Himanshi Khurana and Asim Riaz wedding news: ਕੁਝ ਦਿਨਾਂ ਪਹਿਲਾਂ ਹੀ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦਾ ਰਾਜਸਥਾਨ ‘ਚ ਵਿਆਹ (Sidharth Malhotra and Kiara Advani wedding) ਹੋਇਆ ਅਤੇ ਉਨ੍ਹਾਂ ਦੀਆਂ ਤਸਵੀਰਾਂ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋਈਆਂ। ਇਸ ਦੌਰਾਨ ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਦੇ ਵਿਆਹ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।  


COMMERCIAL BREAK
SCROLL TO CONTINUE READING

ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵਿਆਹ (Sidharth Malhotra and Kiara Advani wedding) ਤੋਂ ਇਲਾਵਾ ਕੇਐਲ ਰਾਹੁਲ ਨੇ ਸੁਨੀਲ ਸ਼ੇੱਟੀ ਦੀ ਧੀ ਆਥਿਯਾ ਨਾਲ ਵਿਆਹ ਕਰਵਾਇਆ। ਇਸ ਦੌਰਾਨ ਹਿਮਾਂਸ਼ੀ ਖੁਰਾਣਾ ਨੇ ਵੀ ਸਿਧਾਰਥ ਤੇ ਕਿਆਰਾ ਦੇ ਵਿਆਹ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ।


ਕਿਆਰਾ ਤੇ ਸਿਧਾਰਥ ਦੀ ਤਸਵੀਰ ਸਾਂਝੀ ਕਰਦਿਆਂ ਹਿਮਾਂਸ਼ੀ ਨੇ ਆਪਣੇ ਵੱਲ ਵੀ ਲੋਕਾਂ ਦਾ ਧਿਆਨ ਖਿੱਚਿਆ। ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਬਹੁਤ ਸਾਰੇ ਮੁੰਡਿਆਂ ਦੀ ਡ੍ਰੀਮ ਗਰਲ ਹੈ ਪਰ ਹੋ ਸਕਦਾ ਹੈ ਕਿ ਉਹ ਜ਼ਿਆਦਾ ਦੇਰ ਤੱਕ ਬੈਚਲਰ ਨਾ ਰਹੇ। 


ਇਹ ਵੀ ਪੜ੍ਹੋ: Turkey and Syria earthquake news: ਤੁਰਕੀ ਤੇ ਸੀਰੀਆ 'ਚ ਭੂਚਾਲ ਕਰਕੇ ਮਰਨ ਵਾਲਿਆਂ ਦੀ ਗਿਣਤੀ 15,000 ਤੋਂ ਵੱਧ


ਦੱਸ ਦਈਏ ਕਿ ਲੋਕਾਂ ਵੱਲੋਂ ਕਿਆਸ ਲਗਾਏ ਜਾ ਰਹੇ ਹਨ ਕਿ ਹਿਮਾਂਸ਼ੀ ਖੁਰਾਨਾ ਜਲਦ ਹੀ ਆਸਿਮ ਰਿਆਜ਼ ਨਾਲ ਵਿਆਹ ਕਰਵਾ ਸਕਦੀ ਹੈ। ਦੱਸਣਯੋਗ ਹੈ ਕਿ ਹਿਮਾਂਸ਼ੀ ਨੇ ਆਪਣੀ ਸਨੈਪਚੈਟ ਸਟੋਰੀ ‘ਤੇ ਤਸਵੀਰ ਸ਼ੇਅਰ ਕੀਤੀ ਤੇ ਉਸ ਦੇ ਕੈਪਸ਼ਨ ਨੇ ਫੈਨਸ ‘ਚ ਉਤਸੁਕਤਾ ਵਧਾ ਦਿੱਤੀ ਹੈ। ਹਿਮਾਂਸ਼ੀ ਨੇ ਕੈਪਸ਼ਨ 'ਚ ਰੈੱਡ ਹਾਰਟ ਇਮੋਜੀ ਨਾਲ ਲਿਖਿਆ ‘ਜਲਦੀ’।


ਹਾਲਾਂਕਿ ਹਿਮਾਂਸ਼ੀ ਵੱਲੋਂ ਕੁਝ ਸਪੱਸ਼ਟ ਤੌਰ ‘ਤੇ ਜ਼ਿਕਰ ਨਹੀਂ ਕੀਤਾ ਗਿਆ ਹੈ, ਪਰ ਉਸਦੇ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਹਿਮਾਂਸ਼ੀ ਦੇ ‘ਜਲਦੀ’ (soon) ਦੇ ਕੈਪਸ਼ਨ ਦਾ ਮਤਲਬ ਹੈ ਕਿ ਉਹ ਜਲਦ ਵਿਆਹ ਕਰਾਉਣ ਜਾ ਰਹੀ ਹੈ। 


ਇਹ ਵੀ ਪੜ੍ਹੋ: Turkey Earthquake: ਤੁਰਕੀ 'ਚ ਭੂਚਾਲ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਪੰਜਾਬ ਦਾ ਸਿੱਖ ਕਾਰੋਬਾਰੀ


(For more news apart from Himanshi Khurana and Asim Riaz wedding, stay tuned to Zee PHH)