ਅਣ-ਅਧਿਕਾਰਤਿ ਗੰਨਮੈਨ ਰੱਖਣੇ ਹੁਣ ਹੋਣਗੇ ਬੰਦ, ਗ੍ਰਹਿ ਮੰਤਰੀ ਰੰਧਾਵਾ ਨੇ ਦਿੱਤੇ ਸਖ਼ਤ ਨਿਰਦੇਸ਼
Advertisement

ਅਣ-ਅਧਿਕਾਰਤਿ ਗੰਨਮੈਨ ਰੱਖਣੇ ਹੁਣ ਹੋਣਗੇ ਬੰਦ, ਗ੍ਰਹਿ ਮੰਤਰੀ ਰੰਧਾਵਾ ਨੇ ਦਿੱਤੇ ਸਖ਼ਤ ਨਿਰਦੇਸ਼

ਗ੍ਰਹਿ ਮੰਤਰੀ ਰੰਧਾਵਾ ਨੇ ਬਿਨਾਂ ਪ੍ਰਵਾਨਗੀ ਦੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀ ਬਿਨਾਂ ਨਿਗਰਾਨ ਅਧਿਕਾਰੀ ਦੀ ਪ੍ਰਵਾਨਗੀ ਤੋਂ ਅਧਿਕਾਰ ਖੇਤਰ ਤੋਂ ਬਾਹਰ ਨਹੀਂ ਜਾਵੇਗਾ। 

ਅਣ-ਅਧਿਕਾਰਤਿ ਗੰਨਮੈਨ ਰੱਖਣੇ ਹੁਣ ਹੋਣਗੇ ਬੰਦ, ਗ੍ਰਹਿ ਮੰਤਰੀ ਰੰਧਾਵਾ ਨੇ ਦਿੱਤੇ ਸਖ਼ਤ ਨਿਰਦੇਸ਼

ਨੀਤਿਕਾ ਮਹੇਸ਼ਵਰੀ/ਚੰਡੀਗੜ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਡਿਊਟੀ ਲਗਾਉਣ ਦਾ ਸਖਤ ਨੋਟਿਸ ਲੈਂਦਿਆਂ ਸਾਰੇ ਜ਼ੋਨਾਂ ਦੇ ਆਈ.ਜੀਜ਼/ਡੀ.ਆਈ.ਜੀਜ਼ ਨੂੰ ਨਿੱਜੀ ਤੌਰ ਉਤੇ ਆਡਿਟ ਕਰਕੇ 25 ਨਵੰਬਰ ਤੱਕ ਰਿਪੋਰਟ ਸੌਂਪਣ ਲਈ ਆਖਿਆ ਹੈ।

 

ਇਸੇ ਤਰ੍ਹਾਂ ਗ੍ਰਹਿ ਮੰਤਰੀ ਰੰਧਾਵਾ ਨੇ ਬਿਨਾਂ ਪ੍ਰਵਾਨਗੀ ਦੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀ ਬਿਨਾਂ ਨਿਗਰਾਨ ਅਧਿਕਾਰੀ ਦੀ ਪ੍ਰਵਾਨਗੀ ਤੋਂ ਅਧਿਕਾਰ ਖੇਤਰ ਤੋਂ ਬਾਹਰ ਨਹੀਂ ਜਾਵੇਗਾ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ ਖਿਲਾਫ ਸਖ਼ਤ ਅਨੁਸ਼ਾਸਣੀ ਕਾਰਵਾਈ ਕੀਤੀ ਜਾਵੇਗੀ।

 

ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ  ਤੌਰ ਉਤੇ ਗੰਨਮੈਨ ਡਿਊਟੀ ਲਗਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਇਸੇ ਤਰ੍ਹਾਂ ਪੁਲਿਸ ਅਧਿਕਾਰੀ/ਕਰਮਚਾਰੀ ਬਿਨਾਂ ਪ੍ਰਵਾਨਗੀ ਦੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਚਲੇ ਜਾਂਦੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਇਕ ਅਨੁਸ਼ਾਸਣਬੱਧ ਫੋਰਸ ਹੈ ਅਤੇ ਅਜਿਹੀ ਅਨੁਸ਼ਾਸਣਹੀਣਤਾ ਨਹੀਂ ਸਹਿਣ ਹੋਵੇਗੀ। ਇਸ ਸੰਬੰਧੀ ਕਿਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

 

WATCH LIVE TV

ਉਪ ਮੁੱਖ ਮੰਤਰੀ ਵੱਲੋਂ ਦੋਵੇਂ ਮਾਮਲਿਆਂ ਬਾਰੇ ਲਏ ਗਏ ਗੰਭੀਰ ਨੋਟਿਸ ਸੰਬੰਧੀ ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਵੱਲੋਂ ਲਿਖਤੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਡਿਊਟੀ ਲਗਾਉਣ ਸੰਬੰਧੀ ਸਾਰੇ ਆਈ.ਜੀਜ਼/ਡੀ.ਆਈ.ਜੀਜ਼ ਨੂੰ ਪੱਤਰ ਲਿਖ ਕੇ ਆਪਣੇ ਅਧੀਨ ਪੈਂਦੇ ਖੇਤਰਾਂ ਵਿੱਚੋਂ ਘੱਟੋ-ਘੱਟ ਦੋ ਥਾਣਿਆਂ ਦਾ ਨਿੱਜੀ ਤੌਰ ਉਤੇ ਮੈਨਪਾਵਰ ਆਡਿਟ ਕਰਕੇ ਅਤੇ ਐਚ.ਆਰ.ਐਮ.ਐਸ. ਰਿਕਾਰਡ ਦੇਖਣ ਦੇਖਣ ਉਪਰੰਤ 25 ਨਵੰਬਰ ਤੱਕ ਰਿਪੋਰਟ ਸੌਂਪਣ ਲਈ ਕਿਹਾ ਹੈ।

Trending news