Punjab News: ਹਾਈ ਕੋਰਟ ਨੇ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਰਕਾਰ ਤੋਂ ਮੰਗਿਆ ਜਵਾਬ
Punjab News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਉਤੇ ਹਾਈ ਕੋਰਟ ਵਿੱਚ ਪਾਈ ਗਈ ਜਨਹਿੱਤ ਪਟੀਸ਼ਨ ਉਤੇ ਅੱਜ ਸੁਣਵਾਈ ਹੋਈ।
Punjab News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਉਤੇ ਹਾਈ ਕੋਰਟ ਵਿੱਚ ਪਾਈ ਗਈ ਜਨਹਿੱਤ ਪਟੀਸ਼ਨ ਉਤੇ ਅੱਜ ਸੁਣਵਾਈ ਹੋਈ। ਹਾਈ ਕੋਰਟ ਨੇ ਇਸ ਸਕੀਮ ਉਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਤੀਰਥ ਯਾਤਰਾ ਯੋਜਨਾ ਸਕੀਮ ਨੂੰ ਹਾਲ ਹੀ ਵਿੱਚ ਲਾਗੂ ਕੀਤਾ ਗਿਆ ਹੈ।
ਇਸ ਯੋਜਨਾ ਖਿਲਾਫ਼ ਪਰਵਿੰਦਰ ਸਿੰਘ ਕਿਟਣਾ ਨੇ ਐਡਵੋਕੇਟ ਐਚਸੀ ਅਰੋੜਾ ਜ਼ਰੀਏ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਖ਼ਲ ਕਰਕੇ ਕਿਹਾ ਹੈ ਕਿ ਇਸ ਸਕੀਮ ਜ਼ਰੀਏ ਸਰਕਾਰ ਪੈਸਿਆਂ ਦੀ ਬਰਬਾਦੀ ਕਰ ਰਹੀ ਹੈ, ਜਦਕਿ ਇਸ ਦੇ ਬਦਲੇ ਆਮ ਲੋਕਾਂ ਦੀਆਂ ਕਲਿਆਣ-ਭਲਾਈ ਦੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ।
ਹਾਈ ਕੋਰਟ ਨੇ ਸਰਕਾਰ ਤੋਂ ਨੂੰ ਸਵਾਲ ਕੀਤੇ ਕਿ ਇਸ ਯੋਜਨਾ ਦੀ ਕੀ ਜ਼ਰੂਰਤ ਹੈ ਅਤੇ ਕੀ ਇਸ ਲਈ ਕੋਈ ਮੰਗ ਆਈ ਸੀ। ਹਾਈ ਕੋਰਟ ਨੇ ਕਿਹਾ ਕਿ ਆਮ ਲੋਕਾਂ ਨੂੰ ਨੌਕਰੀ ਚਾਹੀਦੀ ਹੈ ਅਜਿਹੀ ਸਕੀਮ ਨਹੀਂ। ਲਿਹਾਜਾ ਹਾਈ ਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ 12 ਦਸੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ਲਿਆ ਹੈ ਤੇ ਪੁੱਛਿਆ ਹੈ ਕਿ ਕਿਉਂ ਨਾ ਇਸ ਯੋਜਨਾ ਉਪਰ ਪਾਬੰਦੀ ਲਗਾ ਦਿੱਤੀ ਜਾਵੇ।
ਇਹ ਵੀ ਪੜ੍ਹੋ : Punjab News: ਗੁਰਦਾਸਪੁਰ ਨੂੰ ਅੱਜ ਵੱਡਾ ਤੋਹਫਾ ਦੇਣਗੇ ਕੇਜਰੀਵਾਲ ਤੇ CM ਮਾਨ, ਅੰਤਰਰਾਜੀ ਬੱਸ ਟਰਮੀਨਲ ਦਾ ਕਰਨਗੇ ਉਦਘਾਟਨ
ਦਾਇਰ ਪਟੀਸ਼ਨ 'ਚ ਪਟੀਸ਼ਨਰ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਪੰਜਾਬ ਜੋ ਪਹਿਲਾਂ ਹੀ ਵਿੱਤੀ ਸੰਕਟ 'ਚੋਂ ਗੁਜ਼ਰ ਰਿਹਾ ਹੈ, ਨੂੰ ਲੋਕਾਂ ਲਈ ਰੁਜ਼ਗਾਰ ਤੇ ਹੋਰ ਭਲਾਈ ਸਕੀਮਾਂ ਦੀ ਜ਼ਰੂਰਤ ਹੈ ਪਰ ਸਰਕਾਰ ਅਜਿਹੀਆਂ ਸਕੀਮਾਂ ਰਾਹੀਂ ਸਰਕਾਰੀ ਖਜ਼ਾਨੇ 'ਤੇ ਬੋਝ ਵਧਾਉਣ 'ਚ ਲੱਗੀ ਹੈ। ਇਸ ਲਈ ਅਦਾਲਤ ਨੂੰ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : Punjab News: ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 5 ਬਕਾਇਆ ਬਿੱਲਾਂ ਵਿੱਚੋਂ ਇੱਕ ਬਿੱਲ ਨੂੰ ਦਿੱਤੀ ਮਨਜ਼ੂਰੀ