Holiday Alert: ਜ਼ਿਲ੍ਹਾ ਕਪੂਰਥਲਾ 'ਚ ਮਾਤਾ ਭੱਦਰਕਾਲੀ ਜੀ ਦਾ ਮੇਲਾ 15 ਮਈ ਨੂੰ ਪਿੰਡ ਸ਼ੇਖੂਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਪੁੱਜਦੇ ਹਨ। ਇਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਿਕ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਸਰਕਾਰੀ ਸੰਸਥਾਵਾਂ 'ਚ 15 ਮਈ ਦਿਨ ਸੋਮਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੀ ਮੇਲੇ ਦੌਰਾਨ ਡਿਊਟੀ ਲੱਗੀ ਹੋਈ ਹੈ, ਉਨ੍ਹਾਂ ਅਧਿਕਾਰੀਆਂ 'ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।


COMMERCIAL BREAK
SCROLL TO CONTINUE READING

ਮਾਤਾ ਭੱਦਰਕਾਲੀ ਜੀ ਦਾ 76ਵਾਂ ਇਤਿਹਾਸਕ ਮੇਲਾ ਮਾਤਾ ਭੱਦਰਕਾਲੀ ਮੰਦਰ ਸ਼ੇਖੂਪੁਰ 'ਚ 14 ਤੇ 15 ਮਈ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਮੇਲੇ ਨੂੰ ਲੈ ਕੇ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਮੇਲੇ 'ਚ ਸ਼ਰਧਾਲੂਆਂ ਲਈ ਮਨੋਰੰਜਨ ਦੇ ਸਾਧਨ ਤੇ ਪੰਘੂੜੇ ਆਦਿ ਵੀ ਲਗਾਏ ਗਏ ਹਨ। ਮੇਲੇ ਦੇ ਸਬੰਧ 'ਚ ਮੰਦਰ ਵਿਖੇ ਝੰਡੇ ਦੀ ਰਸਮ ਅਦਾ ਕੀਤੀ ਗਈ।


ਇਸੇ ਲੜੀ ਤਹਿਤ 5100 ਸ੍ਰੀ ਦੁਰਗਾ ਸਤੁਤੀ ਦੇ ਪਾਠ ਐਤਵਾਰ ਨੂੰ ਸਵੇਰੇ 7 ਵਜੇ ਸ਼ੁਰੂ ਕੀਤੇ ਤੇ ਕਰੀਬ 12 ਵਜੇ ਉਨ੍ਹਾਂ ਪਾਠਾਂ ਦੀ ਸਮਾਪਤੀ ਕੀਤੀ ਗਈ। ਪਾਠ ਤੋਂ ਬਾਅਦ ਸੰਗਤ ਲਈ ਲੰਗਰ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਝੰਡੇ ਰਸਮ ਅਦਾ ਕਰਨ ਤੋਂ ਪਹਿਲਾ ਸਾਰੇ ਭਗਤ ਪੂਰੇ ਸ਼ੇਖੂਪੁਰ 'ਚ ਸ਼ੋਭਾ ਯਾਤਰਾ ਕੱਢਦੇ ਹਨ। ਸ਼ੋਭਾ ਯਾਤਰਾ ਮੌਕੇ ਅਨੂਪ ਕਲਣ, ਕੌਂਸਲਰ ਨਰਿੰਦਰ ਮਾਨਸੁ, ਸੀਨੀਅਰ ਡਿਪਟੀ ਮੇਅਰ ਰਾਹੁਲ ਮਨਸੁ, ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ, ਸੀਨੀਅਰ ਕਾਂਗਰਸੀ ਆਗੂ ਅਨਿਲ ਸ਼ੁਕਲਾ, ਨੀਲਮ ਮਹਾਜਨ ਅਤੇ ਵੀ ਆਗੂ ਹਾਜ਼ਰ ਸਨ।


ਇਹ ਵੀ ਪੜ੍ਹੋ : Amritsar blast Latest News: ਅੰਮ੍ਰਿਤਸਰ ਬਲਾਸਟ ਮਾਮਲੇ 'ਚ ਪੰਜਾਬ ਦੇ DGP ਨੇ ਕੀਤੇ ਵੱਡੇ ਖੁਲਾਸੇ! ਜਾਣੋ ਕੀ ਕਿਹਾ


ਪਰਸ਼ੋਤਮ ਪਾਸੀ ਮੰਦਿਰ ਕਮੇਟੀ ਪ੍ਰਧਾਨ ਤੇ ਤਰੁਨ ਬਹਿਲ ਸੀਨੀਅਰ ਵਾਈਸ ਪ੍ਰਧਾਨ ਨੇ ਦੱਸਿਆ ਕਿ ਮੇਲੇ ਨੂੰ ਲੈ ਲੋਕਾਂ 'ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਾਲ ਦੀ ਇਸ ਵਾਰ ਵੀ ਲੱਖਾਂ ਦੀ ਗਿਣਤੀ 'ਚ ਲੋਕਾਂ ਦੇ ਪੁੱਜਣ ਦੀ ਉਮੀਦ ਹੈ। ਮੇਲੇ ਨੂੰ ਲੈ ਕੇ ਮੰਦਰ ਕਮੇਟੀ ਦੇ ਪ੍ਰਬੰਧਕਾਂ ਦਾ ਮੈਂਬਰਾਂ ਨਾਲ ਮੀਟਿੰਗ ਦਾ ਦੌਰ ਚੱਲ ਰਿਹਾ ਹੈ ਤੇ ਬੈਠਕ 'ਚ ਮੈਂਬਰਾਂ ਦੀਆਂ ਡਿਊਟੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ : Amritsar Blast News Today: ਸ੍ਰੀ ਹਰਿਮੰਦਰ ਸਾਹਿਬ ਨੇੜੇ ਇੱਕ ਹੋਰ ਧਮਾਕਾ! 5 ਲੋਕਾਂ ਨੂੰ ਕੀਤਾ ਗ੍ਰਿਫਤਾਰ