ਹਾਈਕੋਰਟ ਨੇ ਨਵਜੋਤ ਸਿੱਧੂ ਨੂੰ ਦਿੱਤੀ ਰਾਹਤ, ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਪੇਸ਼ੀ
ਪੰਜਾਬ ਹਰਿਆਣਾ ਹਾਈਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਵੱਡੀ ਰਾਹਤ ਦਿੱਤੀ ਹੈ।ਹੁਣ ਲੁਧਿਆਣਾ ਅਦਾਲਤ ਵਿਚ ਸਿੱਧੂ ਨੂੰ ਸਰੀਰਕ ਤੌਰ `ਤੇ ਪੇਸ਼ ਹੋਣ ਦੀ ਲੋੜ ਨਹੀਂ। ਵੀਡੀਓ ਕਾਨਫਰੰਸਿੰਗ ਰਾਹੀਂ ਉਹਨਾਂ ਦੀ ਪੇਸ਼ੀ ਹੋ ਸਕਦੀ ਹੈ।
ਭਰਤ ਸ਼ਰਮਾ/ਲੁਧਿਆਣਾ/ ਚੰਡੀਗੜ/ਬਿਊਰੋ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹੁਣ ਲੁਧਿਆਣਾ ਅਦਾਲਤ ਵਿਚ ਉਹਨਾਂ ਦੀ ਫਿਜੀਕਲ ਪੇਸ਼ੀ ਜ਼ਰੂਰੀ ਨਹੀਂ। ਬਲਕਿ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋ ਸਕਣਗੇ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਖਰਾਬ ਸਿਹਤ ਦਾ ਹਵਾਲਾ ਦੇ ਕੇ ਲੁਧਿਆਣਾ ਅਦਾਲਤ ਵਿਚ ਫਿਜੀਕਲ ਤੌਰ 'ਤੇ ਪੇਸ਼ੀ ਤੋਂ ਬਚਣ ਲਈ ਹਾਈਕੋਰਟ ਦਾ ਰੁਖ ਕੀਤਾ ਸੀ। ਜਿਸਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਨਵਜੋਤ ਸਿੱਧੂ ਨੂੰ ਰਾਹਤ ਦਿੱਤੀ। 21 ਅਕਤੂਬਰ ਨੂੰ ਗਵਾਹ ਦੇ ਤੌਰ 'ਤੇ ਨਵਜੋਤ ਸਿੱਧੂ ਨੂੰ ਤਲਬ ਕੀਤਾ ਗਿਆ ਸੀ ਪਰ ਸਿਹਤ ਖਰਾਬ ਹੋਣ ਕਰਕੇ ਉਹਨਾਂ ਦੀ ਪੇਸ਼ੀ ਨਹੀਂ ਹੋ ਸਕੀ। ਹਾਲਾਂਕਿ ਇਸ ਦੌਰਾਨ ਉਹਨਾਂ ਨੇ ਜਾਨ ਨੂੰ ਖ਼ਤਰਾ ਵੀ ਦੱਸਿਆ ਸੀ ਅਤੇ ਸਿਕਓਰਿਟੀ ਦੀ ਵੀ ਮੰਗ ਕੀਤੀ ਸੀ।
ਕੀ ਹੈ ਪੂਰਾ ਮਾਮਲਾ
ਨਵਜੋਤ ਸਿੰਘ ਸਿੱਧੂ ਦੀ ਸਾਬਕਾ ਡੀ. ਐਸ. ਪੀ. ਬਲਵਿੰਦਰ ਸੇਖੋਂ ਵੱਲੋਂ ਖੁਰਾਕ ਸਪਲਾਈ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਇਕ ਮਾਮਲੇ ਦੇ ਵਿਚ ਗਵਾਹੀ ਹੋਣੀ ਸੀ। ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨ ਪਟਿਆਲਾ ਜੇਲ੍ਹ ਸੁਪਰੀਡੈਂਟ ਨੂੰ ਆਪਣੀ ਸੁਰੱਖਿਆ ਦਾ ਹਵਾਲਾ ਦਿੱਤਾ ਸੀ, ਨਵਜੋਤ ਸਿੰਘ ਸਿੱਧੂ ਦਾ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿਖੇ ਚੈੱਕਅਪ ਵੀ ਹੋਇਆ ਸੀ।
ਸਿੱਧੂ ਦੇ ਮੀਡੀਆ ਸਲਾਹਕਾਰ ਨੇ ਵੀ ਦਿੱਤਾ ਸੀ ਸਿਹਤ ਦਾ ਹਵਾਲਾ
ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡਲਾ ਨੇ ਕਿਹਾ ਹੈ ਕਿ ਉਹਨਾਂ ਦੀ ਸਿਹਤ 'ਤੇ ਇਹ ਨਿਰਭਰ ਕਰਦਾ ਹੈ ਕਿ ਉਹ ਲੁਧਿਆਣਾ ਕੋਰਟ ਪੇਸ਼ ਹੋਣਗੇ ਜਾਂ ਨਹੀਂ ਉਨ੍ਹਾਂ ਕਿਹਾ ਕਿ ਜੇਲ ਸੁਪਰੀਡੈਂਟ ਵੱਲੋਂ ਉਨ੍ਹਾਂ ਦਾ ਚੈੱਕਅਪ ਕਰਵਾਇਆ ਗਿਆ। ਸੁਰੱਖਿਆ ਨੂੰ ਲੈ ਕੇ ਵੀ ਉਹਨਾਂ ਕਿਹਾ ਕਿ ਉਹਨਾਂ ਦੀ ਜਾਨ ਨੂੰ ਖਤਰਾ ਹੈ ਸਮਾਜ ਵਿਰੋਧੀ ਲਗਾਤਾਰ ਉਹਨਾਂ ਦੇ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੇ ਹਨ।
WATCH LIVE TV