Hola Mohalla News: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਰੰਗ-ਬਿਰੰਗੇ ਫੁੱਲਾਂ ਤੇ ਰੋਸ਼ਨੀ ਨਾਲ ਸਜਾਉਣ ਦੀ ਸੇਵਾ ਸ਼ੁਰੂ
Hola Mohalla News: ਸਿੱਖ ਭਾਈਚਾਰਾ ਦਾ ਕੌਮੀ ਤਿਉਹਾਰ ਹੌਲਾ-ਮਹੱਲਾ ਇਸ ਵਾਰ 21 ਮਾਰਚ ਤੋਂ 26 ਮਾਰਚ ਤੱਕ 2 ਪੜਾਵਾਂ ਵਿੱਚ ਸ਼ਰਧਾ ਭਾਵਨਾ ਤੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ।
Hola Mohalla News (ਬਿਮਲ ਸ਼ਰਮਾ): ਸਿੱਖ ਭਾਈਚਾਰਾ ਦਾ ਕੌਮੀ ਤਿਉਹਾਰ ਹੌਲਾ-ਮਹੱਲਾ ਇਸ ਵਾਰ 21 ਮਾਰਚ ਤੋਂ 26 ਮਾਰਚ ਤੱਕ 2 ਪੜਾਵਾਂ ਵਿੱਚ ਸ਼ਰਧਾ ਭਾਵਨਾ ਅਤੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪ੍ਰਸ਼ਾਸਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਾਰ ਸੇਵਾ ਵਾਲੇ ਸੰਤ ਮਹਾਪੁਰਸ਼ ਅਹਿਮ ਸੇਵਾ ਨਿਭਾਅ ਰਹੇ ਹਨ।
ਜੇਕਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਗੱਲ ਕਰੀਏ ਤਾਂ ਹੋਲੇ-ਮਹੱਲੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਹਰ ਵਾਰ ਮਾਹਿਲਪੁਰ ਦੀ ਸੰਗਤ ਵੱਲੋਂ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਰੰਗ-ਬਿਰੰਗੇ ਫੁੱਲਾਂ ਤੇ ਰੰਗ ਬਿਰੰਗੀ ਰੋਸ਼ਨੀ ਦੇ ਨਾਲ ਸਜਾਇਆ ਜਾਂਦਾ ਹੈ।
ਇਸ ਵਾਰ ਵੀ ਤਖ਼ਤ ਸਾਹਿਬ ਨੂੰ ਰੰਗ-ਬਿਰੰਗੇ ਫੁੱਲਾਂ ਤੇ ਰੋਸ਼ਨੀ ਦੇ ਨਾਲ ਸਜਾਉਣ ਦੀ ਸੇਵਾ ਕੀਤੀ ਜਾ ਰਹੀ ਹੈ ਜੋ ਕਿ ਇੱਕ ਅਲੌਕਿਕ ਨਜ਼ਾਰਾ ਪੇਸ਼ ਕਰ ਰਹੀ ਹੈ ਜਿਸਨੂੰ ਦੇਖ ਕੇ ਹਰ ਕੋਈ ਇਸਦੀਆਂ ਤਸਵੀਰਾਂ ਖਿੱਚਦਾ ਦਿਖਾਈ ਦੇ ਰਿਹਾ ਹੈ।
ਹੋਲੇ-ਮਹੱਲੇ ਮੌਕੇ ਦੇਸ਼-ਵਿਦੇਸ਼ ਤੋਂ ਸੰਗਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਾਲ-ਨਾਲ ਹੋਰ ਕਈ ਇਤਿਹਾਸਿਕ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਦੀਆਂ ਹਨ। ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਆਲੇ-ਦੁਆਲੇ ਦੇ ਗੁਰਦੁਆਰਾ ਸਾਹਿਬਾਨਾਂ ਦੀ ਕਾਰ ਸੇਵਾ ਮਹਾਰਾਜ ਸੰਗਤ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ : Ferozepur News: ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਵੱਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀ ਅਪੀਲ
ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਦੀ ਸੰਗਤ ਵੱਲੋਂ ਰੰਗ-ਬਿਰੰਗੇ ਫੁੱਲਾਂ ਤੇ ਰੰਗ ਬਿਰੰਗੀ ਲੜੀਆਂ ਦੇ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸਜਾਉਣ ਦੀ ਸੇਵਾ ਕੀਤੀ ਜਾ ਰਹੀ ਹੈ ਜੋ ਕਿ ਇਹ ਸੇਵਾ ਉਨ੍ਹਾਂ ਵੱਲੋਂ ਹਰ ਸਾਲ ਕੀਤੀ ਜਾਂਦੀ ਹੈ। ਸ਼ਰਧਾਲੂ ਅਲੌਕਿਕ ਦ੍ਰਿਸ਼ ਆਪਣੇ ਕੈਮਰਿਆਂ ਵਿੱਚ ਕੈਦ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ। ਕਾਬਿਲੇਗੌਰ ਹੈ ਕਿ ਮਾਹਿਲਪੁਰ ਦੀ ਐਨਆਰਆਈ ਸੰਗਤ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਫੁੱਲਾਂ ਨਾਲ ਸਜਾਵਟ ਦੀ ਸੇਵਾ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : Fazilka News: ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫ਼ਤਾਰ