Sadhu Singh Dharamsot News/ਰੋਹਿਤ ਬਾਂਸਲ: ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਠਹਿਰਾਉਂਦਿਆਂ ਉਨ੍ਹਾਂ ਖ਼ਿਲਾਫ਼ ਪਾਈ ਪਟੀਸ਼ਨ ਰੱਦ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਉਨ੍ਹਾਂ ਨੂੰ ਤਕਨੀਕੀ ਆਧਾਰ 'ਤੇ ਜ਼ਮਾਨਤ ਦਿੱਤੀ ਗਈ ਹੈ। ਧਰਮਸੋਤ ਨੇ ਇਨ੍ਹਾਂ ਦੋਵਾਂ ਮਾਮਲਿਆਂ 'ਚ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਚੁਣੌਤੀ ਦਿੱਤੀ ਸੀ। ਜ਼ਮਾਨਤ ਮਿਲਣ ਦੇ ਬਾਵਜੂਦ ਧਰਮਸੋਤ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ, ਈਡੀ ਮਾਮਲੇ 'ਚ ਉਨ੍ਹਾਂ ਦੀ ਹਿਰਾਸਤ ਜਾਰੀ ਰਹੇਗੀ।


ਇਹ ਵੀ ਪੜ੍ਹੋ: Amritpal Singh News: ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ!


ਪੰਜਾਬ ਵਿਜੀਲੈਂਸ ਨੇ ਪਿਛਲੇ ਸਾਲ 6 ਫਰਵਰੀ ਨੂੰ ਧਰਮਸੋਤ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਮੋਹਾਲੀ ਅਦਾਲਤ ਨੇ 5 ਮਾਰਚ ਨੂੰ ਧਰਮਸੋਤ ਦੀ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਵਿਜੀਲੈਂਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਸਮੇਂ ਦੌਰਾਨ ਧਰਮਸੋਤ ਅਤੇ ਉਸਦੇ ਪਰਿਵਾਰ ਦੀ ਆਮਦਨ 2,37,12,596 ਰੁਪਏ ਸੀ, ਜਦੋਂ ਕਿ ਖਰਚਾ 8,76,30,888 ਰੁਪਏ ਸੀ।


ਇਹ ਵੀ ਪੜ੍ਹੋPunjab Breaking Live Updates: ਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਦਾ ਅੱਜ ਸ਼ਾਮ 4:30 ਵਜੇ ਸਹੁੰ ਚੁੱਕ ਸਮਾਗਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

ਦੂਜਾ ਮਾਮਲਾ ਜੰਗਲਾਤ ਘੁਟਾਲੇ ਨਾਲ ਸਬੰਧਤ ਹੈ, ਸਾਧੂ ਸਿੰਘ ਧਰਮਸੋਤ 'ਤੇ ਜੰਗਲਾਤ ਮੰਤਰੀ ਹੁੰਦਿਆਂ ਦਰੱਖਤ ਕੱਟਣ ਦੇ ਮਾਮਲੇ 'ਚ ਰਿਸ਼ਵਤ ਲੈਣ ਦਾ ਦੋਸ਼ ਹੈ। ਇਸੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ 6 ਜੂਨ 2022 ਨੂੰ ਮੋਹਾਲੀ ਵਿੱਚ ਧਰਮਸੋਤ ਵਿਰੁੱਧ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਧਰਮਸੋਤ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਦੋਵਾਂ ਮਾਮਲਿਆਂ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਗ੍ਰਿਫ਼ਤਾਰੀ ਹੁਕਮ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਜ਼ਮਾਨਤ ਵੀ ਮੰਗੀ ਸੀ।