Hola Mohalla 2023: ਹੋਲਾ ਮਹੱਲਾ ਸ਼ਰਧਾਲੂਆਂ ਦੀ ਸਹੂਲਤ ਲਈ ਸਿਵਲ ਅਤੇ ਪੁਲਿਸ ਕੰਟਰੋਲ ਰੂਮ ਸਥਾਪਿਤ
ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੌਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਿਥੇ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ।
Hola Mohalla 2023: ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ 2023 ਦੀ ਆਰੰਭਤਾ 3 ਮਾਰਚ ਨੂੰ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਪੁਰਾਤਨ ਰਵਾਇਤਾਂ ਅਨੁਸਾਰ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਕੀਤੀ ਗਈ। ਇਸ ਦੌਰਾਨ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਸ ਦੌਰਾਨ ਮਨੀਸ਼ਾ ਰਾਣਾ ਆਈ.ਏ.ਐਸ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ ਹੋਲਾ ਮਹੱਲਾ ਨੇ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ 24/7 ਕਾਰਜਸ਼ੀਲ ਹਨ।
ਮੇਲਾ ਅਫਸਰ ਨੇ ਦੱਸਿਆ ਕਿ ਪੁਲਿਸ ਥਾਨਾ ਕੀਰਤਪੁਰ ਸਾਹਿਬ ਵਿੱਚ ਸਿਵਲ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਸੰਪਰਕ ਨੰਬਰ 01887-232015 ਹੈ। ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ 24/7 ਡਿਊਟੀ ਤੇ ਤਾਇਨਾਤ ਹਨ। ਉਹ ਸ਼ਰਧਾਲੂਆਂ, ਸਥਾਨਕ ਵਸਨੀਕਾਂ ਅਤੇ ਲੰਗਰ ਕਮੇਟੀਆਂ ਨੂੰ ਪੇਸ਼ ਮੁਸ਼ਕਿਲਾਂ ਬਾਰੇ ਸਬੰਧਿਤ ਵਿਭਾਗਾਂ ਨੂੰ ਸੂਚਿਤ ਕਰਕੇ ਮੁਸ਼ਕਿਲਾਂ ਨੂੰ ਹੱਲ ਕਰਵਾ ਰਹੇ ਹਨ।
ਇਹ ਵੀ ਪੜ੍ਹੋ: Ajnala Violence case: ਅਜਨਾਲਾ ਕਾਂਡ 'ਚ ਅੰਤਿਮ ਪੜਾਅ 'ਤੇ ਪੰਜਾਬ ਪੁਲਿਸ ਦੀ ਜਾਂਚ, ਮੁਲਜ਼ਮਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਆਈ ਸਾਹਮਣੇ
ਇਸੇ ਤਰ੍ਹਾਂ ਪੁਲਿਸ ਕੰਟਰੋਲ ਰੂਮ ਵੀ 24/7 ਕਾਰਜਸ਼ੇਲ ਹੈ, ਜਿਸ ਦਾ ਸੰਪਰਕ ਨੰਬਰ 01887-233027 ਹੈ। ਇਥੇ ਕਾਲ ਕਰਕੇ ਹਰ ਤਰ੍ਹਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਇਹ ਕੰਟਰੋਲ ਰੂਮ 24/7 ਕੰਮ ਕਰਨਗੇ।
ਖਾਲਸਾ ਪੰਥ ਦੇ ਕੌਮੀ ਤਿਉਹਾਰ ਹੋਲਾ ਮਹੱਲਾ 2023 (Hola Mohalla 2023) ਦੀ ਸ਼ੁਰੂਆਰ ਹੋ ਚੁੱਕੀ ਹੈ। ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੌਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਿਥੇ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਉੱਥੇ ਹੀ ਉਨ੍ਹਾਂ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਹੋਲਾ ਮਹੱਲਾ ਮਨਾਉਣ ਲਈ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਵੀ ਕੀਤੀ।
- ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ
ਇਹ ਵੀ ਪੜ੍ਹੋ: ਦੁਬਈ ਜਾਣ ਦੀ ਤਿਆਰੀ 'ਚ ਸੀ ਮਨਕੀਰਤ ਔਲਖ, NIA ਨੇ ਚੰਡੀਗੜ੍ਹ ਏਅਰਪੋਰਟ 'ਤੇ ਰੋਕਿਆ, ਜਾਣੋ ਪੂਰਾ ਮਾਮਲਾ