Amritsar News: ਮੀਂਹ ਕਾਰਨ ਵਿਰਾਸਤੀ ਮਾਰਗ `ਤੇ ਭਰਿਆ ਪਾਣੀ; ਸੰਗਤ ਨੂੰ ਪਰੇਸ਼ਾਨੀ ਦਾ ਕਰਨਾ ਪਿਆ ਸਾਹਮਣਾ
Amritsar News: ਅੰਮ੍ਰਿਤਸਰ ਵਿੱਚ ਸਵੇਰ ਤੋਂ ਪਏ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਤੋਂ ਭਾਰੀ ਰਾਹਤ ਮਿਲੀ ਤੇ ਉਥੇ ਹੀ ਕਈ ਥਾਈਂ ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ।
Amritsar News (ਭਰਤ ਸ਼ਰਮਾ): ਅੰਮ੍ਰਿਤਸਰ ਵਿੱਚ ਸਵੇਰ ਤੋਂ ਪਏ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਤੋਂ ਭਾਰੀ ਰਾਹਤ ਮਿਲੀ ਤੇ ਉਥੇ ਹੀ ਕਈ ਥਾਈਂ ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਂਹ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪੁੱਜੀ। ਭਾਰੀ ਮੀਂਹ ਕਾਰਨ ਵਿਰਾਸਤੀ ਮਾਰਗ ਉਤੇ ਪਾਣੀ ਭਰ ਗਿਆ, ਜਿਸ ਕਾਰਨ ਵਾਹਨ ਚਾਲਕਾਂ ਅਤੇ ਸੰਗਤ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਕਰੋੜਾਂ ਦੀ ਲਾਗਤ ਨਾਲ ਬਣੇ ਅੰਮ੍ਰਿਤਸਰ ਦੀ ਹਾਰਟ ਹੈਰੀਟੇਜ ਸਟ੍ਰੀਟ ਵਿੱਚ ਪਾਣੀ ਦੀ ਨਿਕਾਸੀ ਦਾ ਮਾੜਾ ਹਾਲ ਨਜ਼ਰ ਆਇਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵਕ ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਅੱਜ ਹੋਈ ਬਾਰਿਸ਼ ਨੇ ਅੰਮ੍ਰਿਤਸਰ ਪ੍ਰਸ਼ਾਸਨ ਦੇ ਮਾੜੇ ਇੰਤਜ਼ਾਮ ਦੀ ਪੋਲ ਖੋਲ੍ਹ ਦਿੱਤੀ ਹੈ। ਬਾਹਰੋਂ ਆਉਣ ਵਾਲੀ ਸੰਗਤ ਤੋਂ ਇਲਾਵਾ ਸਿਆਸੀ ਹਸਤੀਆਂ ਤੇ ਮਹਾਨ ਸ਼ਖ਼ਸੀਅਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਇਸੇ ਰਸਤੇ ਤੋਂ ਪਹੁੰਚਦੀਆਂ ਹਨ।
ਕੁਝ ਕੁ ਸਮੇਂ ਦੀ ਬਾਰਿਸ਼ ਨਾਲ ਵਿਰਾਸਤੀ ਮਾਰਗ ਦਾ ਜਲਥਲ ਹੋਣਾ ਅੰਮ੍ਰਿਤਸਰ ਪ੍ਰਸ਼ਾਸਨ ਉਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਨੂੰ ਇਸ ਵੱਲ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਉਤੇ ਇਸਦਾ ਮਾੜਾ ਅਸਰ ਨਜ਼ਰ ਨਾ ਆਵੇ। ਇਸ ਦੀ ਵਧੀਆ ਦਿੱਖ ਨਜ਼ਰ ਆਵੇ, ਕਈ ਸਰਕਾਰਾਂ ਆਈਆਂ ਤੇ ਗਈਆਂ ਪਰ ਇਸ ਹੈਰੀਟੇਜ ਸਟ੍ਰੀਟ ਵੱਲ ਕਿਸੇ ਨੇ ਵੀ ਕੋਈ ਧਿਆਨ ਨਹੀਂ ਦਿੱਤਾ।
ਇਹ ਵੀ ਪੜ੍ਹੋ : Ravneet Singh Bittu: ਰਵਨੀਤ ਸਿੰਘ ਬਿੱਟੂ ਅੱਜ ਰਾਜਸਥਾਨ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ
ਇਸ ਤੋਂ ਇਲਾਵਾ ਸ਼ਹੀਦਾਂ ਦੇ ਯਾਦਗਾਰੀ ਸਮਾਰਕ ਜਲ੍ਹਿਆਂਵਾਲਾ ਬਾਗ ਨੂੰ ਜਾਣ ਲਈ ਯਾਤਰੀ ਇਸੇ ਰਸਤੇ ਤੋਂ ਹੋ ਕੇ ਜਾਂਦੇ ਹਨ। ਪਾਣੀ ਭਰਨ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਦੋ ਪਹੀਆ ਵਾਹਨ ਹੋਣ ਕਾਰਨ ਲੋਕ ਪਰੇਸ਼ਾਨ ਨਜ਼ਰ ਆਏ। ਇਸ ਤੋਂ ਇਲਾਵਾ ਬਾਹਰੋਂ ਆਈ ਸੰਗਤ ਨੂੰ ਪਾਣੀ ਵਿਚੋਂ ਦੀ ਲੰਘਣ ਲਈ ਮਜਬੂਰ ਹੋਣਾ ਪਿਆ। ਤੜਕਸਾਰ ਦੀ ਹੋ ਰਹੀ ਬਰਸਾਤ ਨਾਲ ਮੌਸਮ ਸੁਹਾਵਣਾ ਹੋ ਗਿਆ। ਲੋਕਾਂ ਨੂੰ ਗਰਮੀ ਤੋਂ ਵੀ ਨਿਜਾਤ ਮਿਲੀ।
ਇਹ ਵੀ ਪੜ੍ਹੋ : Harsimrat Kaur Badal: ਸਿੱਖਾਂ ਦੀ ਕੁਰਬਾਨੀ ਨੂੰ ਅਣਗੌਲਿਆ ਕਰਨ ਵਾਲੀ ਐਮਰਜੈਂਸੀ ਫਿਲਮ 'ਤੇ ਭਾਜਪਾ ਦੀ ਮੋਹਰ ਲੱਗੀ-ਹਰਸਿਮਰਤ ਕੌਰ ਬਾਦਲ