Punjab Weather Update: ਹਿਮਾਚਲ ਪ੍ਰਦੇਸ਼ `ਚ ਬਰਫ਼ਬਾਰੀ! ਚੰਡੀਗੜ੍ਹ, ਪੰਜਾਬ ਸਣੇ ਉੱਤਰੀ ਭਾਰਤ `ਚ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ (IMD) ਵੱਲੋਂ ਹਿਮਾਚਲ ਪ੍ਰਦੇਸ਼ ਦੇ ਉੱਚੇ ਖੇਤਰਾਂ ਵਿੱਚ ਅਗਲੇ 48 ਘੰਟਿਆਂ ਵਿੱਚ ਹੋਰ ਬਰਫ਼ਬਾਰੀ ਹੋਣ ਦੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
Himachal Pradesh Snowfall News and Punjab Weather Update: ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਰਫ਼ਬਾਰੀ ਵਿਚਕਾਰ ਭਾਰਤੀ ਮੌਸਮ ਵਿਭਾਗ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਪਿਛਲੇ 24 ਘੰਟਿਆਂ ਤੋਂ ਬਰਫ਼ਬਾਰੀ ਹੋ ਰਹੀ ਹੈ। ਇਸ ਦੌਰਾਨ 9 ਜ਼ਿਲ੍ਹਿਆਂ ਵਿੱਚ ਭਾਰੀ ਬਰਫ਼ਬਾਰੀ ਹੋਣ ਕਰਕੇ ਹਿਮਾਚਲ ਦੀਆਂ 275 ਸੜਕਾਂ ਨੂੰ ਬੰਦ ਕਰਨਾ ਪਿਆ ਹੈ ਜਿਸ ਦੇ ਨਾਲ ਕਰੀਬ 330 ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰ ਵੀ ਬੰਦ ਹੋ ਗਏ ਹਨ। ਇਸਦੇ ਨਾਲ ਹੀ ਸੂਬੇ ਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Himachal Pradesh Snowfall News and Weather Update:
ਭਾਰਤੀ ਮੌਸਮ ਵਿਭਾਗ (IMD) ਵੱਲੋਂ ਹਿਮਾਚਲ ਪ੍ਰਦੇਸ਼ ਦੇ ਉੱਚੇ ਖੇਤਰਾਂ ਵਿੱਚ ਅਗਲੇ 48 ਘੰਟਿਆਂ ਵਿੱਚ ਹੋਰ ਬਰਫ਼ਬਾਰੀ ਹੋਣ ਦੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਆਈਐਮਡੀ ਵੱਲੋਂ ਅਗਲੇ ਹਫ਼ਤੇ ਪੰਜ ਦਿਨਾਂ ਤੱਕ ਸੂਬੇ ਵਿੱਚ ਭਾਰੀ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦੱਸ ਦਈਏ ਕਿ ਲਾਹੌਲ-ਸਪੀਤੀ, ਕੁੱਲੂ, ਕਿਨੌਰ ਅਤੇ ਚੰਬਾ ਸਣੇ ਤਿੰਨ ਤੋਂ ਚਾਰ ਜ਼ਿਲ੍ਹਿਆਂ ਵਿੱਚ 5 ਸੈਂਟੀਮੀਟਰ ਬਰਫ਼ਬਾਰੀ ਦਰਜ ਕੀਤੀ ਗਈ।
ਇਹ ਵੀ ਪੜ੍ਹੋ: ਪਾਕਿਸਤਾਨੀ ਮੂਲ ਦੇ ਬ੍ਰਿਟਿਸ਼ ਸਾਂਸਦ ਨੇ PM ਮੋਦੀ ਵਿਰੁੱਧ ਕੀਤੀ ਟਿੱਪਣੀ, ਦੇਖੋ PM ਰਿਸ਼ੀ ਸੁਨਕ ਨੇ ਕਿਵੇਂ ਦਿੱਤਾ ਜਵਾਬ
Punjab Weather News Update:
ਦਿੱਲੀ-ਐੱਨ.ਸੀ.ਆਰ, ਪੰਜਾਬ, ਰਾਜਸਥਾਨ ਅਤੇ ਹਰਿਆਣਾ ਸਣੇ ਉੱਤਰ-ਪੱਛਮੀ ਭਾਰਤ 'ਚ ਸੀਤ ਲਹਿਰ ਦੇ ਹਾਲਾਤ ਜਾਰੀ ਰਹਿਣ ਕਰਕੇ ਭਾਰਤੀ ਮੌਸਮ ਵਿਭਾਗ ਵੱਲੋਂ ਖੇਤਰ ਦੇ ਜ਼ਿਆਦਾਤਰ ਹਿੱਸਿਆਂ 'ਚ orange ਅਤੇ yellow ਅਲਰਟ ਜਾਰੀ ਕੀਤੇ ਗਏ ਹਨ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ 23 ਅਤੇ 24 ਜਨਵਰੀ ਨੂੰ ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਗੜੇਮਾਰੀ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਏਅਰ ਇੰਡੀਆ ਨੂੰ 30 ਲੱਖ ਰੁਪਏ ਜੁਰਮਾਨਾ, ਪਾਇਲਟ ਵੀ ਕੀਤਾ ਸਸਪੈਂਡਡ, ਜਾਣੋ ਕੀ ਹੈ ਪੂਰਾ ਮਾਮਲਾ