Hola Mohalla 2023 ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਨਾਲ ਮੀਟਿੰਗ
Advertisement

Hola Mohalla 2023 ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਨਾਲ ਮੀਟਿੰਗ

ਵਿਸ਼ਵ ਪ੍ਰਸਿੱਧ ਹੋਲਾ-ਮਹੱਲਾ ਨੂੰ ਲੈ ਕੇ ਪ੍ਰਸਾਸ਼ਨ ਵੱਲੋਂ ਤਿਆਰੀਆਂ ਅਰੰਭ ਦਿੱਤੀਆਂ ਗਈਆਂ ਹਨ ਅਤੇ ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ।

Hola Mohalla 2023 ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਨਾਲ ਮੀਟਿੰਗ

Hola Mohalla 2023 at Sri Anandpur Sahib date news: ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਹੋਲਾ ਮਹੱਲਾ ਇਸ ਵਾਰ 3 ਮਾਰਚ ਤੋਂ 8 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਪ੍ਰਸਾਸ਼ਨ ਵੱਲੋਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਰੂਪਨਗਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਨਾਲ ਇੱਕ ਮੀਟਿੰਗ ਕੀਤੀ ਜਿੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਨੇ ਡਿਪਟੀ ਕਮਿਸ਼ਨਰ ਨੂੰ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ-ਜਾਣ ਵਾਲੀਆਂ ਸੜਕਾਂ ਦੀ ਹਾਲਤ ਸੁਧਾਰਨ ਅਤੇ ਪੁਖਤਾ ਪ੍ਰਬੰਧ ਕਰਨ ਲਈ ਇੱਕ ਮੰਗ ਪੱਤਰ ਵੀ ਦਿੱਤਾ। 

ਦੂਜੇ ਪਾਸੇ ਡਿਪਟੀ ਕਮਿਸ਼ਨਰ ਰੂਪਨਗਰ ਨੇ ਵੀ ਕਿਹਾ ਕਿ 15 ਫਰਵਰੀ ਤੋਂ 25 ਫਰਵਰੀ ਤੱਕ ਸੜਕਾਂ ਦੀ ਮੁਰੰਮਤ ਕਰ ਲਈ ਜਾਵੇਗੀ। ਐਸਐਸਪੀ ਰੂਪਨਗਰ ਨੇ ਕਿਹਾ ਕਿ ਇਸ ਬਾਰ ਅਸੀਂ ਇਸ ਮੇਲੇ ਵਿੱਚ technology ਦਾ ਵੱਧ ਇਸਤੇਮਾਲ ਕਰਾਂਗੇ।

ਵਿਸ਼ਵ ਪ੍ਰਸਿੱਧ ਹੋਲਾ-ਮਹੱਲਾ ਨੂੰ ਲੈ ਕੇ ਪ੍ਰਸਾਸ਼ਨ ਵੱਲੋਂ ਤਿਆਰੀਆਂ ਅਰੰਭ ਦਿੱਤੀਆਂ ਗਈਆਂ ਹਨ ਅਤੇ ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ। ਅੱਜ ਸ਼ਾਮ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਨਾਲ ਇੱਕ ਬੰਦ ਕਮਰਾ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਹੋਲਾ-ਮਹੱਲਾ ਦੇ ਦੌਰਾਨ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ। 

ਇਹ ਵੀ ਪੜ੍ਹੋ: Turkey earthquake news: ਤੁਰਕੀ 'ਚ ਆਇਆ 5.4 ਤੀਬਰਤਾ ਦਾ ਇੱਕ ਹੋਰ ਭੂਚਾਲ, ਹੁਣ ਤੱਕ 5000 ਲੋਕਾਂ ਦੀ ਮੌਤ

ਉੱਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕਿਹਾ ਗਿਆ ਕਿ ਸ੍ਰੀ ਆਨੰਦਪੁਰ ਸਾਹਿਬ ਸ਼ਹਿਰ ਦੀਆਂ ਗਲੀਆਂ ਮੁਹੱਲਿਆਂ ਦੀਆਂ ਅਤੇ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਰਸਤੇ ਦੀਆਂ ਸੜਕਾਂ ਦੀ ਹਾਲਤ ਬਹੁਤ ਖਸਤਾ ਹੈ ਅਤੇ ਇਸ ਦੇ ਪ੍ਰਬੰਧ ਜਲਦ ਸੁਧਾਰੇ ਜਾਣ। ਇਸਦੇ ਨਾਲ ਹੀ ਜੱਥੇਦਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਗਲ਼ੀਆਂ-ਮੁਹੱਲਿਆਂ ਵਿੱਚ ਕੂੜਾਕਰਕਟ ਨਾ ਸੁੱਟਣ ਤਾਂ ਜੋ ਇੱਥੇ ਆਉਣ ਵਾਲੇ ਲੋਕ ਚੰਗੀ ਸੇਧ ਲੈ ਕੇ ਜਾਣ। 

ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਪ੍ਰਸ਼ਾਸ਼ਨ ਨੂੰ ਸਹਿਯੋਗ ਦੀ ਜਰੂਰਤ ਪਈ ਅਸੀਂ ਪੂਰਾ ਸਹਿਯੋਗ ਕਰਾਂਗੇ। ਜੱਥੇਦਾਰ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕੀ ਉਹ ਹੋਲਾ ਮਹੱਲਾ ਦੇ ਦੌਰਾਨ ਮੋਟਰਸਾਈਕਲ ਤੇ ਪਟਾਕੇ ਨਾ ਵਜਾਉਣ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਪ੍ਰੇਸ਼ਾਨੀ ਨਾ ਆਵੇ ।

- ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ

ਇਹ ਵੀ ਪੜ੍ਹੋ: Sidharth Malhotra and Kiara Advani wedding: ਵਿਆਹ ਦੇ ਬੰਧਨ 'ਚ ਬੱਝੇ ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ

(For more news apart from Hola Mohalla 2023 at Sri Anandpur Sahib date, stay tuned to Zee PHH)

Trending news