Paddy Procurement News: ਮੁੱਖ ਮੰਤਰੀ ਵੱਲੋਂ ਝੋਨੇ ਦੀ ਖਰੀਦ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ
Paddy Procurement News: ਪੰਜਾਬ ਵਿੱਚ ਝੋਨੇ ਦੀ ਫਸਲ ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਜਿਸ ਨੂੰ ਲੈਕੇ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ।
Paddy Procurement News: ਪੰਜਾਬ ਵਿੱਚ ਝੋਨੇ ਦੀ ਫਸਲ ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਜਿਸ ਨੂੰ ਲੈਕੇ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਝੋਨੇ ਦੇ ਖਰੀਦ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ’ਚ ਅਧਿਕਾਰੀਆਂ ਪਾਸੋਂ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਵਿਸਥਾਰ ’ਚ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਅਧਿਕਾਰੀਆਂ ਨੂੰ ਮੰਡੀਆਂ ਵਿਚੋਂ ਲਿਫਟਿੰਗ ਤੁਰੰਤ ਕਰਨ ਦੇ ਹੁਕਮ ਦਿੱਤੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਝੋਨੇ ਦੀ ਖਰੀਦ ਸਬੰਧੀ ਸਮੱਸਿਆਵਾਂ ਨੂੰ ਲੈ ਕੇ 14 ਅਕਤੂਬਰ ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕ਼ਾਤਕਰਨਗੇ। ਪੰਜਾਬ ਦੇ ਰਾਈਸ ਮਿੱਲਰਜ਼ ਅਤੇ ਆੜ੍ਹਤੀਆਂ ਦੇ ਮੁੱਦੇ ਕੇਂਦਰੀ ਮੰਤਰੀ ਕੋਲ ਉਠਾਉਣਗੇ।
ਮੁੱਖ ਮੰਤਰੀ ਨੇ ਅੱਜ ਕੇਂਦਰੀ ਮੰਤਰੀ ਜੋਸ਼ੀ ਨਾਲ ਫੋਨ ਉਤੇ ਗੱਲਬਾਤ ਵੀ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਾਂਗੇ। ਮੰਡੀਆਂ ਵਿੱਚ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ, 98 ਫੀਸਦੀ ਫਸਲ ਖਰੀਦੀ ਗਈ ਹੈ। ਵਿਭਾਗ ਵੱਲੋਂ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਖਰੀਦਣ ਲਈ ਸਾਰੇ ਪੁਖਤਾ ਪ੍ਰਬੰਧ ਮੰਡੀ ਬੋਰਡ ਵਲੋਂ ਕਰ ਲਏ ਗਏ ਹਨ ਤਾਂ ਜੋ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਹ ਪ੍ਰਗਟਾਵਾ ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ ਮੰਡੀ ਪੰਜਾਬ ਨੇ ਅਨਾਜ ਮੰਡੀ ਪੰਨੀਵਾਲਾ ਵਿਖੇ ਝੋਨੇ ਦੀ ਖਰੀਦ ਦਾ ਸ਼ੁਰੂਆਤ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਜਦੋਂ ਤੱਕ ਝੋਨਾ ਅਨਾਜ ਮੰਡੀਆਂ ਵਿੱਚ ਆਉਂਦਾ ਰਹੇਗਾ ਖਰੀਦ ਏਜੰਸੀਆਂ ਵਲੋਂ ਉਨ੍ਹਾਂ ਦਾ ਝੋਨੇ ਦੀ ਖਰੀਦ ਕੀਤੇ ਜਾਵੇਗੀ ਅਤੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਵਲੋਂ ਹੁਣ ਤੱਕ 1280 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੇ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਉਹ ਝੋਨੇ ਦੀ ਫਸਲ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਹਨਾ ਨੂੰ ਅਨਾਜ ਮੰਡੀਆ ਵਿੱਚ ਕਿਸੇ ਪ੍ਰਕਾਰ ਦੀ ਕੋਈ ਪ੍ਰਸਾਨੀ ਦਾ ਸਾਹਮਣਾ ਨਾ ਕਰਨਾ ਪਵੇ।