Punjab News: ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਬੈਂਸ ਨੂੰ ਹਾਈਕੋਰਟ ਦਾ ਨੋਟਿਸ, ਜਾਣੋ ਪੂਰਾ ਮਾਮਲਾ
Punjab Harjot Singh Bains News: ਹਰਜੋਤ ਸਿੰਘ ਬੈਂਸ ਅਤੇ ਪ੍ਰਿਯਾਂਕ ਭਾਰਤੀ `ਤੇ ਹਾਈ ਕੋਰਟ ਦੇ ਹੁਕਮਾਂ ਦੀ `ਜਾਣਬੁੱਝ ਕੇ ਪਾਲਣਾ ਨਾ ਕਰਨ` ਦੇ ਦੋਸ਼ ਲਗਾਏ ਗਏ ਹਨ।
Punjab Harjot Singh Bains News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬੁੱਧਵਾਰ ਨੂੰ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪ੍ਰਮੁੱਖ ਸਕੱਤਰ (ਤਕਨੀਕੀ ਸਿੱਖਿਆ) ਪ੍ਰਿਯਾਂਕ ਭਾਰਤੀ ਨੂੰ ਨੋਟਿਸ ਜਾਰੀ ਕਰਦਿਆਂ ਤਨਖ਼ਾਹਾਂ ਦੀ ਵੰਡ ਨੂੰ ਲੈ ਕੇ ਕੰਟੈਮਪਟ ਪਟੀਸ਼ਨ 'ਤੇ ਜਵਾਬ
ਮੰਗਿਆ ਗਿਆ ਹੈ।
ਇਹ ਮਾਮਲਾ ਸੰਗਰੂਰ ਵਿੱਚ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਲਹਿਰਾ ਗਾਗਾ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੀ ਵੰਡ ਦਾ ਹੈ।
ਦੱਸ ਦਈਏ ਕਿ ਹਰਜੋਤ ਸਿੰਘ ਬੈਂਸ ਅਤੇ ਪ੍ਰਿਯਾਂਕ ਭਾਰਤੀ 'ਤੇ ਹਾਈ ਕੋਰਟ ਦੇ ਹੁਕਮਾਂ ਦੀ 'ਜਾਣਬੁੱਝ ਕੇ ਪਾਲਣਾ ਨਾ ਕਰਨ' ਦੇ ਦੋਸ਼ ਲਗਾਏ ਗਏ ਹਨ।
ਮਿਲੀ ਜਾਣਕਾਰੀ ਦੇ ਮੁਤਾਬਿਕ ਹਰਜੋਤ ਸਿੰਘ ਬੈਂਸ ਅਤੇ ਪ੍ਰਿਯਾਂਕ ਭਾਰਤੀ 'ਤੇ ਦੋਸ਼ ਲਗਾਏ ਗਏ ਹਨ ਕਿ ਇਹਨਾਂ ਵੱਲੋਂ ਹਾਈ ਕੋਰਟ ਦੇ 20 ਅਪਰੈਲ ਨੂੰ ਦਿੱਤੇ ਗਏ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ। ਹਾਈ ਕੋਰਟ ਵੱਲੋਂ ਦਿੱਤੇ ਗਏ ਹੁਕਮਾਂ ਦੇ ਮੁਤਾਬਕ ਦੋਵਾਂ ਨੂੰ ਕਾਲਜ ਦੇ 9 ਸਟਾਫ਼ ਮੈਂਬਰਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਤਨਖ਼ਾਹ ਦੇਣ ਦੇ ਨਿਰਦੇਸ਼ ਦਿੱਤੇ ਗਏ ਸਨ।
ਇਸ ਕੰਟੈਮਪਟ ਪਟੀਸ਼ਨ ਦੇ ਮੁਤਾਬਕ, ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ 15 ਦਸੰਬਰ, 2019 ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਲਹਿਰਾ ਗਾਗਾ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਹਾਲਾਂਕਿ, ਅਜੇ ਤੱਕ ਉਨ੍ਹਾਂ ਨੂੰ ਤਨਖ਼ਾਹਾਂ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ।
ਇਸ ਦੌਰਾਨ ਮੁਲਾਜ਼ਮਾਂ ਵੱਲੋਂ ਇਹ ਵੀ ਦਰਜ ਕਰਵਾਇਆ ਗਿਆ ਕਿ ਉਨ੍ਹਾਂ 'ਤੇ ਆਪਣੇ ਦਾਅਵੇ ਛੱਡਣ ਲਈ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇੱਥੇ ਇਹ ਦੱਸਣਾ ਜਰੂਰੀ ਹੈ ਕਿ ਹਰਜੋਤ ਸਿੰਘ ਬੈਂਸ ਕਿ ਇਸ ਸੰਸਥਾ ਦੇ ਸਾਬਕਾ ਚੇਅਰਮੈਨ ਵੀ ਰਹੇ ਹਨ।
ਇਹ ਵੀ ਪੜ੍ਹੋ: Kuldeep Singh Dhaliwal: ਕੈਬਨਿਟ ਮੰਤਰੀ ਧਾਲੀਵਾਲ ਨੇ ਗ਼ੈਰ-ਕਾਨੂੰਨੀ ਟਰੈਵਲ ਏਜੰਟਾਂ 'ਤੇ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
ਇਹ ਵੀ ਪੜ੍ਹੋ: Mannu Masana Death news: ਮੈਚ ਦੌਰਾਨ ਕਬੱਡੀ ਖਿਡਾਰੀ ਮੰਨੂ ਮਸਾਣਾਂ ਦੀ ਹੋਈ ਮੌਤ, ਕਬੱਡੀ ਜਗਤ ਵਿੱਚ ਸੋਗ ਦੀ ਲਹਿਰ
(For more news apart from High Court Notice to Punjab Education Minister Harjot Singh Bains News, stay tuned to Zee PHH)