Himachal Pradesh Congress Crisis: ਹਿਮਾਚਲ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਉਤੇ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਦਰਅਸਲ ਰਾਜ ਸਭਾ ਚੋਣਾਂ 'ਚ ਕਾਂਗਰਸੀ ਵਿਧਾਇਕਾਂ ਵੱਲੋਂ ਭਾਜਪਾ ਦੇ ਹੱਕ 'ਚ ਵੋਟ ਪਾਉਣ ਮਗਰੋਂ ਹਿਮਾਚਲ ਦੀ ਕਾਂਗਰਸ ਸਰਕਾਰ ਖ਼ਤਰੇ ਵਿੱਚ ਨਜ਼ਰ ਆ ਰਹੀ ਹੈ।


COMMERCIAL BREAK
SCROLL TO CONTINUE READING

ਕਾਂਗਰਸ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਅਧਿਕਾਰ ਨਹੀਂ-ਵਿਰੋਧੀ ਧਿਰ


ਭਾਜਪਾ ਵਿਧਾਇਕ ਦਲ ਦੇ ਨਾਲ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੂੰ ਮਿਲੇ ਤੇ ਸਦਨ ਵਿੱਚ ਵਿੱਤੀ ਬਜਟ ਲਈ ਵੋਟਾਂ ਦੀ ਵੰਡ ਦੀ ਮੰਗ ਕੀਤੀ। ਜੈ ਰਾਮ ਠਾਕੁਰ ਨੇ ਕਿਹਾ ਕਿ ਅਸੀਂ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮੌਜੂਦਾ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ। ਇਸ ਸਰਕਾਰ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਹੈ।


ਆਜ਼ਾਦ ਵਿਧਾਇਕਾਂ ਨੇ ਕਰਾਸ ਵੋਟਿੰਗ ਕੀਤੀ


ਜੈਰਾਮ ਠਾਕੁਰ ਨੇ ਕਿਹਾ, 'ਅਸੀਂ ਰਾਜਪਾਲ ਨੂੰ ਵਿਧਾਨ ਸਭਾ 'ਚ ਕੁਝ ਸਮੇਂ ਤੋਂ ਚੱਲ ਰਹੇ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ ਹੈ। ਜੇ ਰਾਜ ਸਭਾ ਚੋਣਾਂ ਦੇ ਨਤੀਜਿਆਂ ਤੇ ਮੌਜੂਦਾ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਕਾਂਗਰਸ ਨੂੰ ਸੱਤਾ 'ਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਕਾਂਗਰਸ ਸਾਡੇ ਕਾਰਨ ਨਹੀਂ ਸਗੋਂ ਆਪਣੇ ਕਾਰਨ ਮੁਸੀਬਤ ਵਿੱਚ ਹੈ। ਰਾਜ ਸਭਾ ਦੀ ਇੱਕ ਸੀਟ ਲਈ ਮੰਗਲਵਾਰ ਨੂੰ ਹੋਈ ਚੋਣ ਵਿੱਚ ਕਾਂਗਰਸ ਦੇ 6 ਅਤੇ 3 ਆਜ਼ਾਦ ਵਿਧਾਇਕਾਂ ਨੇ ਕਰਾਸ ਵੋਟਿੰਗ ਕੀਤੀ।


ਇਹ ਵੀ ਪੜ੍ਹੋ: Congress Tractor March: ਕਿਸਾਨਾਂ ਦੇ ਹੱਕ ਵਿਚ ਨਿਤਰੀ ਕਾਂਗਰਸ, ਪੰਜਾਬ 'ਚ ਕੱਢੇਗੀ ਟਰੈਕਟਰ ਮਾਰਚ


ਫਲੋਰ ਟੈਸਟ ਦੀ ਕੀਤੀ ਮੰਗ


ਹਿਮਾਚਲ ਦੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਬੁੱਧਵਾਰ ਨੂੰ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਕੋਲ ਪਹੁੰਚੇ। ਠਾਕੁਰ ਨੇ ਫਲੋਰ ਟੈਸਟ ਦੀ ਮੰਗ ਕੀਤੀ ਹੈ। ਜੇਕਰ ਰਾਜਪਾਲ ਵਿਰੋਧੀ ਧਿਰ ਦੀ ਮੰਗ 'ਤੇ ਬਹੁਮਤ ਸਾਬਤ ਕਰਨ ਲਈ ਕਹਿੰਦੇ ਹਨ ਤਾਂ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਮੁਸ਼ਕਲ 'ਚ ਪੈ ਸਕਦੇ ਹਨ। ਕਰਾਸ ਵੋਟਿੰਗ ਕਰਨ ਵਾਲੇ ਇੱਕ ਵਿਧਾਇਕ ਨੇ ਕਾਂਗਰਸ ਹਾਈਕਮਾਂਡ ਤੋਂ ਸੁੱਖੂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।


ਇਹ ਵੀ ਪੜ੍ਹੋ: Kisan Andolan Live: ਕਿਸਾਨ ਅੰਦੋਲਨ ਦਾ 16ਵਾਂ ਦਿਨ, ਦਿੱਲੀ ਮਾਰਚ ਦਾ ਹੋਵੇਗਾ ਫੈਸਲਾ; ਜਥੇਬੰਦੀਆਂ ਕਰਨਗੇ ਸ਼ੰਭੂ ਬਾਰਡਰ 'ਤੇ ਮੀਟਿੰਗ