Amritsar Mayor Election: ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਖਿਲਾਫ਼ ਦਾਖ਼ਲ ਪਟੀਸ਼ਨ ਹਾਈ ਕੋਰਟ ਨੇ ਖ਼ਾਰਿਜ ਕਰ ਦਿੱਤੀ ਹੈ।
Trending Photos
Amritsar Mayor Election: ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਖਿਲਾਫ਼ ਦਾਖ਼ਲ ਪਟੀਸ਼ਨ ਹਾਈ ਕੋਰਟ ਨੇ ਖ਼ਾਰਿਜ ਕਰ ਦਿੱਤੀ ਹੈ। ਅਦਾਲਤ ਨੇ ਟਿੱਪਣੀ ਕੀਤੀ ਕਿ ਪਟੀਸ਼ਨ ਮੇਨਟੇਬਲ ਨਹੀਂ ਹੈ, ਤੁਸੀਂ ਚੋਣ ਟ੍ਰਿਬਿਊਨਲ ਦੇ ਸਾਹਮਣੇ ਚੋਣ ਪਟੀਸ਼ਨ ਦਾਖ਼ਲ ਕਰ ਸਕਦੇ ਹੋ। ਜਦਕਿ ਪਟੀਸ਼ਨਕਰਤਾ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੋਣ ਵਿੱਚ ਧਾਂਦਲੀ ਦੇ ਦੋਸ਼ ਲਗਾ ਕੇ ਇਸ ਚੋਣ ਨੂੰ ਰੱਦ ਕਰਵਾਉਣ ਦੀ ਹਾਈ ਕੋਰਟ ਵਿੱਚ ਮੰਗ ਕੀਤੀ ਗਈ ਸੀ। ਕਾਂਗਰਸ ਦੇ ਵਿਕਾਸ ਸੋਨੀ ਨੇ ਇਹ ਪਟੀਸ਼ਨ ਦਾਖ਼ਲ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਕਿ ਸਦਨ ਵਿੱਚ ਉਨ੍ਹਾਂ ਪਾਰਟੀ ਨੇ ਸਭ ਤੋਂ ਵਧ 40 ਸੀਟਾਂ ਉਤੇ ਜਿੱਤੀਆਂ ਸਨ। ਇਸ ਦੇ ਬਾਵਜੂਦ ਸੱਤਾਧਾਰੀ ਪਾਰਟੀ ਨੇ ਬਿਨਾਂ ਕੋਈ ਚੋਣ ਕਰਵਾਏ ਹੀ ਮੇਅਰ ਦੀ ਚੋਣ ਕਰਵਾ ਲਈ।
ਕਾਂਗਰਸੀ ਕੌਂਸਲਰਾਂ ਨੇ ਵੀ ਇਸ ਵਿਰੁੱਧ ਆਵਾਜ਼ ਉਠਾਈ ਪਰ ਕੋਈ ਸੁਣਵਾਈ ਨਹੀਂ ਹੋਈ। ਇਸ ਲਈ ਹੁਣ ਇਸ ਚੋਣ ਨੂੰ ਰੱਦ ਕਰਕੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਵੇਂ ਸਿਰਿਓਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ। 28 ਜਨਵਰੀ ਨੂੰ ਹੋਈਆਂ ਚੋਣਾਂ ਦੀ ਵੀਡੀਓਗ੍ਰਾਫੀ ਕਰਵਾਉਣ ਲਈ ਹਾਈ ਕੋਰਟ ਦੇ ਹੁਕਮਾਂ ਤਹਿਤ ਉਸ ਦਿਨ ਪੂਰਾ ਰਿਕਾਰਡ ਹਾਈ ਕੋਰਟ 'ਚ ਪੇਸ਼ ਕਰਨ ਦੇ ਹੁਕਮ ਦੇਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : Punjab Weather News: ਪੱਛਮੀ ਗੜਬੜੀ ਸਰਗਰਮ; ਪੰਜਾਬ ਤੇ ਚੰਡੀਗੜ੍ਹ ਵਿੱਚ ਮੁੜ ਬਦਲੇਗਾ ਮੌਸਮ
ਕਾਬਿਲੇਗੌਰ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿੱਚ ਆਪਣਾ ਮੇਅਰ ਬਣਾਉਣ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ ਅਤੇ ਅੰਮ੍ਰਿਤਸਰ ਦੀ ਮੇਅਰ ਚੋਣ ’ਚ ਹੇਰਾਫੇਰੀ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਆਗੂ ਓ.ਪੀ. ਸੋਨੀ ਵੀ ਮੌਜੂਦ ਸਨ। ਕਾਂਗਰਸ ਪਾਰਟੀ ਨੇ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਵੀ ਕੀਤਾ ਸੀ।
ਇਹ ਵੀ ਪੜ੍ਹੋ : Mahakumbh Stampede News: ਮਹਾਕੁੰਭ 'ਚ ਭਗਦੜ ਦੌਰਾਨ 10 ਤੋਂ ਵਧ ਲੋਕਾਂ ਦੀ ਮੌਤ ਦਾ ਖ਼ਦਸ਼ਾ; ਅੰਮ੍ਰਿਤ ਇਸ਼ਨਾਨ ਮੁਲਤਵੀ