Chanidgarh Mayor Election: ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਜਾਰੀ ਕੀਤਾ ਨੋਟਿਸ
Chanidgarh Mayor Election: ਮੇਅਰ ਦੀ ਚੋਣ ਵਿਰੁੱਧ ਪਹਿਲਾਂ ਹੀ ਦਾਇਰ ਪਟੀਸ਼ਨ `ਤੇ 26 ਫਰਵਰੀ ਨੂੰ ਸੁਣਵਾਈ ਹੋਵੇਗੀ
Chanidgarh Mayor Election: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ। ਕਾਂਗਰਸ ਵੱਲੋਂ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਰੱਦ ਕਰਨ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਨੋਟਿਸ ਜਾਰੀ ਕੀਤਾ ਹੈ, ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 26 ਫਰਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਮੇਅਰ ਦੀ ਚੋਣ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ, ਉਸ ਮਾਮਲੇ ਦੀ ਸੁਣਵਾਈ ਹੀ 26 ਫਰਵਰੀ ਨੂੰ ਹੋਵੇਗੀ।
ਡਬਲ ਬੈਚ ਨੇ ਸੁਣਵਾਈ ਕਰਦੇ ਹੋਏ ਚੰਡੀਗੜ੍ਹ ਨਗਰ ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ। ਅਤੇ ਅਗਲੀ ਸੁਣਵਾਈ ਦੌਰਾਨ ਆਪਣਾ ਜਵਾਬ ਦਾਖਿਲ ਕਰਨ ਦੇ ਲਈ ਆਦੇਸ਼ ਦਿੱਤੇ ਹਨ। ਕਾਂਗਰਸ ਦੇ ਵਕੀਲ ਦਾ ਕਹਿਣਾ ਹੈ ਕਿ ਇਹ ਮਾਮਲਾ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ ਜਿਸ ਦੇ ਚਲਦੇ ਹਾਈਕੋਰਟ ਨੇ ਇਨ੍ਹਾਂ ਚੋਣਾਂ ਨੂੰ ਰੱਦ ਕਰਨ ਸਬੰਧੀ ਜਾ ਸਟੇਅ ਲਗਾਉਣ ਵਰਗਾ ਕੋਈ ਆਦੇਸ਼ ਜਾਰੀ ਨਹੀਂ ਕੀਤਾ।
ਜਦਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ ਦਾ ਕਹਿਣਾ ਹੈ ਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਕੋਈ ਗੜਬੜੀ ਨਹੀਂ ਹੋਈ ਸੀ। ਕਿਉਕਿ ਵਿਰੋਧੀਆਂ ਪਾਰਟੀਆਂ ਨੇ ਚੋਣਾਂ ਤੋਂ ਵਾਕਆਊਟ ਕਰ ਦਿੱਤਾ ਸੀ।
ਇਹ ਵੀ ਪੜ੍ਹੋ: Lakha Sidhana News: ਪੁਲਿਸ ਕੇਸ ਨੂੰ ਲੈ ਕੇ ਲੱਖਾ ਸਿਧਾਣਾ ਨੇ ਦਿੱਤਾ ਜਵਾਬ; ਲੋਕਾਂ ਨੂੰ ਇਕਜੁੱਟ ਹੋਣ ਦੀ ਅਪੀਲ
ਆਮ ਆਦਮੀ ਪਾਰਟੀ ਅਤੇ ਕਾਂਗਰਸ ਲਗਾਤਾਰ ਚੋਣ ਅਧਿਕਾਰੀ ਅਨਿਲ ਮਸੀਹ 'ਤੇ ਚੋਣਾਂ 'ਚ ਧਾਂਦਲੀ ਦੇ ਦੋਸ਼ ਲਗਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣ ਅਧਿਕਾਰੀ ਨੇ ਜਾਣਬੁੱਝ ਕੇ ਗਠਜੋੜ ਦੀਆਂ ਅੱਠ ਵੋਟਾਂ ਨੂੰ ਰੱਦ ਕੀਤਾ ਸੀ। ਦੋਵਾਂ ਪਾਰਟੀਆਂ ਨੇ ਅਨੀਲ ਮਸੀਹ ਵੱਲੋਂ ਵੋਟਾਂ 'ਤੇ ਨਿਸ਼ਾਨੇ ਲਗਾਏ ਜਾਣ ਦਾ ਵੀਡੀਓ ਵੀ ਜਾਰੀ ਕੀਤਾ ਸੀ । ਸੁੁੁਪਰੀਮ ਕੋਰਟ ਅਤੇ ਹਾਈਕੋਰਟ ਵਿੱਚ ਵਿੱਚ ਉਨ੍ਹਾਂ ਵੱਲੋਂ ਵੀਡੀਓ ਸਬੂਤ ਵੀ ਦਿੱਤੇ ਗਏ ਹਨ। ਜਿਸ ਦੇ ਆਧਾਰ ’ਤੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਵਾਉਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ: Farmers Protest News: ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਾਲੇ ਮੀਟਿੰਗ ਮਗਰੋਂ ਪਾਵਰ ਕਮੇਟੀ ਬਣਾਉਣ ਦਾ ਫ਼ੈਸਲਾ