ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ਵਿਚ ਹਾਈ ਅਲਰਟ, ਹਿੰਦੂ ਲੀਡਰ ਹੋਏ ਅੰਮ੍ਰਿਤਸਰ ਰਵਾਨਾ
ਇਸ ਦੌਰਾਨ ਕਈ ਸ਼ਿਵ ਸੈਨਾ ਦੇ ਲੀਡਰ ਲੁਧਿਆਣਾ ਤੋਂ ਅੰਮ੍ਰਿਤਸਰ ਰਵਾਨਾ ਹੋਏ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਬੰਦ ਦੀ ਕਾਲ ਨਹੀਂ ਦਿੱਤੀ ਗਈ ਸੀ ਸਗੋ ਅੱਜ ਸਿਰਫ ਅੰਮ੍ਰਿਤਸਰ ਬੰਦ ਦੀ ਕਾਲ ਦਿੱਤੀ ਗਈ ਸੀ ਇਸ ਕਰਕੇ ਉਹ ਸਾਰੇ ਹੀ ਅੰਮ੍ਰਿਤਸਰ ਜਾ ਰਹੇ ਹਨ।
ਭਰਤ ਸ਼ਰਮਾ/ਲੁਧਿਆਣਾ: ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦਾ ਮਾਹੌਲ ਨਾ ਖਰਾਬ ਨਾ ਹੋਵੇ ਇਸ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਨੇ ਬੀਤੇ ਦਿਨੀ ਸ਼ਿਵ ਸੈਨਾ ਲੀਡਰ ਸੁਧੀਰ ਦੇ ਕਤਲ ਤੋਂ ਬਾਅਦ ਕੁਝ ਸ਼ਿਵ ਸੈਨਾ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਲੁਧਿਆਣਾ ਦੇ ਵਿਚ ਆਮ ਦਿਨਾਂ ਬਾਅਦ ਵੀ ਦੁਕਾਨਾਂ ਵੀ ਖੁੱਲ੍ਹੀਆਂ ਅਤੇ ਲੋਕ ਆਵਾਜਾਈ ਕਰਦੇ ਵਿਖਾਈ ਦਿੱਤੇ। ਇਸ ਦੌਰਾਨ ਕਈ ਸ਼ਿਵ ਸੈਨਾ ਦੇ ਲੀਡਰ ਲੁਧਿਆਣਾ ਤੋਂ ਅੰਮ੍ਰਿਤਸਰ ਰਵਾਨਾ ਹੋਏ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਬੰਦ ਦੀ ਕਾਲ ਨਹੀਂ ਦਿੱਤੀ ਗਈ ਸੀ ਸਗੋ ਅੱਜ ਸਿਰਫ ਅੰਮ੍ਰਿਤਸਰ ਬੰਦ ਦੀ ਕਾਲ ਦਿੱਤੀ ਗਈ ਸੀ ਇਸ ਕਰਕੇ ਉਹ ਸਾਰੇ ਹੀ ਅੰਮ੍ਰਿਤਸਰ ਜਾ ਰਹੇ ਹਨ।
ਇਸ ਦੌਰਾਨ ਹਿੰਦੂ ਜਥੇਬੰਦੀ ਦੇ ਲੀਡਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪਹਿਲਾਂ ਹੀ ਪ੍ਰਸ਼ਾਸਨ ਅਤੇ ਸਰਕਾਰ ਨੂੰ ਇਸ ਸਬੰਧੀ ਆਗਾਹ ਕੀਤਾ ਸੀ ਪਰ ਉਹ ਫਿਰ ਵੀ ਨਹੀਂ ਸੰਭਾਲੇ ਅਤੇ ਨਾ ਹੀ ਕਿਸੇ ਤਰਾਂ ਦੀ ਕੋਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਉਨ੍ਹਾਂ ਨੇ ਕਿਹਾ ਕਿ ਅਮ੍ਰਿਤਪਾਲ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾ ਹੈ ਉਸ ਤੇ ਸਰਕਾਰ ਨੂੰ ਕਾਬੂ ਪਾਉਣਾ ਚਾਹੀਦਾ ਹੈ। ਸ਼ਿਵ ਸੈਨਾ ਆਗੂਆਂ ਨੇ ਵੀ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਖ਼ਰਾਬ ਨਹੀਂ ਹੋਣ ਦੇਵਾਂਗੇ ਉਨ੍ਹਾਂ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਅਸੀ ਅੰਮ੍ਰਿਤਸਰ ਜਾ ਰਹੇ ਹਾਂ ਸ਼ਿਵ ਸੈਨਾ ਦੇ ਆਗੂਆਂ ਨੇ ਕਿਹਾ ਕਿ ਇਸ ਵਿੱਚ ਪੰਜਾਬ ਦੀ ਸਰਕਾਰ ਜ਼ਿੰਮੇਵਾਰ ਹੈ ਇਸ ਕਰਕੇ ਪੰਜਾਬ ਦੀ ਸਰਕਾਰ ਨੂੰ ਭੰਗ ਕਰ ਦੇਣਾ ਚਾਹੀਦਾ ਹੈ।
ਉਥੇ ਹੀ ਦੂਜੇ ਪਾਸੇ ਮੌਕੇ ਤੇ ਪੁੱਜੇ ਏ. ਸੀ. ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਨੇ ਕਿਹਾ ਕਿ ਵਾਧੂ ਫੋਰਸ ਤੈਨਾਤ ਕੀਤੀ ਹੈ ਅਸੀਂ ਕਿਸੇ ਨੂੰ ਵੀ ਨਜ਼ਰਬੰਦ ਨਹੀਂ ਕੀਤਾ ਨਾ ਹੀ ਓਹ ਕਿਸੇ ਨੂੰ ਅੰਮ੍ਰਿਤਸਰ ਜਾਣ ਤੋਂ ਰੋਕ ਰਹੇ ਹਨ। ਉਨ੍ਹਾ ਕਿਹਾ ਕਿ ਲੋਕਾਂ ਨੂੰ ਅਸੀਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰ ਰਹੇ ਹਨ ਅਤੇ ਜੇਕਰ ਕੋਈ ਕਿਸੇ ਵੀ ਤਰਾਂ ਦੀ ਅਫ਼ਵਾਹ ਫੈਲਾਉਣ ਦੀ ਕੋਸ਼ਿਸ਼ ਕਰੇਗਾ ਉਸ ਖਿਲਾਫ ਸਖਤ ਕਾਰਵਾਈ ਹੋਵੇਗੀ।
ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਨੇ ਅਸੀਂ ਵਾਧੂ ਫੋਰਸ ਤੈਨਾਤ ਕੀਤੀ ਹੈ ਨਾਲ ਹੀ ਲੋਕਾਂ ਨੂੰ ਵੀ ਉਨ੍ਹਾ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਡੀ ਜਥੇਬੰਦੀਆਂ ਦੇ ਲੀਡਰਾਂ ਨਾਲ ਵੀ ਗੱਲਬਾਤ ਚੱਲ ਰਹੀ ਹੈ।