High Court News: ਮੁਕਤਸਰ ਸ਼ਹਿਰ ਤੇ ਗਿੱਦੜਬਾਹਾ ਵਿੱਚ ਸੀਵਰੇਜ ਦੇ ਪਾਣੀ ਦੇ ਓਵਰਫਲੋਅ ਹੋਣ ਕਾਰਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਾਈ ਗਈ ਜਨਹਿੱਤ ਪਟੀਸ਼ਨ ਉਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
Trending Photos
High Court News: ਮੁਕਤਸਰ ਸ਼ਹਿਰ ਤੇ ਗਿੱਦੜਬਾਹਾ ਵਿੱਚ ਸੀਵਰੇਜ ਦੇ ਪਾਣੀ ਦੇ ਓਵਰਫਲੋਅ ਹੋਣ ਕਾਰਨ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਾਈ ਗਈ ਜਨਹਿੱਤ ਪਟੀਸ਼ਨ ਉਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਗਿੱਦੜਬਾਹਾ ਵਾਸੀ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ। ਗਿੱਦੜਬਾਹਾ ਵਾਸੀ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦਾ ਪਾਣੀ ਓਵਰਫਲੋ ਹੋਣ ਕਰਕੇ ਬਦਬੂਦਾਰ ਪਾਣੀ ਗਲੀਆਂ ’ਚ ਜਮ੍ਹਾ ਹੋ ਗਿਆ ਹੈ ਜਿਸ ਨੇ ਗਿੱਦੜਬਾਹਾ ਵਾਸੀਆਂ ਦਾ ਜਿਉਣਾ ਦੁੱਬਰ ਕੀਤਾ ਹੋਇਆ ਹੈ।
ਕਾਬਿਲੇਗੌਰ ਹੈ ਕਿ ਜੁਲਾਈ ਮਹੀਨੇ ਵਿੱਚ ਗਿੱਦੜਬਾਹਾ ਸ਼ਹਿਰ ਅਤੇ ਪਿੰਡ ਏਰੀਏ ’ਚ ਜਗ੍ਹਾ ਜਗ੍ਹਾ ਓਵਰਫਲੋ ਹੋ ਰਹੇ ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਮੁੰਜਾਲ ਬਿੰਟਾ ਅਰੋੜਾ ਅਤੇ ਕਾਂਗਰਸੀ ਕੌਂਸਲਰਾਂ ਸਮੇਤ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ ਵਿਖੇ ਮੁਲਾਕਾਤ ਕੀਤੀ ਸੀ ਅਤੇ ਸੀਵਰੇਜ ਦੀ ਇਸ ਵੱਡੀ ਸਮੱਸਿਆ ਦਾ ਜਲਦੀ ਹੱਲ ਕਰਨ ਲਈ ਮੰਗ ਪੱਤਰ ਦਿੱਤਾ ਸੀ।
ਇਸ ਸੰਬੰਧੀ ਪ੍ਰਧਾਨ ਨਰਿੰਦਰ ਮੁੰਜਾਲ ਬਿੰਟਾ ਅਰੋੜਾ ਨੇ ਕਿਹਾ ਸੀ ਕਿ ਸੀਵਰੇਜ ਦੀ ਰਾਈਜਿੰਗ ਲਾਈਨ ਬੀਤੇ ਕਾਫੀ ਸਮੇਂ ਤੋਂ ਟੁੱਟੀ ਹੋਈ ਹੈ, ਜਿਸ ਕਾਰਨ ਸ਼ਹਿਰ ਵਿਚ ਜਗ੍ਹਾ-ਜਗ੍ਹਾ ਸੀਵਰੇਜ ਦਾ ਪਾਣੀ ਓਵਰਫਲੋ ਰਿਹਾ ਹੈ, ਜਦੋਂ ਕਿ ਮੌਜੂਦਾ ਸਰਕਾਰ ਗਿੱਦੜਬਾਹਾ ਵਾਸੀਆਂ ਦੀ ਇਸ ਗੰਭੀਰ ਸਮੱਸਿਆ ਪ੍ਰਤੀ ਬਿਲਕੁੱਲ ਵੀ ਜਾਗਰੂਕ ਨਜ਼ਰ ਨਹੀਂ ਰਹੀ। ਉਨ੍ਹਾਂ ਕਿਹਾ ਸੀ ਕਿ ਜਿਸ ਤਰ੍ਹਾਂ ਸ਼ਹਿਰ ਵਿਚ ਜਗ੍ਹਾ ਜਗ੍ਹਾ ਸੀਵਰੇਜ ਓਵਰਫਲੋ ਹੋ ਰਿਹਾ ਹੈ, ਇਸ ਨਾਲ ਜਲਦੀ ਹੀ ਸ਼ਹਿਰ ਬੀਮਾਰੀਆਂ ਦਾ ਘਰ ਬਣ ਜਾਵੇਗਾ।
ਉਨ੍ਹਾਂ ਮੰਗ ਕੀਤੀ ਸੀ ਕਿ ਰਾਈਜਿੰਗ ਲਾਈਨ ਦੇ ਕੰਮ ਨੂੰ ਪਹਿਲ ਦੇ ਆਧਾਰ ਉਤੇ ਕਰਵਾ ਕੇ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ। ਉਨ੍ਹਾਂ ਕਿਹਾ ਸੀ ਕਿ ਸੀਵਰੇਜ ਸਮੱਸਿਆ ਸੰਬੰਧੀ ਮੰਗ ਪੱਤਰ ਦੇਣ ਤੋਂ ਇਲਾਵਾ ਮੰਤਰੀ ਸਾਹਿਬ ਨੂੰ ਸ਼ਹਿਰ ਅਤੇ ਪਿੰਡ ਦੇ ਕੂੜਾ ਡੰਪ ਕਰਨ ਲਈ ਸਾਈਟ ਦਾ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ ਗਈ ਹੈ। ਉਧਰ ਮੰਗ ਪੱਤਰ ਲੈਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਇਸ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Wolf Attacks in Bahraich: ਬਹਿਰਾਇਚ 'ਚ ਭੇੜੀਏ ਦਾ ਆਤੰਕ! ਬਜ਼ੁਰਗ ਔਰਤ ਤੇ ਮਾਸੂਮ 3 ਸਾਲ ਦੀ ਬੱਚੀ ਨੂੰ ਬੁਰੀ ਤਰ੍ਹਾਂ ਨੋਚਿਆ