kisan andolan 2.0 News: ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਲਗਾਈ ਫਟਕਾਰ; ਕਿਹਾ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ `ਤੇ ਜ਼ੋਰ ਅਜ਼ਮਾਇਸ਼ ਕਿਉਂ
kisan andolan 2.0 News: ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ। ਇਹ ਸੁਣਵਾਈ ਕਿਸਾਨ ਦੇ ਹੱਕ ਵਿੱਚ ਪਾਈ ਗਈ ਪਟੀਸ਼ਨ ਉਤੇ ਹੋਈ।
kisan andolan 2.0 News (ਪਵਿੱਤ ਕੌਰ) : ਪੰਜਾਬ ਹਰਿਆਣਾ ਸਰਹੱਦ ਉਪਰ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ। ਇਹ ਸੁਣਵਾਈ ਕਿਸਾਨ ਦੇ ਹੱਕ ਵਿੱਚ ਪਾਈ ਗਈ ਪਟੀਸ਼ਨ ਉਤੇ ਹੋਈ। ਇਸ ਦੌਰਾਨ ਅਦਾਲਤ ਨੇ ਹਰਿਆਣਾ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਫਟਕਾਰ ਲਗਾਈ।
ਕਿਸਾਨਾਂ ਵੱਲੋਂ ਪੀਆਈਐਲ ਦਾਇਰ ਕਰਨ ਵਾਲੇ ਵਕੀਲ ਉਦੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਉਤੇ ਸੁਣਵਾਈ ਹੋਈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਕਿ ਇਸ ਸ਼ਾਂਤਮਈ ਵਿੱਚ ਪ੍ਰਦਰਸ਼ਨ ਉਸ ਇਸ ਤਰ੍ਹਾਂ ਦੀ ਜ਼ੋਰ ਅਜ਼ਾਇਸ਼ ਕਿਉਂ ਕੀਤੀ ਜਾ ਰਹੀ ਹੈ? ਅਦਾਲਤ ਨੇ ਕਈ ਸਵਾਲ ਖੜ੍ਹੇ ਕੀਤੇ।
ਪਾਇਲਟ ਗਨ ਦਾ ਇਸਤੇਮਾਲ ਕਿਉਂ ਕੀਤਾ ਜਾ ਰਿਹਾ ਹੈ? ਇਸ ਨੂੰ ਲੈ ਕੇ ਜਵਾਬ ਮੰਗਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੌਰਾਨ 21 ਸਾਲ ਦੇ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਵਾਲ ਪੁੱਛਿਆ ਕਿ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਵਿੱਚ ਇੱਕ ਹਫਤੇ ਦਾ ਸਮਾਂ ਕਿਉਂ ਲੱਗਿਆ।
ਇਹ ਵੀ ਪੜ੍ਹੋ : Kisan Andolan Live: ਕਿਸਾਨ ਅੰਦੋਲਨ-17ਵਾਂ ਦਿਨ: ਦਿੱਲੀ ਵੱਲ ਮਾਰਚ ਨੂੰ ਲੈ ਕੇ ਸ਼ੰਭੂ ਬਾਰਡਰ 'ਤੇ ਕਿਸਾਨ ਕਰਨਗੇ ਤਿਆਰੀ
ਉਨ੍ਹਾਂ ਨੇ ਪੋਸਟਮਾਰਟਮ ਦੀ ਰਿਪੋਰਟ ਅਤੇ ਐਫਆਈਆਰ ਦੀ ਟਰਾਂਸਲੇਟਵੀਡ ਕਾਪੀ ਇੱਕ ਹਫ਼ਤੇ ਦੇ ਅੰਦਰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਦੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਕਿਸਾਨ ਅੰਦੋਲਨ ਕਾਰਨ ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ ਜੋ ਕਿ ਮੁੱਢਲੇ ਅਧਿਕਾਰਾਂ ਖਿਲਾਫ਼ ਹੈ। ਇਸ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰ ਅਤੇ ਯੂਨੀਅਨ ਆਫ ਇੰਡੀਆ ਨੂੰ ਇੱਕ ਹਫਤੇ ਦਾ ਸਮਾਂ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਕੀ ਕੁਝ ਕਾਰਵਾਈ ਹੋਈ ਹੈ, ਇਸ ਦੀ ਰਿਪੋਰਟ ਤਲਬ ਕੀਤੀ ਹੈ।
ਇਹ ਵੀ ਪੜ੍ਹੋ : Shubhakaran Death Case: ਅੱਜ ਹੋਵੇਗਾ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ, ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ