Punjab News: ਪੰਜਾਬ ਦੇ ਇਸ ਜ਼ਿਲ੍ਹੇ `ਚ 30 ਅਕਤੂਬਰ ਨੂੰ ਛੁੱਟੀ ਦਾ ਐਲਾਨ
Punjab News: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 30 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Punjab News: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 30 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਇਸ ਦਿਨ ਸਰਕਾਰੀ ਛੁੱਟੀ ਰਹੇਗੀ ਤੇ ਛੁੱਟੀ ਤੇ ਚੱਲਦੇ ਸਾਰੇ ਸਰਕਾਰੀ ਦਫਤਰ ਬੋਰਡ ਕਾਰਪੋਰੇਸ਼ਨ ਤੇ ਕਾਲਜ ਬੰਦ ਰਹਿਣਗੇ।
ਇਹ ਜਾਣਕਾਰੀ ਦਿੰਦਿਆਂ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ 30 ਅਕਤੂਬਰ 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਸ ਮੌਕੇ ਘਨਸ਼ਾਮ ਥੋਰੀ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀ ਵਧਾਈ ਦਿੱਤੀ।
ਕਾਬਿਲੇਗੌਰ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਤੰਬਰ ਮਹੀਨੇ ਵਿੱਚ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਸੀ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਸ਼ਹਿਰ ਵਸਾਇਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕੀਤੇ ਜਾਂਦੇ ਹਨ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ।
ਇਹ ਵੀ ਪੜ੍ਹੋ : Ludhiana News: ਨਸ਼ਾ ਵੇਚਣ ਵਾਲੀ ਔਰਤ ਬਿਨਾਂ ਕਿਸੇ ਡਰ ਦੇ ਸਪਲਾਈ ਕਰ ਰਹੀ ਨਸ਼ਾ, ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ
ਉਨ੍ਹਾਂ ਕਿਹਾ ਸੀ ਕਿ ਇਸ ਇਤਿਹਾਸਕ ਦਿਹਾੜੇ ਮੌਕੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤੀ ਗੇਟ, ਲੜੀਆਂ ਅਤੇ ਡੈਕੋਰੇਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ, ਉਥੇ ਹੀ ਨਗਰ ਨਿਗਮ ਨੂੰ ਵੀ ਨਗਰ ਕੀਰਤਨ ਦੇ ਰਸਤੇ ਦੀ ਲੋੜ ਅਨੁਸਾਰ ਮੁਰੰਮਤ ਅਤੇ ਸਾਫ ਸਫਾਈ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ ਸੀ। ਉਨ੍ਹਾਂ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਵਿੱਚੋਂ ਦੁਕਾਨਾਂ ਦੇ ਬਾਹਰ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਿਹਾ ਸੀ ਤਾਂ ਜੋ ਸੰਗਤਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ : Jalandhar Firing News: 2 ਧਿਰਾਂ ਵਿਚਾਲੇ ਆਹਮੋ-ਸਾਹਮਣੇ ਹੋਈ ਫਾਇਰਿੰਗ, ਇੱਕ ਦੇ ਸਿਰ 'ਚ ਲੱਗੀ ਗੋਲੀ