Vikas Baga Murder Case: ਹਿੰਦੂ ਨੇਤਾ ਵਿਕਾਸ ਬੱਗਾ ਕਤਲ ਮਾਮਲੇ ਵਿੱਚ ਭਗੌੜਾ ਮੁਕੁਲ ਮਿਸ਼ਰਾ ਪੁਲਿਸ ਨੇ ਕੀਤਾ ਕਾਬੂ
Advertisement
Article Detail0/zeephh/zeephh2380120

Vikas Baga Murder Case: ਹਿੰਦੂ ਨੇਤਾ ਵਿਕਾਸ ਬੱਗਾ ਕਤਲ ਮਾਮਲੇ ਵਿੱਚ ਭਗੌੜਾ ਮੁਕੁਲ ਮਿਸ਼ਰਾ ਪੁਲਿਸ ਨੇ ਕੀਤਾ ਕਾਬੂ

Vikas Baga Murder Case: ਪੰਜਾਬ ਅਤੇ ਜੰਮੂ-ਕਸ਼ਮੀਰ 'ਚ ਸਾਂਝੀ ਛਾਪੇਮਾਰੀ ਦੇ ਨਤੀਜੇ ਵਜੋਂ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਬੱਗਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Vikas Baga Murder Case: ਹਿੰਦੂ ਨੇਤਾ ਵਿਕਾਸ ਬੱਗਾ ਕਤਲ ਮਾਮਲੇ ਵਿੱਚ ਭਗੌੜਾ ਮੁਕੁਲ ਮਿਸ਼ਰਾ ਪੁਲਿਸ ਨੇ ਕੀਤਾ ਕਾਬੂ

Vikas Baga Murder Case:ਪੰਜਾਬ ਪੁਲਿਸ ਨੂੰ ਹਿੰਦੂ ਨੇਤਾ ਵਿਕਾਸ ਬੱਗਾ ਕਤਲ ਕੇਸ 'ਚ ਵੱਡੀ ਸਫਲਤਾ ਮਿਲੀ ਹੈ। ਲੁਧਿਆਣਾ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਬੱਗਾ ਕਤਲ ਕੇਸ 'ਚ ਲੋੜੀਂਦੇ ਭਗੌੜੇ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਕੇਸ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਕੀਤੀ ਜਾ ਰਹੀ ਹੈ। ਇਹ ਗ੍ਰਿਫ਼ਤਾਰੀ ਸ਼ਾਨਦਾਰ ਟੀਮ ਵਰਕ ਅਤੇ ਵਿਗਿਆਨਕ ਜਾਂਚ, ਜਿਸ 'ਚ ਵਿੱਤੀ ਲੀਡ ਅਤੇ ਖ਼ੁਫ਼ੀਆ ਜਾਣਕਾਰੀ ਸ਼ਾਮਲ ਸੀ, ਦੇ ਸਿੱਟੇ ਵਜੋਂ ਹੋਈ ਹੈ। ਗੋਂਡਾ ਅਤੇ ਯੂ. ਪੀ. ਤੋਂ 2 ਸ਼ੱਕੀ ਇਸ ਮਾਮਲੇ 'ਚ ਲੋੜੀਂਦੇ ਸਨ, ਜਿਨ੍ਹਾਂ ਦੀ ਜਾਂਚ ਐੱਨ. ਆਈ. ਏ. ਕਰ ਰਹੀ ਹੈ।

ਪੰਜਾਬ ਅਤੇ ਜੰਮੂ-ਕਸ਼ਮੀਰ 'ਚ ਸਾਂਝੀ ਛਾਪੇਮਾਰੀ ਦੇ ਨਤੀਜੇ ਵਜੋਂ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਬੱਗਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 

 

Trending news