High Court:  ਹਾਈ ਕੋਰਟ ਨੇ ਫ਼ਿਰੋਜ਼ਪੁਰ ਜੇਲ੍ਹ ਵਿੱਚ ਤਾਇਨਾਤ 5 ਜੇਲ੍ਹ ਸੁਪਰਡੈਂਟਾਂ, 4 ਸਹਾਇਕ ਜੇਲ੍ਹ ਸੁਪਰਡੈਂਟਾਂ ਅਤੇ 5 ਜੇਲ੍ਹ ਵਾਰਡਰਾਂ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ। ਇਨ੍ਹਾਂ ਸਾਰਿਆਂ ਦੀਆਂ ਜਾਇਦਾਦਾਂ ਸਮੇਤ ਉਨ੍ਹਾਂ ਦੇ ਕਰੀਬੀਆਂ ਦੀਆਂ ਜਾਇਦਾਦਾਂ ਦੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ।


COMMERCIAL BREAK
SCROLL TO CONTINUE READING

ਪਿਛਲੇ ਸਾਲ ਫ਼ਿਰੋਜ਼ਪੁਰ ਜੇਲ੍ਹ ਵਿੱਚੋਂ ਦੋ ਮੋਬਾਈਲ ਨੰਬਰਾਂ ਤੋਂ 43 ਹਜ਼ਾਰ ਫ਼ੋਨ ਕਾਲਾਂ ਦੇ ਮਾਮਲੇ ਵਿੱਚ ਹੁਕਮ ਦਿੱਤੇ ਗਏ ਹਨ। ਇਸ ਜੇਲ੍ਹ ਦੇ ਦੋ ਕੈਦੀਆਂ ਵੱਲੋਂ ਜੇਲ੍ਹ ਦੇ ਬਾਹਰ ਮੋਬਾਈਲ ਫ਼ੋਨਾਂ ਰਾਹੀਂ ਨਸ਼ੇ ਦਾ ਧੰਦਾ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਈ ਕੋਰਟ ਨੇ 6 ਹਫ਼ਤਿਆਂ ਵਿੱਚ ਜਾਂਚ ਕਰਕੇ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਹਾਈ ਕੋਰਟ ਨੂੰ ਰਿਪੋਰਟ ਦਾਇਰ ਕਰਨ ਲਈ ਕੁਝ ਸਮਾਂ ਮੰਗਿਆ ਹੈ ਤੇ ਸੁਣਵਾਈ 11 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਜਿਨ੍ਹਾਂ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਗਏ ਹਨ, ਉਨ੍ਹਾਂ ਵਿੱਚ 5 ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਵੈਦ, ਕਰਨਜੀਤ ਸਿੰਘ, ਅਰਵਿੰਦਰਪਾਲ ਸਿੰਘ ਭੱਟੀ, ਪਰਵਿੰਦਰ ਸਿੰਘ ਅਤੇ ਗੁਰਨਾਮ ਲਾਲ ਸ਼ਾਮਲ ਹਨ।


ਸਹਾਇਕ ਜੇਲ੍ਹ ਸੁਪਰਡੈਂਟ ਰਜਿੰਦਰ ਕੁਮਾਰ ਸ਼ਰਮਾ, ਨਿਰਪਾਲ ਸਿੰਘ, ਕਸ਼ਮੀਰ ਚੰਦ ਮਲਹੋਤਰਾ ਅਤੇ ਗੁਰਤੇਜ ਸਿੰਘ ਦੇ ਨਾਂ ਸ਼ਾਮਲ ਹਨ। ਉਥੇ ਹੀ ਜਿਨ੍ਹਾਂ 5 ਜੇਲ੍ਹ ਵਾਰਡਰਾਂ ਦੀ ਵਿਜੀਲੈਂਸ ਜਾਂਚ ਕਰ ਰਹੀ ਹੈ ਉਨ੍ਹਾਂ ਵਿੱਚ ਗੁਰਮੀਤ ਸਿੰਘ ਸੋਢੀ, ਬਲਕਾਰ ਸਿੰਘ, ਸੁਰਜੀਤ ਸਿੰਘ, ਨਾਇਬ ਸਿੰਘ ਅਤੇ ਨਛੱਤਰ ਸਿੰਘ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ ਸਹਾਇਕ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਵਾਰਡਰ ਸਮੇਤ 9 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।