Fazilka News:  ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਕਾਰਵਾਈ ਕਰਦੇ ਹੋਏ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਦੇ ਦੋਸ਼ ਵਿੱਚ ਇੱਕ ਮਹਿਲਾ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 9 ਲੱਖ ਰੁਪਏ ਦੀ ਡਰੱਗ ਮਨੀ ਅਤੇ 42 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਫਿਲਹਾਲ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਖੂਫੀਆ ਆਪ੍ਰੇਸ਼ਨ ਡਿਊਟੀ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਦੇ ਸਬੰਧ ਵਿੱਚ ਸਬਡਿਵੀਜ਼ਨ ਫਾਜ਼ਿਲਕਾ, ਜਲਾਲਾਬਾਦ ਅਤੇ ਭਾਰਤ ਪਾਕਿਸਤਾਨ ਬਾਰਡਰ ਵੱਲ ਰਵਾਨਾ ਹੋਈ ਸੀ। ਪੁਲਿਸ ਪਾਰਟੀ ਜਦ ਪਿੰਡ ਨਵਾ ਹਸਤਾ ਦੇ ਨਜ਼ਦੀਕ ਪੀਰ ਬਾਬਾਦੀ ਸਮਾਧ ਕੋਲ ਪੁੱਜੀ ਤਾਂ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਮੁਲਜ਼ਮਾਂ ਦੇ ਪਾਕਿਸਤਾਨ ਦੇ ਨਸ਼ਾ ਸਮੱਗਲਰਾਂ ਦੇ ਨਾਲ ਸਬੰਧ ਹਨ।


ਇਹ ਵੀ ਪੜ੍ਹੋ : Breaking News Live Updates: ਹਰਿਆਣਾ 'ਚ ਆਮ ਆਦਮੀ ਪਾਰਟੀ ਨੇ ਦਿੱਤੀਆਂ ਪੰਜ ਗਰੰਟੀਆਂ


ਜੋ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦੇ ਹਨ, ਜਿਨ੍ਹਾਂ ਤੋਂ ਹੈਰੋਇਨ ਤੇ ਡਰੱਗ ਮਨੀ ਬਰਾਮਦ ਹੋ ਸਕਦੀ ਹੈ, ਜਿਸ ਉਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਜਸਪਾਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਜ਼ਿਲ੍ਹਾ ਗੰਗਾਨਗਰ ਰਾਜਸਥਾਨ, ਦਿਲਸ਼ਾਨ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਪਿੰਡ ਨਵਾ ਹਸਤਾ ਅਤੇ ਗੋਗਾ ਬਾਈ ਪਤਨੀ ਹਰਮੇਸ਼ ਸਿੰਘ ਵਾਸੀ ਨਵਾ ਹਸਤਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜਿਨ੍ਹਾਂ ਤੋਂ 9 ਲੱਖ ਰੁਪਏ ਦੀ ਡਰੱਗ ਮਨੀ ਅਤੇ 42 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।


ਦੂਜੇ ਪਾਸੇ ਲੁਧਿਆਣਾ ਨਸ਼ੇ ਵੇਚਣ ਵਾਲੇ ਤਿੰਨ ਵਿਅਕਤੀਆਂ ਨੂੰ ਥਾਣਾ ਮੋਤੀ ਨਗਰ ਦੀ ਪੁਲਿਸ ਨੇ 20 ਗ੍ਰਾਮ ਹੈਰੋਇਨ, 10 ਹਜਾਰ ਕੈਸ਼ ਅਤੇ ਇਕ ਮੋਬਾਇਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੋਤੀ ਨਗਰ ਦੇ ਪੁਲਿਸ ਅਧਿਕਾਰੀ ਨੇ  ਨੇ ਦੱਸਿਆ ਕਿ ਬੀਤੀ ਰਾਤ ਪੁਲਿਸ ਪਾਰਟੀ  ਗਸ਼ਤ ਦੇ ਸਬੰਧ 'ਚ ਐੱਮਸਨ ਪੈਲੇਸ ਮੋਤੀ ਨਗਰ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਤਿੰਨ ਵਿਅਕਤੀ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ। 


ਸਰਕਾਰੀ ਕਾਲਜ ਈਸਟ ਮੋਤੀ ਨਗਰ ਦੇ ਸਾਹਮਣੇ ਬਣੀ ਪਾਰਕ 'ਚ ਮਿਲ ਸਕਦੇ ਹਨ। ਪੁਲਿਸ ਪਾਰਟੀ ਤੁਰੰਤ ਛਾਪੇਮਾਰੀ ਕਰਕੇ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ 20 ਗ੍ਰਾਮ ਹੈਰੋਇਨ, 10 ਹਜ਼ਾਰ ਰੁਪਏ ਡਰੱਗ ਮਨੀ ਅਤੇ ਇਕ ਮੋਬਾਈਲ ਸਣੇ ਕਾਬੂ ਕਰ ਲਿਆ।


ਇਹ ਵੀ ਪੜ੍ਹੋ : Faridkot News: ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ 'ਚ ਬੀਐਸਸੀ ਐਗਰੀਕਲਚਰ ਦਾ ਡਿਗਰੀ ਕੋਰਸ ਮੁੜ ਹੋਇਆ ਬੰਦ