Punjab Holiday: ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 20 ਤਾਰੀਖ਼ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ। 


COMMERCIAL BREAK
SCROLL TO CONTINUE READING

ਨੋਟੀਫਿਕੇਸ਼ਨ ਵਿਚ ਇਹ ਵੀ ਆਖਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕੇ ਲਈ ਵਰਤੀ ਜਾਣ ਵਾਲੀ ਵੋਟਰ ਸੂਚੀ ਦਾ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਦੇ ਸਰਕਾਰੀ ਦਫਤਰ ਜਾਂ ਵਿੱਦਿਅਕ ਅਦਾਰਿਆਂ ਵਿਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਪੈਸ਼ਲ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿਚੋਂ ਨਹੀਂ ਕੱਟੀ ਜਾਵੇਗੀ।