Punjab Weather News (ਭਰਤ ਸ਼ਰਮਾ): ਅੱਜ ਅੰਮ੍ਰਿਤਸਰ ਵਿੱਚ ਤੜਕੇ ਹੋਈ ਬਾਰਿਸ਼ ਨਾਲ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਉੱਥੇ ਹੀ ਗੁਰੂ ਘਰ ਆਉਣ ਵਾਲੀ ਸੰਗਤ ਨੂੰ ਵੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਬਾਰਿਸ਼ ਦੇ ਬਾਵਜੂਦ ਵੀ ਸੰਗਤ ਦਾ ਠਾਠਾ ਮਾਰਦਾ ਇਕੱਠ ਗੁਰੂ ਘਰ ਵਿੱਚ ਵੇਖਣ ਨੂੰ ਮਿਲਿਆ।


COMMERCIAL BREAK
SCROLL TO CONTINUE READING

ਬਾਰਿਸ਼ ਦੇ ਬਾਵਜੂਦ ਸੰਗਤ ਦੀ ਆਸਥਾ ਵਿੱਚ ਕੋਈ ਵੀ ਕਮੀ ਨਹੀਂ ਆਈ। ਭਾਰੀ ਮੀਂਹ ਨਾਲ ਪਿਛਲੇ ਕਾਫੀ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਅੱਜ ਸ਼ਹਿਰ ਵਾਸੀਆਂ ਨੂੰ ਵੀ ਕਾਫੀ ਰਾਹਤ ਮਿਲੀ ਹੈ। ਉੱਥੇ ਹੀ ਹੈਰੀਟੇਜ ਸਟ੍ਰੀਟ ਵਿੱਚ ਕਾਫੀ ਪਾਣੀ ਇਕੱਠਾ ਹੋ ਗਿਆ ਹੈ। ਜਿਸ ਰਸਤੇ ਵਿੱਚੋਂ ਸੰਗਤ ਨੇ ਗੁਰੂ ਘਰ ਵਿੱਚ ਆਉਣਾ ਹੁੰਦਾ ਹੈ ਉਸ ਰਸਤੇ ਵਿੱਚ ਕਾਫੀ ਬਾਰਿਸ਼ ਦਾ ਪਾਣੀ ਵੇਖਣ ਨੂੰ ਮਿਲਿਆ।


ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਹੀ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸੀਵਰੇਜ ਬੰਦ ਹੋਣ ਕਰਕੇ ਬਾਰਿਸ਼ ਦਾ ਪਾਣੀ ਭਰ ਗਿਆ ਅਤੇ ਸਟ੍ਰੀਟ ਨੇ ਦਰਿਆ ਦਾ ਰੂਪ ਧਾਰਨ ਕਰ ਲਿਆ ਹੈ। ਗੁਰੂ ਘਰ ਆਉਣ ਵਾਲੀ ਸੰਗਤਾਂ ਨੂੰ ਉਥੋਂ ਲੰਘਣ ਵਿੱਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।


ਬੀਤੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਮਾਝਾ ਖੇਤਰ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਮਾਝਾ ਖੇਤਰ ਅੰਦਰ ਮੌਨਸੂਨ ਨੇ ਦਸਤਕ ਦਿੱਤੀ ਹੈ। ਜਿੱਥੇ ਤੜਕਸਾਰ ਤੋਂ ਹੀ ਹੋ ਰਹੀ ਤੇਜ਼ ਬਾਰਿਸ਼ ਦੇ ਚੱਲਦੇ ਤਪ ਦੀ ਗਰਮੀ ਤੋਂ ਅੰਮ੍ਰਿਤਸਰ ਸ਼ਹਿਰ ਦੇ ਲੋਕਾਂ ਨੂੰ ਰਾਹਤ ਮਿਲੀ ਹੈ ਉੱਥੇ ਹੀ ਤੇਜ਼ ਬਾਰਿਸ਼ ਕਰਕੇ ਮੌਸਮ ਸੁਹਾਵਣਾ ਹੋਇਆ ਹੈ ਅਤੇ ਲੋਕ ਬਾਰਿਸ਼ ਦੇ ਇਸ ਮੌਸਮ ਦਾ ਆਨੰਦ ਮਾਣ ਰਹੇ ਹਨ ਉੱਥੇ ਹੀ ਇਸ ਤੇਜ਼ ਬਾਰਿਸ਼ ਕਰਕੇ ਕਿਸਾਨਾਂ ਦੇ ਚਿਹਰੇ ਕੁਝ ਨਜ਼ਰ ਆ ਰਹੇ ਹਨ।


ਪਿਛਲੇ ਦਿਨਾਂ ਤੋਂ ਗਰਮੀ ਦੀ ਮਾਰ ਚੱਲ ਰਹੇ ਕਿਸਾਨ ਵੀ ਖੁਸ਼ ਨਜ਼ਰ ਆ ਰਹੇ ਹਨ। ਝੋਨਾ ਲਾਉਣ ਸਮੇਂ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਉਥੇ ਕੱਲ੍ਹ ਤੋਂ ਪੰਜਾਬ ਅੰਦਰ ਸਰਕਾਰੀ ਸਕੂਲ ਖੁੱਲ੍ਹਣ ਜਾ ਰਹੇ ਹਨ ਜਿਸ ਦੇ ਚੱਲਦੇ ਸਕੂਲਾਂ ਅੰਦਰ ਆਉਣ ਵਾਲੇ ਬੱਚਿਆਂ ਨੂੰ ਵੀ ਗਰਮੀ ਤੋਂ ਭਾਰੀ ਰਾਹਤ ਮਿਲੇਗੀ ਉੱਥੇ ਹੀ ਇਸ ਮੌਸਮ ਠੰਢਾ ਹੋਣ ਦੇ ਨਾਲ ਪਸ਼ੂ ਪੰਛੀਆਂ ਨੂੰ ਵੀ ਗਰਮੀ ਤੋਂ ਰਾਹਤ ਮਿਲੀ ਹੈ।


ਇਸ ਸਬੰਧੀ ਓਂਕਾਰ ਸਿੰਘ ਅਤੇ ਸਤਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਰਕੇ ਜਿੱਥੇ ਬੁਰਾ ਹਾਲ ਹੋਇਆ ਸੀ ਉੱਥੇ ਹੀ ਮੀਂਹ ਦੀ ਉਡੀਕ ਕੀਤੀ ਜਾ ਰਹੀ ਸੀ। ਅੱਜ  ਬਾਰਿਸ਼ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਪਸ਼ੂ ਪੰਛੀਆਂ ਨੂੰ ਵੀ ਤਪ ਦੀ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਕੁਦਰਤ ਲੋਕਾਂ ਉੱਪਰ ਅੱਜ ਮਿਹਰਬਾਨੀ ਹੋਈ ਹੈ। ਇਸ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ।