Punjab News: HC ਨੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਕਰਵਾਉਣ ਦੇ ਲਈ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਦਿੱਤੇ ਹੁਕਮ
Advertisement
Article Detail0/zeephh/zeephh2479789

Punjab News: HC ਨੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਕਰਵਾਉਣ ਦੇ ਲਈ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਦਿੱਤੇ ਹੁਕਮ

Punjab News: ਹਾਈਕੋਰਟ ਨੇ ਇਨ੍ਹਾਂ ਦੋਵਾਂ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਇਨ੍ਹਾਂ ਚੋਣਾਂ ਨੂੰ ਨਵੇਂ ਸਿਰੇ ਤੋਂ ਵਾਰਡਬੰਦੀ ਕੀਤੇ ਬਿਨਾਂ ਕਰਵਾਉਣ ਅਤੇ ਇਨ੍ਹਾਂ ਚੋਣਾਂ ਨੂੰ 15 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

Punjab News: HC ਨੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਕਰਵਾਉਣ ਦੇ ਲਈ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਦਿੱਤੇ ਹੁਕਮ

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਪੰਜਾਬ ਦੀਆਂ ਸਾਰੀਆਂ ਨਗਰ ਕੌਂਸਲ ਅਤੇ ਨਗਰ ਨਿਗਮਾਂ ਲਈ 15 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਚੀਫ਼ ਜਸਟਿਸ ਦੇ ਬੈਂਚ ਨੇ ਇਨ੍ਹਾਂ ਨਗਰ ਕੌਂਸਲ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਦੀ ਮੰਗ ਨੂੰ ਲੈ ਕੇ ਦਾਇਰ ਦੋ ਵੱਖ-ਵੱਖ ਜਨਹਿੱਤ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਦਿੰਦਿਆਂ ਇਹ ਹੁਕਮ ਦਿੱਤੇ ਹਨ। ਇਨ੍ਹਾਂ ਦੋਵਾਂ ਜਨਹਿੱਤ ਪਟੀਸ਼ਨਾਂ ਵਿੱਚ ਹਾਈਕੋਰਟ ਨੂੰ ਕਿਹਾ ਗਿਆ ਕਿ ਕਈ ਨਗਰ ਪਾਲਿਕਾਵਾਂ ਦੀਆਂ ਚੋਣਾਂ 2020 ਤੋਂ ਪੈਂਡਿੰਗ ਹਨ ਅਤੇ ਇਸੇ ਤਰ੍ਹਾਂ ਨਗਰ ਨਿਗਮਾਂ ਦੀਆਂ ਚੋਣਾਂ ਵੀ ਲੰਬੇ ਸਮੇਂ ਤੋਂ ਪੈਂਡਿੰਗ ਹਨ, ਇਸ ਲਈ ਇਨ੍ਹਾਂ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਉਣ ਦੇ ਹੁਕਮ ਦਿੱਤੇ ਜਾਣ।

ਅੱਜ ਹਾਈਕੋਰਟ ਨੇ ਇਨ੍ਹਾਂ ਦੋਵਾਂ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਇਨ੍ਹਾਂ ਚੋਣਾਂ ਨੂੰ ਨਵੇਂ ਸਿਰੇ ਤੋਂ ਵਾਰਡਬੰਦੀ ਕੀਤੇ ਬਿਨਾਂ ਕਰਵਾਉਣ ਅਤੇ ਇਨ੍ਹਾਂ ਚੋਣਾਂ ਨੂੰ 15 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

Trending news