Hola Mohalla 2023: ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਰਵਾਇਤਾਂ ਅਨੁਸਾਰ ਹੋਈ ਹੋਲੇ-ਮਹੱਲੇ ਦੀ ਆਰੰਭਤਾ
Advertisement
Article Detail0/zeephh/zeephh1594223

Hola Mohalla 2023: ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਰਵਾਇਤਾਂ ਅਨੁਸਾਰ ਹੋਈ ਹੋਲੇ-ਮਹੱਲੇ ਦੀ ਆਰੰਭਤਾ

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਗਤਾਂ ਨੂੰ ਹੋਲਾ ਮਹੱਲਾ ਦੀ ਵਧਾਈ ਦਿੱਤੀ ਤੇ ਸੰਗਤਾਂ ਨੂੰ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਵੀ ਕੀਤੀ। 

Hola Mohalla 2023: ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਰਵਾਇਤਾਂ ਅਨੁਸਾਰ ਹੋਈ ਹੋਲੇ-ਮਹੱਲੇ ਦੀ ਆਰੰਭਤਾ

Hola Mohalla 2023 commence from Kila Anandgarh Sahib: 3 ਮਾਰਚ ਤੋਂ 8 ਮਾਰਚ ਤੱਕ ਚੱਲਣ ਵਾਲੇ ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਆਰੰਭਤਾ ਰਾਤ 12 ਵਜੇ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਪੁਰਾਤਨ ਰਵਾਇਤਾਂ ਅਨੁਸਾਰ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਕੀਤੀ ਗਈ। 

ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ ਗਏ ਜਿਸ ਵਿੱਚ ਗੁਰੂ ਘਰ ਦੇ ਕੀਰਤਨੀਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੌਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਿਥੇ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਉੱਥੇ ਹੀ ਉਨ੍ਹਾਂ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਹੋਲਾ ਮਹੱਲਾ ਮਨਾਉਣ ਲਈ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਵੀ ਕੀਤੀ। 

ਦੱਸ ਦਈਏ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁਰਾਤਨ ਰਵਾਇਤ ਅਨੁਸਾਰ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੂੰ ਆਈਆਂ ਸ਼ਖਸ਼ੀਅਤਾਂ ਵਲੋਂ ਦਸਤਾਰ ਬੰਦੀ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਲਾ ਮਹੱਲੇ ਦੀ ਅਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ। ਇਸ ਤੋਂ ਬਾਅਦ ਸੰਤਾਂ ਮਹਾਪੁਰਸ਼ਾਂ ਵੱਲੋਂ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਹੋਲੇ ਮਹੱਲੇ ਦੀ ਆਰੰਭਤਾ ਕੀਤੀ ਗਈ। 

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਗਤਾਂ ਨੂੰ ਹੋਲਾ ਮਹੱਲਾ ਦੀ ਵਧਾਈ ਦਿੱਤੀ ਤੇ ਸੰਗਤਾਂ ਨੂੰ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਵੀ ਕੀਤੀ। 

ਸਿੱਖਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਦਾ ਜਿਕਰ ਕਰਦਿਆਂ ਅਤੇ ਹਰਿਆਣਾ ਦੀ ਵੱਖਰੀ ਕਮੇਟੀ 'ਤੇ ਬੋਲਦੇ ਹੋਏ, ਉਨ੍ਹਾਂ ਕਿਹਾ ਕਿ ਸਿੱਖ ਹਰ ਗੱਲ ਦਾ ਡੱਟ ਕੇ ਸਾਹਮਣਾ ਕਰਦੇ ਹਨ ਤੇ ਇਤਿਹਾਸ ਗਵਾਹ ਹੈ ਕਿ ਸਿੱਖਾਂ ਦੀ ਹਮੇਸ਼ਾਂ ਜਿੱਤ ਹੋਈ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਹੋਵੇਗੀ ਕੇਂਦਰੀ ਫੋਰਸ ਦੀ ਤਾਇਨਾਤੀ! ਕੇਂਦਰ ਨੇ ਭੇਜੀ CRPF ਅਤੇ RAF ਦੀਆਂ 18 ਕੰਪਨੀਆਂ

ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਹੋਣ ਵਾਲੇ ਇਜਲਾਸ ਵਿੱਚ ਕਮੇਟੀ ਨੂੰ ਤੋੜਨ ਦੀਆਂ ਹੋਈਆਂ ਸਾਜਿਸ਼ਾਂ ਦਾ ਜਵਾਬ ਵੀ ਦਿੱਤਾ ਜਾਵੇਗਾ ਤੇ ਇਸ ਸੰਬੰਧੀ ਵਿਚਾਰਾਂ ਵੀ ਕੀਤੀਆਂ ਜਾਣਗੀਆਂ। 

- ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ 

ਇਹ ਵੀ ਪੜ੍ਹੋ: Hola Mohalla 2023: ਜ਼ੀ ਮੀਡੀਆ ਦੀ ਖਾਸ ਪੇਸ਼ਕਸ਼ ਇਤਿਹਾਸ ਹੋਲਾ ਮਹੱਲਾ ਦਾ

(For mroe news apart from Hola Mohalla 2023 commencement from Kila Anandgarh Sahib, stay tuned to Zee PHH)

Trending news