪੁਰਾਣੇ ਮਕਾਨ ਦੀ ਛੱਤ ਡਿੱਗ ਗਈ। ਇਸ ਹਾਦਸੇ 'ਚ ਘਰ 'ਚ ਸੁੱਤੇ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।  ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਦੇਰ ਰਾਤ ਵਾਪਰਿਆ।

ਪਰਵਾਸੀ ਮਜ਼ਦੂਰ ਰਾਘੋਮਾਜਰਾ ਇਲਾਕੇ ਵਿੱਚ ਜੰਗੀ ਜੱਥਾ ਗੁਰਦੁਆਰਾ ਸਾਹਿਬ ਨੇੜੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਸ਼ਹਿਰ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਲਗਾਤਾਰ ਬਰਸਾਤ ਕਾਰਨ ਇਸ ਪੁਰਾਣੇ ਮਕਾਨ ਦੀ ਛੱਤ ਡਿੱਗ ਗਈ ਹੈ। ਮ੍ਰਿਤਕਾਂ ਦੀ ਪਛਾਣ ਮੁੰਨਾ ਲਾਲ, ਰਮਾ ਸ਼ੰਕਰ ਵਜੋਂ ਹੋਈ ਹੈ। ਜਦਕਿ 3 ਜ਼ਖਮੀਆਂ ਦੀ ਪਛਾਣ ਗੰਗਾ ਰਾਮ, ਸੰਤੋਸ਼ ਕੁਮਾਰ, ਚਿਰੰਜੀ ਲਾਲ ਵਜੋਂ ਹੋਈ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਕਾਰਨ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਕੁਝ ਦਿਨ ਪਹਿਲਾਂ ਪਏ ਮੀਂਹ ਤੋਂ ਬਾਅਦ ਹੜ੍ਹਾਂ ਦੀ ਮਾਰ ਝੱਲ ਰਹੇ ਪਟਿਆਲਾ ਦੇ ਲੋਕ ਡਰੇ ਹੋਏ ਹਨ।

ਬੁੱਧਵਾਰ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਨੇ ਪਟਿਆਲਾ ਸ਼ਹਿਰ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਇੱਕ ਵਾਰ ਫਿਰ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਸ਼ਹਿਰ ਦੇ ਮੁੱਖ ਚੌਰਾਹਿਆਂ, ਬਾਜ਼ਾਰਾਂ ਅਤੇ ਗਲੀਆਂ ਵਿੱਚ ਪਾਣੀ ਭਰ ਗਿਆ ਹੈ। ਇਨ੍ਹਾਂ ਵਿੱਚ ਖਾਸ ਕਰਕੇ ਰਾਘੋਮਾਜਰਾ, ਅਨਾਰਦਾਨਾ ਚੌਕ, ਆਰੀਆ ਸਮਾਜ ਚੌਕ, ਤ੍ਰਿਪੜੀ, ਗੁਰੂ ਨਾਨਕ ਨਗਰ, ਬਾਬਾ ਦੀਪ ਸਿੰਘ ਨਗਰ ਸ਼ਾਮਲ ਹਨ। ਨੀਵੇਂ ਇਲਾਕਿਆਂ 'ਚ ਪਾਣੀ ਲੋਕਾਂ ਦੇ ਘਰਾਂ 'ਚ ਵੀ ਵੜ ਗਿਆ ਹੈ, ਜਿਸ ਕਾਰਨ ਲੋਕ ਭਾਰੀ ਖ਼ਤਰੇ 'ਚ ਹਨ। ਇਸ ਦੇ ਨਾਲ ਹੀ ਬਾਰਿਸ਼ ਕਾਰਨ ਜੈਕਬ ਡਰੇਨ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Punjab News: ਹੁਣ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਬਣਿਆ ਹੜ੍ਹ ਦਾ ਖਤਰਾ, ਇਸ ਇਲਾਕੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਬਰਸਾਤ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਕਾਲਾ ਚੁੰਗੀ ਨੇੜੇ ਸ਼ੀਸ਼ ਮਹਿਲ ਦੇ ਪਿੱਛੇ ਜੈਕਬ ਡਰੇਨ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ ਤਾਂ ਜੋ ਸ਼ਹਿਰ ਵਿੱਚ ਜਮ੍ਹਾਂ ਹੋਏ ਪਾਣੀ ਦੀ ਨਿਕਾਸੀ ਕੀਤੀ ਜਾ ਸਕੇ। ਡੀਸੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੜ੍ਹ ਦੌਰਾਨ ਮਾੜੀ ਨਦੀ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਾਫੀ ਉਪਰ ਹੋਣ ਕਾਰਨ ਇਹ ਪਾਣੀ ਵਾਪਸ ਜਾ ਕੇ ਜੈਕਬ ਡਰੇਨ ਰਾਹੀਂ ਸ਼ਹਿਰ ਵਿੱਚ ਦਾਖਲ ਨਹੀਂ ਹੋ ਸਕਦਾ ਸੀ, ਇਸ ਲਈ ਗੇਟ ਬੰਦ ਕਰ ਦਿੱਤੇ ਗਏ ਸਨ ਪਰ ਹੁਣ ਸ਼ਹਿਰ ਵਿੱਚ ਭਰੇ ਪਾਣੀ ਦੀ ਨਿਕਾਸੀ ਲਈ ਇਹ ਗੇਟ ਖੋਲ੍ਹ ਦਿੱਤੇ ਗਏ ਹਨ।

ਇਹ ਵੀ ਪੜ੍ਹੋ : Punjab News: ਹੁਣ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਬਣਿਆ ਹੜ੍ਹ ਦਾ ਖਤਰਾ, ਇਸ ਇਲਾਕੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Trending news