Navdeep Singh: ਕਿਸਾਨ ਅੰਦੋਲਨ ਦੌਰਾਨ ਵਾਟਰ ਕੈਨਨ ਬੁਆਏ ਵਜੋਂ ਮਸ਼ਹੂਰ ਹੋਏ ਨਵਦੀਪ ਸਿੰਘ ਨੂੰ ਹਾਈਕਰੋਟ ਨੇ ਦਿੱਤੀ ਜ਼ਮਾਨਤ
Advertisement
Article Detail0/zeephh/zeephh2338768

Navdeep Singh: ਕਿਸਾਨ ਅੰਦੋਲਨ ਦੌਰਾਨ ਵਾਟਰ ਕੈਨਨ ਬੁਆਏ ਵਜੋਂ ਮਸ਼ਹੂਰ ਹੋਏ ਨਵਦੀਪ ਸਿੰਘ ਨੂੰ ਹਾਈਕਰੋਟ ਨੇ ਦਿੱਤੀ ਜ਼ਮਾਨਤ

Navdeep Singh Water Cannon Boy: ਦੱਸ ਦੇਈਏ ਕਿ ਕੱਲ੍ਹ ਕਿਸਾਨ ਆਗੂਆਂ ਨੇ ਨਵਦੀਪ ਸਿੰਘ ਦੀ ਹਿਰਾਸਤ ਦੇ ਖਿਲਾਫ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਹੀ ਹਾਈਕੋਰਟ ਵੱਲੋਂ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

Navdeep Singh: ਕਿਸਾਨ ਅੰਦੋਲਨ ਦੌਰਾਨ ਵਾਟਰ ਕੈਨਨ ਬੁਆਏ ਵਜੋਂ ਮਸ਼ਹੂਰ ਹੋਏ ਨਵਦੀਪ ਸਿੰਘ ਨੂੰ ਹਾਈਕਰੋਟ ਨੇ ਦਿੱਤੀ ਜ਼ਮਾਨਤ

Navdeep Singh Water Cannon Boy: ਕਿਸਾਨ ਅੰਦੋਲਨ ਦੇ ਹੀਰੋ ਵਾਟਰ ਕੈਨਨ ਬੁਆਏ ਦੇ ਨਾਂ ਨਾਲ ਮਸ਼ਹੂਰ ਨਵਦੀਪ ਜਲਬੇੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੌਜਵਾਨ ਕਿਸਾਨ ਆਗੂ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਉਸ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਉਹ ਕਈ ਮਹੀਨੇ ਜੇਲ੍ਹ ਵਿੱਚ ਬੰਦ ਸੀ। ਜਿਸ ਕਾਰਨ ਕਿਸਾਨਾਂ ਵਿੱਚ ਕਾਫੀ ਜ਼ਿਆਦਾ ਰੋਸ ਹੈ। ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਵਦੀਪ ਜਲਬੇੜਾ ਅਤੇ ਹੋਰ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਦੀ ਮੰਗ ਵਾਰ-ਵਾਰ ਕਰ ਰਹੇ ਸਨ।

ਕਿਸਾਨਾਂ ਨੇ ਨਵਦੀਪ ਜਲਬੇੜਾ ਦੀ ਰਿਹਾਈ ਤੋਂ ਬਾਅਦ 17 ਜੁਲਾਈ ਨੂੰ ਅੰਬਾਲਾ ਦੇ ਐਸਪੀ ਨੂੰ ਘੇਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਹਾਈਕੋਰਟ ਨੇ ਨਵਦੀਪ ਜਲਬੇੜਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਸ਼ੱਕ ਜ਼ਾਹਰ ਕੀਤਾ ਸੀ ਕਿ ਨਵਦੀਪ ਨੂੰ ਵਿਦੇਸ਼ ਤੋਂ ਫੰਡਿੰਗ ਆ ਰਹੀ ਸੀ।

ਕਿਸਾਨ ਅੰਦੋਲਨ ਭਾਗ 2 ਦੌਰਾਨ ਉਸ ਵਿਰੁੱਧ 13 ਫਰਵਰੀ ਨੂੰ ਧਾਰਾ 147, 149, 186, 188, 307, 352 ਅਤੇ ਅੰਬਾਲਾ ਵਿੱਚ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ, ਅੱਜ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਨਵਦੀਪ ਜਲਬੇੜਾ ਨੂੰ ਜ਼ਮਾਨਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ: Mansa News: ਸਰਕਾਰੀ ਭਾਅ ਤੋਂ ਘੱਟ ਕੀਮਤ 'ਤੇ ਮੂੰਗੀ ਖ਼ਰੀਦ ਰਹੀਆਂ ਨਿੱਜੀ ਕੰਪਨੀਆਂ, ਕਿਸਾਨ ਵਿੱਚ ਭਾਰੀ ਰੋਸ

 

ਦੱਸ ਦੇਈਏ ਕਿ ਕੱਲ੍ਹ ਕਿਸਾਨ ਆਗੂਆਂ ਨੇ ਨਵਦੀਪ ਸਿੰਘ ਦੀ ਹਿਰਾਸਤ ਦੇ ਖਿਲਾਫ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਹੀ ਹਾਈਕੋਰਟ ਵੱਲੋਂ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਕਿਸਾਨਾਂ ਨੇ ਖੁਸ਼ੀ ਜਾਹਿਰ ਕੀਤੀ ਗਈ ਹੈ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਵੱਲੋਂ ਪ੍ਰਦਰਸ਼ਨ  ਨੂੰ ਰੱਦ ਕਰਨ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: Punjab News: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿਖੇ ਬੂਟਾ ਲਾ ਕੇ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ

Trending news