Punjab News: ਗ੍ਰਹਿ ਵਿਭਾਗ ਵੱਲੋਂ ਐਸਆਈ ਸਣੇ ਬਠਿੰਡਾ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ
Advertisement
Article Detail0/zeephh/zeephh1722790

Punjab News: ਗ੍ਰਹਿ ਵਿਭਾਗ ਵੱਲੋਂ ਐਸਆਈ ਸਣੇ ਬਠਿੰਡਾ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

Punjab News: 12 ਸਾਲ ਪੁਰਾਣੇ ਮਾਮਲੇ ਵਿੱਚ ਗ੍ਰਹਿ ਵਿਭਾਗ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਗ੍ਰਹਿ ਵਿਭਾਗ ਨੇ ਬਠਿੰਡਾ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।

Punjab News: ਗ੍ਰਹਿ ਵਿਭਾਗ ਵੱਲੋਂ ਐਸਆਈ ਸਣੇ ਬਠਿੰਡਾ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

Punjab News: ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਵਿਖੇ ਦਰਜ ਹੋਏ 12 ਸਾਲ ਪੁਰਾਣੇ ਮਾਮਲੇ ਵਿੱਚ ਨਹਿਰੀ ਵਿਭਾਗ ਦੇ ਇੱਕ ਅਧਿਕਾਰੀ ਤੇ ਇੱਕ ਕਾਲੋਨਾਈਜ਼ਰ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਆਦਲਤ ਵਿੱਚ ਪੇਸ਼ ਕੀਤੇ ਬਿਨਾਂ ਛੱਡਣ ਦੇ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਨੇ ਬਠਿੰਡਾ ਦੇ ਤਿੰਨ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਹਨ। ਹੁਕਮਾਂ ਦੀ ਕਾਪੀ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ।

ਗ੍ਰਹਿ ਵਿਭਾਗ ਵੱਲੋਂ 30 ਮਈ ਨੂੰ ਜਾਰੀ ਕੀਤੀ ਪੱਤਰ ਅਨੁਸਾਰ ਡੀਜੀਪੀ ਪੰਜਾਬ ਵੱਲੋਂ ਬਠਿੰਡਾ ਦੇ ਥਾਣਾ ਸੰਗਤ ਦੇ ਐਸਐਚਓ ਹਰਵਿੰਦਰ ਸਿੰਘ ਸਰ੍ਹਾਂ, ਏਐੱਸਆਈ ਗੁਰਦਿੱਤ ਸਿੰਘ, ਕਾਂਸਟੇਬਲ ਮਹੇਸ਼ਇੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਪੁਲਿਸ ਮੁਖੀ ਅਜੇ ਕੋਈ ਵੀ ਹੁਕਮਾਂ ਦੀ ਕਾਪੀ ਨਾ ਮਿਲਣ ਦੀ ਗੱਲ ਕਰ ਰਹੇ ਹਨ ਤੇ ਹੁਕਮਾਂ ਦੀ ਕਾਪੀ ਮਿਲਣ ਉਤੇ ਕਰਵਾਈ ਕਰਨ ਦੀ ਗੱਲ ਕਰ ਰਹੇ ਹਨ।

ਜਾਣਕਾਰੀ ਅਨੁਸਾਰ ਥਾਣਾ ਸੰਗਤ ਅਧਿਨ ਪਿੰਡ ਮਹਿਤਾ ਵਿੱਚ ਸਾਲ 2013 ਵਿੱਚ ਨਹਿਰੀ ਖਾਲ ਬੰਦ ਕਰਨ ਦੇ ਦੋਸ਼ ਤਹਿਤ ਮੁਕੱਦਮਾ ਨੰਬਰ 63 ਦਰਜ ਕੀਤਾ ਗਿਆ ਜਿਸ ਵਿੱਚ ਪੁਲਿਸ ਨੇ ਨਹਿਰੀ ਵਿਭਾਗ ਦੇ ਐਸਡੀਓ ਸੰਮੀ ਸਿੰਗਲਾ ਤੇ ਕਾਲੋਨਾਈਜ਼ਰ ਅਮਰ ਪ੍ਰਭੂ ਨੂੰ ਨਾਮਜ਼ਦ ਕੀਤਾ ਸੀ। ਸ਼ਿਕਾਇਤਕਰਤਾ ਅਨਿਲ ਭੋਲਾ ਦੀ ਸ਼ਿਕਾਇਤ ਤੋਂ ਬਾਅਦ ਦੋਵਾਂ ਨੂੰ ਪੀਓ ਕਰਾਰ ਦਿੱਤਾ ਸੀ, ਜਿਨ੍ਹਾਂ ਦੀ 24 ਜਨਵਰੀ 2023 ਨੂੰ ਵੱਖ-ਵੱਖ ਜਗ੍ਹਾ ਤੋਂ ਗ੍ਰਿਫ਼ਤਾਰੀ ਕਰਕੇ ਬਠਿੰਡਾ ਲਿਆਂਦੇ ਗਏ ਸਨ।

ਇਹ ਵੀ ਪੜ੍ਹੋ : Odisha Train Accident : ਕਿਵੇਂ ਵਾਪਰਿਆ ਕੋਰੋਮੰਡਲ ਐਕਸਪ੍ਰੈਸ ਹਾਦਸਾ, ਜਾਣੋ ਹਰ ਸਵਾਲ ਦਾ ਜਵਾਬ, ਹੁਣ ਤੱਕ 233 ਲੋਕਾਂ ਦੀ ਮੌਤ

ਦੋ ਦਿਨਾਂ ਬਾਅਦ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਆਉਣਾ ਸੀ ਤਾਂ ਵੱਡੇ ਅਫ਼ਸਰਾਂ ਦੇ ਦਬਾਅ ਮਗਰੋਂ ਅਨਿਲ ਭੋਲਾ ਨਾਲ ਸਮਝੌਤਾ ਹੋ ਗਿਆ ਤੇ ਜਿਸ ਵਿੱਚ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨਾ ਤਹਿ ਹੋ ਗਿਆ ਪਰ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ ਤੇ ਛੱਡ ਦਿੱਤਾ ਗਿਆ। ਇਸ ਮਾਮਲੇ ਦੀ ਹੁਣ ਇਕਾਇਤਕਰਤਾ ਅਨਿਲ ਭੋਲਾ ਨੇ ਗ੍ਰਹਿ ਮੰਤਰਾਲੇ ਨੂੰ ਸ਼ਿਕਾਇਤ ਕੀਤੀ ਸੀ।

ਇਹ ਵੀ ਪੜ੍ਹੋ : Amritsar News: ਹਰਿਮੰਦਰ ਸਾਹਿਬ ਨੇੜੇ ਬੰਬ ਰੱਖਣ ਦੀ ਸੂਚਨਾ ਨਿਕਲੀ ਅਫਵਾਹ, ਪੂਰੇ ਪੰਜਾਬ 'ਚ ਅਲਰਟ

Trending news