Patiala News: ਪਟਿਆਲਾ ਦੇ ਕਰੀਮਨਗਰ (ਚਿਚੜਵਾਲਾ) ਦੀ ਪੰਚਾਇਤੀ ਚੋਣਾਂ ਵਿੱਚ ਬੈਲਟ ਬਾਕਸ ਵਿੱਚ ਤੇਜ਼ਾਬ ਸੁੱਟਣ ਦੀ ਸ਼ਿਕਾਇਤ ਕਰਨ ਵਾਲੇ ਵਿਅਕਤੀ ਦੇ ਪਰਿਵਾਰ ਨੇ ਹੁਣ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਪਟੀਸ਼ਨਕਰਤਾ ਨੇ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ, ਉਦੋਂ ਤੋਂ ਹੀ 'ਆਪ' ਦੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਸ਼ੈਅ 'ਤੇ ਪੁਲਿਸ ਵਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ 'ਤੇ ਮਾਮਲੇ 'ਚ ਸਮਝੌਤਾ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਹਾਈਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਸਮੇਤ ਕੁਲਵੰਤ ਸਿੰਘ ਬਾਜ਼ੀਗਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।


COMMERCIAL BREAK
SCROLL TO CONTINUE READING

ਇਸ ਮਾਮਲੇ ਵਿੱਚ ਪੰਚਾਇਤੀ ਚੋਣਾਂ ਵਿੱਚ ਉਮੀਦਵਾਰ ਗੁਰਚਰਨ ਰਾਮ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਫਿਰ ਬੈਲਟ ਬਾਕਸ ਵਿੱਚ ਤੇਜ਼ਾਬ ਸੁੱਟਣ ਦੀ ਸ਼ਿਕਾਇਤ ਕਰਨ ’ਤੇ ਖੁਦ ਪਟੀਸ਼ਨਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਇਸ ਲਈ ਸੀ.ਬੀ.ਆਈ. ਏਜੰਸੀ ਤੋਂ ਕਿਸੇ ਹੋਰ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਸੀ, ਜਿਸ 'ਤੇ ਹਾਈ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਉਦੋਂ ਤੋਂ ਹੀ ਕੁਲਵੰਤ ਬਾਜ਼ੀਗਰ ਅਤੇ ਉਸ ਦੇ ਨਜ਼ਦੀਕੀ ਸਾਥੀ ਦਰਖਾਸਤ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਸਨ, ਜਿਸ 'ਤੇ ਪੁਲਿਸ ਨੇ 31 ਦਸੰਬਰ ਨੂੰ ਉਸ ਦੇ ਘਰ ਛਾਪਾ ਮਾਰ ਕੇ ਉਸ ਨੂੰ ਪ੍ਰੇਸ਼ਾਨ ਕੀਤਾ ਸੀ।


ਇਸ ਤੋਂ ਪ੍ਰੇਸ਼ਾਨ ਹੋ ਕੇ ਗੁਰਚਰਨ ਰਾਮ ਦੀ ਪਤਨੀ ਨੇ ਹੁਣ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ, ਜਿਸ ’ਤੇ ਅੱਜ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਕੁਲਵੰਤ ਬਾਜ਼ੀਗਰ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।