Hola Mahalla News: ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਏ CM ਮਾਨ, ਵਿਰੋਧੀਆਂ `ਤੇ ਸਾਧਿਆ ਨਿਸ਼ਾਨਾ!
Hola Mahalla News: ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲਣ ਵਾਲੇ ਖਾਲਸੇ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਅੱਜ ਸ਼ੁਰੂਆਤ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।
Hola Mahalla News: ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿੰਨ ਦਿਨ ਤੱਕ ਚੱਲਣ ਵਾਲੇ ਖਾਲਸੇ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਅੱਜ ਸ਼ੁਰੂਆਤ ਹੋ ਗਈ ਹੈ। ਅੱਜ ਪਹਿਲੇ ਦਿਨ ਹੀ ਉਤਸ਼ਾਹ ਨਾਲ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨਾਲ ਤਖ਼ਤ (Takhat Sri Kesgarh Sahib) ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਹਨਾਂ ਨਾਲ ਹਲਕਾ ਵਿਧਾਇਕ ਹਰਜੋਤ ਬੈਂਸ ਤੋਂ ਇਲਾਵਾ ਚਮਕੌਰ ਸਾਹਿਬ ਦੇ ਵਿਧਾਇਕ ਵੀ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਨੇ ਸਾਰਿਆਂ ਨੂੰ ਹੋਲਾ ਮਹੱਲਾ ਦੀਆਂ ਮੁਬਾਰਕਾਂ ਦਿੱਤੀਆਂ।
ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ (Punjab CM Bhagwant Mann) ਦੌਰਾਨ ਉਹਨਾਂ ਨੇ ਕਿਹਾ,"G20 ਬਾਰੇ ਝੂਠੀ ਖ਼ਬਰ ਮੈਨੂੰ ਬਦਨਾਮ ਕਰਨ ਲਈ ਉਡਾਈ ਗਈ ਹੈ। ਉਹਨਾਂ ਨੇ ਵਿਰੋਧੀਆਂ ਨੂੰ ਵੀ ਕਿਹਾ ਕਿ ਮੈਨੂੰ ਬਦਨਾਮ ਕਰਨ ਵਿੱਚ ਕਾਹਲੀ ਨਾ ਕਰਿਆ ਕਰੋ, ਪਹਿਲਾਂ ਪੂਰੇ ਕਾਗਜ਼ ਚੈੱਕ ਕਰ ਲਿਆ ਕਰੋ।"
ਇਹ ਵੀ ਪੜ੍ਹੋ: ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ 'ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, 7 ਜੇਲ੍ਹ ਅਧਿਕਾਰੀ ਸਸਪੈਂਡ ਤੇ 5 ਗ੍ਰਿਫ਼ਤਾਰ
ਇਸ ਮੌਕੇ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਇਸ ਮੌਕੇ ਹੋਲਾ ਮਹੱਲਾ ਦੇ ਦੂਜੇ ਪੜਾਅ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਹਨ।
(ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ)